ਚੰਡੀਗੜ੍ਹ : ਪੰਜਾਬ ਦੀਆਂ ਵਿਰੋਧੀ ਪਾਰਟੀਆਂ ਨੇ ਵੀਰਵਾਰ ਨੂੰ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਕੜਾਕੇ ਦੀ ਗਰਮੀ ਦੌਰਾਨ ਕਈ ਥਾਵਾਂ 'ਤੇ ਬਿਜਲੀ ਕੱਟਾਂ ਨੂੰ ਲੈ ਕੇ ਜੰਮ ਕੇ ਨਿਸ਼ਾਨਾ ਸਾਧਿਆ ਅਤੇ ਦੋਸ਼ ਲਾਇਆ ਕਿ ਉਹ ਖਪਤਕਾਰਾਂ ਨੂੰ 24 ਘੰਟੇ ਬਿਜਲੀ ਮੁਹੱਈਆ ਕਰਵਾਉਣ ਦਾ ਵਾਅਦਾ ਪੂਰਾ ਕਰਨ ਵਿੱਚ ਅਸਫਲ ਰਹੀ ਹੈ। ਹਾਲਾਂਕਿ, ਪੰਜਾਬ ਦੇ ਊਰਜਾ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਵਧਦੇ ਤਾਪਮਾਨ ਕਾਰਨ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ ਇਸ ਸਾਲ ਬਿਜਲੀ ਦੀ ਮੰਗ ਵਿੱਚ 40 ਫੀਸਦੀ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹੀ ਨਹੀਂ, ਹੋਰ ਸੂਬੇ ਵੀ ਅਜਿਹੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਥਿਤੀ ’ਤੇ ਨਜ਼ਰ ਰੱਖ ਰਹੇ ਹਨ। ਵਿਰੋਧੀ ਪਾਰਟੀਆਂ ਨੇ ਕਿਹਾ ਕਿ ਬਿਜਲੀ ਕੱਟ ਘਰੇਲੂ ਖਪਤਕਾਰਾਂ ਨੂੰ ਅਸੁਵਿਧਾ ਦੇ ਨਾਲ-ਨਾਲ ਖੇਤੀ ਅਤੇ ਉਦਯੋਗਿਕ ਖੇਤਰਾਂ 'ਤੇ ਮਾੜਾ ਪ੍ਰਭਾਵ ਪਾ ਰਹੇ ਹਨ।
ਇਹ ਵੀ ਪੜ੍ਹੋ : ਭਗਤਾ ਭਾਈ ਬੱਸ ਸਟੈਂਡ 'ਤੇ ਲੱਗੀ ਭਿਆਨਕ ਅੱਗ, 3 ਬੱਸਾਂ ਸੜ ਕੇ ਸੁਆਹ, ਇਕ ਵਿਅਕਤੀ ਦੀ ਮੌਤ (ਵੀਡੀਓ)
ਸੂਤਰਾਂ ਨੇ ਦੱਸਿਆ ਕਿ ਤਲਵੰਡੀ ਸਾਬੋ ਦੇ 2 ਯੂਨਿਟ, ਰੋਪੜ ਥਰਮਲ ਪਲਾਂਟ ਅਤੇ ਜੀ. ਵੀ. ਕੇ. ਪਲਾਂਟ ਦਾ ਇਕ-ਇਕ ਯੂਨਿਟ ਪਹਿਲਾਂ ਹੀ ਬੰਦ ਹਨ, ਜਿਸ ਨਾਲ ਬਿਜਲੀ ਉਤਪਾਦਨ ਪ੍ਰਭਾਵਿਤ ਹੋ ਰਿਹਾ ਹੈ। ਸੂਤਰਾਂ ਨੇ ਦੱਸਿਆ ਕਿ ਰੋਪੜ ਥਰਮਲ ਪਲਾਂਟ 'ਚ 8.3 ਦਿਨ, ਲਹਿਰਾ ਮੁਹੱਬਤ ਪਲਾਂਟ 'ਚ 4 ਦਿਨ ਅਤੇ ਜੀ. ਵੀ. ਕੇ. 'ਚ 2.4 ਦਿਨ ਕੋਲਾ ਬਚਿਆ ਹੈ ਅਤੇ ਕੋਲੇ ਦੀ ਸਪਲਾਈ ਚਿੰਤਾਜਨਕ ਬਣੀ ਹੋਈ ਹੈ। ਊਰਜਾ ਮੰਤਰੀ ਨੇ ਦੱਸਿਆ ਕਿ ਰੋਪੜ ਥਰਮਲ ਪਲਾਂਟ ਦੇ ਇਕ ਯੂਨਿਟ ਨੇ ਵੀਰਵਾਰ ਨੂੰ ਬਿਜਲੀ ਪੈਦਾ ਕਰਨੀ ਸ਼ੁਰੂ ਕਰ ਦਿੱਤੀ ਹੈ ਅਤੇ ਤਲਵੰਡੀ ਸਾਬੋ ਵਿਖੇ ਇਕ ਯੂਨਿਟ ਸ਼ੁੱਕਰਵਾਰ ਤੋਂ ਬਿਜਲੀ ਪੈਦਾ ਕਰਨਾ ਸ਼ੁਰੂ ਕਰ ਦੇਵੇਗਾ। ਉਨ੍ਹਾਂ ਪਿਛਲੀਆਂ ਸਰਕਾਰਾਂ 'ਤੇ ਪੰਜਾਬ ਦੇ ਪਾਵਰ ਪਲਾਂਟਾਂ ਨੂੰ ਅਪਡੇਟ ਨਾ ਕਰਨ ਦਾ ਦੋਸ਼ ਲਗਾਇਆ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਕਾਰ ਸਵਾਰ ਨੌਜਵਾਨਾਂ ਨੇ ਕਿਸਾਨ 'ਤੇ ਚਲਾਈਆਂ ਤਾਬੜਤੋੜ ਗੋਲੀਆਂ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਭਗਤਾ ਭਾਈ ਬੱਸ ਸਟੈਂਡ 'ਤੇ ਲੱਗੀ ਭਿਆਨਕ ਅੱਗ, 3 ਬੱਸਾਂ ਸੜ ਕੇ ਸੁਆਹ, ਇਕ ਵਿਅਕਤੀ ਦੀ ਮੌਤ (ਵੀਡੀਓ)
NEXT STORY