ਭਵਾਨੀਗੜ੍ਹ (ਵਿਕਾਸ ਮਿੱਤਲ)- ਸਰਦੀ ਦਾ ਮੌਸਮ ਸ਼ੁਰੂ ਹੁੰਦਿਆਂ ਹੀ ਧੁੰਦ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਇਲਾਕੇ 'ਚ ਪੈ ਰਹੀ ਸੰਘਣੀ ਧੁੰਦ ਕਾਰਨ ਮੰਗਲਵਾਰ ਤੜਕਸਾਰ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇਅ 'ਤੇ ਸੰਗਰੂਰ ਤੋਂ ਆ ਰਹੀ ਇਕ ਪੀ.ਆਰ.ਟੀ.ਸੀ ਬੱਸ ਤੇ ਡੀਏਪੀ ਖਾਦ ਦੇ ਭਰੇ ਇਕ ਟਰੱਕ-ਟਰਾਲੇ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ।

ਇਹ ਹਾਦਸਾ ਭਵਾਨੀਗੜ੍ਹ ਵਿਖੇ ਬਲਿਆਲ ਕੱਟ ਨੇੜੇ ਵਾਪਰਿਆ, ਜਦੋਂ ਟਰੱਕ ਸਰਵਿਸ ਲੇਨ ਨੂੰ ਮੁੜ ਰਿਹਾ ਸੀ।
ਇਹ ਖ਼ਬਰ ਵੀ ਪੜ੍ਹੋ - ਬੁੱਕਾਂ 'ਚ ਪੈਟਰੋਲ ਪਵਾ ਰਹੇ ਪੰਜਾਬੀ, ਹੈਰਾਨ ਕਰੇਗੀ ਵਜ੍ਹਾ

ਦੋਹਾਂ ਵਾਹਨਾਂ ਦੇ ਟਕਰਾਉਣ ਮਗਰੋਂ ਜ਼ੋਰਦਾਰ ਧਮਾਕੇ ਦੀ ਆਵਾਜ਼ ਨਾਲ ਆਸਪਾਸ ਦੇ ਲੋਕ ਡਰ ਗਏ ਤੇ ਘਟਨਾ ਸਥਾਨ 'ਤੇ ਚੀਕ-ਚਿਹਾੜਾ ਮੱਚ ਗਿਆ। ਸ਼ੁਰੂਆਤੀ ਜਾਣਕਾਰੀ ਅਨੁਸਾਰ ਉਕਤ ਹਾਦਸੇ ਵਿੱਚ ਬੱਸ ਕੰਡਕਟਰ ਸਮੇਤ ਅੱਧੀ ਦਰਜਨ ਦੇ ਕਰੀਬ ਮੁਸਾਫਰਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਜਦੋਂਕਿ ਕਿਸੇ ਵੀ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ।

ਸਾਰੇ ਜਖ਼ਮੀਆਂ ਨੂੰ ਇਲਾਜ ਲਈ ਸ਼ਹਿਰ ਦੇ ਸਰਕਾਰੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬੀਓ ਸਾਵਧਾਨ! ਹੱਡ ਚੀਰਵੀਂ ਪੈਣੀ ਠੰਡ, ਯੈਲੋ ਅਲਰਟ ਜਾਰੀ
NEXT STORY