ਨਵਾਂਸ਼ਹਿਰ (ਤ੍ਰਿਪਾਠੀ) - ਸਹਾਇਕ ਕਾਰਜਕਾਰੀ ਇੰਜੀਨੀਅਰ, ਦਿਹਾਤੀ ਸਬ-ਡਵੀਜ਼ਨ, ਨਵਾਂਸ਼ਹਿਰ ਵੱਲੋਂ ਜਾਰੀ ਪ੍ਰੈੱਸ ਰਿਲੀਜ਼ ਅਨੁਸਾਰ, 132 ਕੇ.ਵੀ. ਸਬ ਸਟੇਸ਼ਨ, ਨਵਾਂਸ਼ਹਿਰ ਤੋਂ ਚੱਲਣ ਵਾਲਾ 11 ਕੇ.ਵੀ. ਫੀਡਰ ਕਰੀਆਮ ਏ.ਪੀ. ਤੇ ਸ਼ਡਿਊਲ ਪ੍ਰੋਗਰਾਮ ਮੁਤਾਬਕ ਮੈਨਟੀਨੈਂਸ ਦੇ ਕੰਮ ਕਾਰਨ 20 ਫਰਵਰੀ, 2026 ਨੂੰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ। ਸ ਫੀਡਰ ਦੇ ਅਧੀਨ ਚੱਲਦੇ ਪਿੰਡ ਕਰੀਆਮ, ਘਟਾਰੋ, ਭੰਗਲ ਕਲਾ, ਲੋਧੀਪੁਰ, ਅਮਰਗੜ੍ਹ ਆਦਿ ਵਿਚ ਮੋਟਰਾਂ ਦੀ ਸਪਲਾਈ ਪ੍ਰਭਾਵਿਤ ਹੋਵੇਗੀ।
ਸੁਲਤਾਨਪੁਰ ਲੋਧੀ (ਸੋਢੀ)- ਇੰਜ. ਜਸਵਿੰਦਰ ਸਿੰਘ ਥਿੰਦ ਏ. ਈ. ਈ. ਉਪ ਮੰਡਲ ਅਫਸਰ ਸੁਲਤਾਨਪੁਰ ਲੋਧੀ ਨੰਬਰ ਇਕ ਨੇ ਜਾਣਕਾਰੀ ਦਿੰਦੇ ਹੋਏ ਆਮ ਜਨਤਾ ਨੂੰ ਸੂਚਿਤ ਕੀਤਾ ਕਿ ਸਰਕਾਰੀ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਨਵਾਂ ਫੀਡਰ ਖਿੱਚਣ ਦਾ ਕੰਮ ਚੱਲ ਰਿਹਾ ਹੈ, ਜਿਸ ਕਰ ਕੇ 66 ਕੇ. ਵੀ. ਸਬ ਸਟੇਸ਼ਨ ਸੁਲਤਾਨਪੁਰ ਲੋਧੀ ਤੋਂ ਚੱਲਦੇ 11 ਕੇ. ਵੀ. ਫੀਡਰ ਗੁਰਦੁਆਰਾ ਬੇਰ ਸਾਹਿਬ ਕੈਟਾਗਿਰੀ 1, 11 ਕੇ. ਵੀ. ਇੰਡਸਟਰੀਅਲ ਫੀਡਰ, 11 ਕੇ. ਵੀ. ਬੱਸ ਸਟੈਂਡ ਫੀਡਰ ਸੁਲਤਾਨਪੁਰ ਲੋਧੀ ਦੀ ਬਿਜਲੀ ਸਪਲਾਈ ਮਿਤੀ 21 ਫਰਵਰੀ ਨੂੰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਪ੍ਰਭਾਵਿਤ ਹੋਵੇਗੀ। ਉਨ੍ਹਾਂ ਬਿਜਲੀ ਖਪਤਕਾਰਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੁਰਾਣੀ ਪੈਨਸ਼ਨ ਬਹਾਲੀ ਲਈ ਮੁਲਾਜ਼ਮਾਂ ਨੇ ਖੋਲ੍ਹਿਆ ਮੋਰਚਾ; ਮੁੱਖ ਮੰਤਰੀ ਮਾਨ ਦਾ ਫੂਕਿਆ ਪੁਤਲਾ
NEXT STORY