ਲੁਧਿਆਣਾ (ਨਰਿੰਦਰ) - ਲੁਧਿਆਣਾ ਦੇ ਮੇਅਰ ਨੂੰ ਅੱਜ ਉਸ ਸਮੇਂ ਵੱਡੀ ਰਾਹਤ ਮਿਲੀ ਜਦੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਆਪਣਾ ਕੇਸ ਵਾਪਸ ਲੈ ਲਿਆ। ਕੇਸ ਵਾਪਸ ਲੈਣ 'ਤੇ ਮੇਅਰ, ਕਮਿਸ਼ਨਰ ਅਤੇ ਨਗਰ ਨਿਗਮ ਦੇ ਹੋਰ ਕਈ ਅਫਸਰਾਂ ਨੂੰ ਲੁਧਿਆਣਾ ਦੀ ਜ਼ਿਲਾ ਅਦਾਲਤ ਨੇ ਬਾਇੱਜ਼ਤ ਬਰੀ ਕਰ ਦਿੱਤਾ। ਦੱਸ ਦੇਈਏ ਕਿ ਲੁਧਿਆਣਾ ਤਾਜਪੁਰ ਰੋਡ 'ਤੇ ਸਥਿਤ ਵਾਟਰ ਟ੍ਰੀਟਮੈਂਟ ਪਲਾਂਟ ਸੁਚਾਰੂ ਢੰਗ ਨਾਲ ਨਾ ਚੱਲਣ 'ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਲੁਧਿਆਣਾ ਦੇ ਮੇਅਰ ਕਮਿਸ਼ਨਰ ਤੇ ਹੋਰ ਅਫ਼ਸਰਾਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਕੇਸ ਦਰਜ ਕਰਵਾਇਆ ਸੀ। ਦਰਜ ਕਰਵਾਏ ਮਾਮਲੇ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਅੱਜ ਵਾਪਸ ਲੈ ਲਿਆ ਹੈ, ਜਿਸ ਨਾਲ ਮੇਅਰ, ਕਮਿਸ਼ਨਰ ਤੇ ਨਗਰ ਨਿਗਮ ਦੇ ਹੋਰ ਅਫਸਰਾਂ ਨੂੰ ਵੱਡੀ ਰਾਹਤ ਮਿਲੀ।
ਲੁਧਿਆਣਾ ਦੇ ਮੇਅਰ ਬਲਕਾਰ ਸਿੰਘ ਨੇ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਕੇਸ ਵਾਪਸ ਲੈ ਲਿਆ ਹੈ। ਲੁਧਿਆਣਾ 'ਚ 100 ਫੀਸਦੀ ਪਾਣੀ ਦੀ ਸਪਲਾਈ ਨੂੰ ਲੈ ਕੇ ਚਲਾਏ ਜਾਣ ਵਾਲੇ ਪ੍ਰਾਜੈਕਟ ਸਬੰਧੀ ਉਨ੍ਹਾਂ ਕਿਹਾ ਕਿ ਵਿਸ਼ਵ ਬੈਂਕ ਤੋਂ ਲੋਨ ਲੈਣ ਮਗਰੋਂ ਇਸ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਜਾਵੇਗੀ। ਟਿਊਬਵੈੱਲਾਂ ਦਾ ਪਾਣੀ ਡੂੰਘਾ ਹੋਣ ਕਾਰਨ ਇਸ ਪ੍ਰਾਜੈਕਟ ਦੇ ਕੰਮ ਨੂੰ ਜਲਦ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੂਜੇ ਪਾਸੇ ਨਗਰ ਨਿਗਮ ਦੇ ਵਕੀਲ ਨੇ ਦੱਸਿਆ ਤਾਜਪੁਰ ਰੋਡ 'ਤੇ ਜੋ ਵਾਟਰ ਟਰੀਟਮੈਂਟ ਪਲਾਂਟ ਸਹੀ ਨਹੀਂ ਚੱਲ ਰਿਹਾ ਸੀ, ਉਸ 'ਚ ਨਗਰ ਨਿਗਮ ਦੀ ਕੋਈ ਗਲਤੀ ਨਹੀਂ ਸੀ। ਇਸ ਕਰਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਆਪਣਾ ਕੇਸ ਵਾਪਸ ਲੈ ਲਿਆ।
PSEB ਵੱਲੋਂ ਮੈਟ੍ਰਿਕ ਜਮਾਤ ਲਈ ਲਾਗੂ ਪਾਸ ਫ਼ਾਰਮੂਲੇ 'ਚ CBSE ਦੀ ਤਰਜ਼ 'ਤੇ ਸੋਧ
NEXT STORY