ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਵੱਲੋਂ ਵਿਧਾਇਕਾਂ ਨਾਲ ਮੁਲਾਕਾਤਾਂ ਕਰਨ ਦਾ ਸਿਲਸਿਲਾ ਜਾਰੀ ਹੈ। ਇਸੇ ਅਧੀਨ ਉਹ ਨਾਭਾ ਤੋਂ ਵਿਧਾਇਕ ਕਾਕਾ ਰਣਦੀਪ ਸਿੰਘ ਦੇ ਘਰ ਪੁੱਜੇ ਤੇ ਉਨ੍ਹਾਂ ਨਾਲ ਖਾਸ ਮੁਲਾਕਾਤ ਕੀਤੀ। ਇਸ ਦੌਰਾਨ ਵਿਧਾਇਕ ਕਾਕਾ ਰਣਦੀਪ ਸਿੰਘ ਨੇ ਉਨ੍ਹਾਂ ਨੂੰ ਪ੍ਰਧਾਨ ਬਣਨ ’ਤੇ ਮੁਬਾਰਕਾਂ ਦਿੱਤੀਆਂ।
ਇਹ ਵੀ ਪੜ੍ਹੋ : ਕੈਪਟਨ ਵੱਲੋਂ ਵਿਧਾਇਕਾਂ ਨੂੰ ਲੰਚ ਦੇ ਸੱਦੇ ਬਾਰੇ ਮੁੱਖ ਮੰਤਰੀ ਦਫ਼ਤਰ ਨੇ ਜਾਰੀ ਕੀਤਾ ਅਹਿਮ ਬਿਆਨ
ਇਸ ਖਾਸ ਮੁਲਾਕਾਤ ਦੌਰਾਨ ਨਵਜੋਤ ਸਿੱਧੂ ਨੇ ਵਿਧਾਇਕ ਕਾਕਾ ਰਣਦੀਪ ਸਿੰਘ ਨਾਲ ਕਈ ਅਹਿਮ ਮੁੱਦਿਆਂ ’ਤੇ ਗੱਲਬਾਤ ਕੀਤੀ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਨਵਜੋਤ ਸਿੱਧੂ ਨੂੰ ਪੰਜਾਬ ਪ੍ਰਧਾਨ ਬਣਾ ਕੇ ਵੱਡਾ ਦਾਅ ਖੇਡਿਆ ਗਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਨੂੰ ਲੈ ਕੇ ਕਈ ਪੜਾਵਾਂ ਦੀਆਂ ਮੀਟਿੰਗਾਂ ਤੋਂ ਬਾਅਦ ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਸਿੱਧੂ ਨੂੰ ਪੰਜਾਬ ਕਾਂਗਰਸ ਪ੍ਰਧਾਨ ਬਣਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ 4 ਕਾਰਜਕਾਰੀ ਪ੍ਰਧਾਨਾਂ ਦੀ ਵੀ ਨਿਯੁਕਤੀ ਕੀਤੀ ਗਈ ਹੈ, ਜਿਨ੍ਹਾਂ ’ਚ ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ ਡੈਨੀ, ਪਵਨ ਗੋਇਲ ਅਤੇ ਕੁਲਜੀਤ ਸਿੰਘ ਨਾਗਰਾ ਸ਼ਾਮਲ ਹਨ।
ਮੰਤਰੀ ਮਨਪ੍ਰੀਤ ਸਿੰਘ ਬਾਦਲ ’ਤੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੇ ਵੱਡੇ ਦੋਸ਼
NEXT STORY