ਚੰਡੀਗੜ੍ਹ: ਪੰਜਾਬ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਸ਼੍ਰੋਮਣੀ ਅਕਾਲੀ ਦਲ ਨਾਲ ਕਿਸੇ ਵੀ ਤਰ੍ਹਾਂ ਦੇ ਗਠਜੋੜ ਦੀਆਂ ਖ਼ਬਰਾਂ ਨੂੰ ਪੂਰੀ ਤਰ੍ਹਾਂ ਨਕਾਰਦਿਆਂ ਭਾਜਪਾ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦਾ ਗਠਜੋੜ ਸਿਰਫ਼ ਪੰਜਾਬ ਦੀ ਜਨਤਾ ਨਾਲ ਹੈ ਤੇ ਉਹ 117 ਸੀਟਾਂ 'ਤੇ ਚੋਣ ਲੜਣ ਦੀ ਤਿਆਰੀ ਕਰ ਰਹੀ ਹੈ। ਪਾਰਟੀ ਵੱਲੋਂ 'ਨਸ਼ਾ ਮੁਕਤ ਪੰਜਾਬ ਯਾਤਰਾ' ਜਿਹੇ ਪ੍ਰੋਗਰਾਮਾਂ ਰਾਹੀਂ ਜਨਤਾ ਤਕ ਪਹੁੰਚ ਕੀਤੀ ਜਾ ਰਹੀ ਹੈ, ਜਿਸ ਵਿਚ ਪੰਜਾਬ ਦੀ ਲੀਡਰਸ਼ਿਪ ਦੇ ਨਾਲ-ਨਾਲ ਹੋਰ ਸੂਬਿਆਂ ਤੋਂ ਵੀ ਵੱਡੇ ਚਿਹਰੇ ਪੰਜਾਬ ਦੇ ਲੋਕਾਂ ਨਾਲ ਸਿੱਧਾ ਸੰਪਰਕ ਬਣਾ ਰਹੇ ਹਨ।
ਅਕਾਲੀ ਦਲ ਨਾਲ ਗਠਜੋੜ ਦੀ ਸੰਭਾਵਨਾ ਖ਼ਤਮ ਹੋਣ ਤੋਂ ਬਾਅਦ ਭਾਜਪਾ ਨੇ ਪੰਜਾਬ ਵਿਚ ਸਮਾਜਿਕ ਸਮੀਕਰਨਾਂ ਨੂੰ ਸਾਧਣਾ ਸ਼ੁਰੂ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਪੰਜਾਬ ਵਿਚ ਤਕਰੀਬਨ 55 ਫ਼ੀਸਦੀ ਸਿੱਖ ਆਬਾਦੀ ਹੈ। ਪਾਰਟੀ ਨੇ ਸੰਗਠਨ ਪ੍ਰਭਾਰੀਆਂ ਦੀ ਨਿਯੁਕਤੀ ਵਿਚ ਵੀ ਸਮਾਜਿਕ ਸਮੀਕਰਨਾਂ ਦਾ ਧਿਆਨ ਰੱਖਿਆ ਹੈ, ਜਿਸ ਵਿਚ ਰਾਜਸਥਾਨ ਤੋਂ ਪ੍ਰਮੁੱਖ ਜੱਟ ਨੇਤਾ ਸਤੀਸ਼ ਪੂਨੀਆ ਨੂੰ ਪ੍ਰਭਾਰੀ ਅਤੇ ਅਲਕਾ ਗੁੱਜਰ ਤੇ ਦਿੱਲੀ ਦੇ ਸਾਬਕਾ ਪ੍ਰਧਾਨ ਵੀਰੇਂਦਰ ਸਚਦੇਵਾ ਨੂੰ ਸਹਿ-ਪ੍ਰਭਾਰੀ ਬਣਾਇਆ ਗਿਆ ਹੈ।
ਇਸ ਤੋਂ ਇਲਾਵਾ, ਭਾਜਪਾ ਨੇ ਗ਼ੈਰ-ਸਿੱਖ ਹਿੰਦੂ ਭਾਈਚਾਰੇ ਨੂੰ ਵੀ ਆਪਣੇ ਨਾਲ ਜੋੜਨ ਦੀ ਰਣਨੀਤੀ ਬਣਾ ਕੇ ਰੱਖੀ ਹੈ। ਪਾਰਟੀ ਰਣਨੀਤੀਕਾਰਾਂ ਦਾ ਮੰਨਣਾ ਹੈ ਕਿ ਪੰਜਾਬ ਵਿਚ ਬਦਲਾਅ ਦਾ ਮਾਹੌਲ ਹੈ। ਪਾਰਟੀ ਦੇ ਵੱਡੇ ਚਿਹਰੇ ਇਸ ਵੇਲੇ ਪੰਜਾਬ ਵਿਚ ਜ਼ਮੀਨੀ ਪੱਧਰ 'ਤੇ ਕੰਮ ਕਰ ਰਹੇ ਹਨ।
LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ
NEXT STORY