ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੀਆਂ ਜਾਇਦਾਦਾਂ ਵੇਚਣ 'ਤੇ ਫਿਲਹਾਲ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਸਪੱਸ਼ਟ ਹੁਕਮ ਦਿੱਤੇ ਹਨ ਕਿ ਅਗਲੇ ਆਦੇਸ਼ਾਂ ਤੱਕ ਨਿਗਮ ਦੀ ਕੋਈ ਵੀ ਜਾਇਦਾਦ ਨਹੀਂ ਵੇਚੀ ਜਾਵੇਗੀ। ਇਸ ਮਾਮਲੇ ਦੀ ਅਗਲੀ ਸੁਣਵਾਈ 16 ਮਾਰਚ ਨੂੰ ਹੋਵੇਗੀ, ਜਿਸ ਵਿੱਚ ਪੰਜਾਬ ਸਰਕਾਰ ਨੂੰ ਆਪਣਾ ਜਵਾਬ ਦਾਖਲ ਕਰਨਾ ਪਵੇਗਾ।
ਇਹ ਮਾਮਲਾ ਇਕ ਜਨਹਿੱਤ ਪਟੀਸ਼ਨ ਰਾਹੀਂ ਅਦਾਲਤ ਵਿੱਚ ਪਹੁੰਚਿਆ ਸੀ। ਪਟੀਸ਼ਨ 'ਚ ਖੁਲਾਸਾ ਕੀਤਾ ਗਿਆ ਹੈ ਕਿ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵੱਲੋਂ ਬਿਜਲੀ ਦੇ ਬਿੱਲਾਂ ਦੇ ਲਗਭਗ 2,582 ਕਰੋੜ ਰੁਪਏ ਬਕਾਇਆ ਹਨ। ਇਸ ਦੇ ਨਾਲ ਹੀ, ਸਰਕਾਰ ਨੇ 10,000 ਕਰੋੜ ਰੁਪਏ ਤੋਂ ਵੱਧ ਦੀ ਬਿਜਲੀ ਸਬਸਿਡੀ ਦੀ ਰਾਸ਼ੀ ਵੀ ਅਜੇ ਤੱਕ ਨਿਗਮ ਨੂੰ ਅਦਾ ਨਹੀਂ ਕੀਤੀ ਹੈ। ਪਟੀਸ਼ਨਕਰਤਾ ਨੇ ਦੋਸ਼ ਲਾਇਆ ਹੈ ਕਿ ਇਸ ਵਿੱਤੀ ਦਬਾਅ ਨੂੰ ਘੱਟ ਕਰਨ ਲਈ ਨਿਗਮ ਦੀਆਂ ਕੀਮਤੀ ਜਨਤਕ ਜਾਇਦਾਦਾਂ ਨੂੰ ਵੇਚਣ ਦੀ ਤਿਆਰੀ ਕੀਤੀ ਜਾ ਰਹੀ ਹੈ, ਜੋ ਕਿ ਜਨਤਾ ਦੇ ਹਿੱਤ ਵਿੱਚ ਨਹੀਂ ਹੈ। ਹਾਈਕੋਰਟ ਨੇ ਇਸ ਸਥਿਤੀ ਨੂੰ ਗੰਭੀਰ ਮੰਨਦਿਆਂ ਸਰਕਾਰ ਤੋਂ ਜਵਾਬ ਤਲਬ ਕੀਤਾ ਹੈ।
ਇਨ੍ਹਾਂ ਵਿਭਾਗਾਂ ਸਿਰ ਹੈ ਸਭ ਤੋਂ ਵੱਧ ਬਕਾਇਆ
ਪਟੀਸ਼ਨ ਅਨੁਸਾਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਸਥਾਨਕ ਨਿਕਾਏ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਤੇ ਸਿਹਤ ਵਿਭਾਗ ਸਿਰ ਸਭ ਤੋਂ ਵੱਧ ਬਿਜਲੀ ਬਿੱਲ ਬਕਾਇਆ ਹਨ।
ਸਖ਼ਤ ਕਾਰਵਾਈ ਦੀ ਮੰਗ
ਪਟੀਸ਼ਨਕਰਤਾ ਵੱਲੋਂ ਅਦਾਲਤ ਨੂੰ ਇਹ ਵੀ ਅਪੀਲ ਕੀਤੀ ਗਈ ਹੈ ਕਿ ਬਿੱਲ ਨਾ ਭਰਨ ਵਾਲੇ ਸਰਕਾਰੀ ਵਿਭਾਗਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਲੋੜ ਪੈਣ 'ਤੇ ਉਨ੍ਹਾਂ ਦੇ ਬਿਜਲੀ ਕੁਨੈਕਸ਼ਨ ਵੀ ਕੱਟੇ ਜਾਣ। ਇਸ ਤੋਂ ਇਲਾਵਾ, ਸਰਕਾਰ ਨੂੰ ਬਕਾਇਆ ਰਾਸ਼ੀ ਤੁਰੰਤ ਜਾਰੀ ਕਰਨ ਦੇ ਹੁਕਮ ਦੇਣ ਦੀ ਮੰਗ ਕੀਤੀ ਗਈ ਹੈ। ਹੁਣ 16 ਮਾਰਚ ਨੂੰ ਹੋਣ ਵਾਲੀ ਸੁਣਵਾਈ 'ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ, ਜਿੱਥੇ ਰਾਜ ਸਰਕਾਰ ਨੂੰ ਆਪਣੀ ਸਥਿਤੀ ਸਪੱਸ਼ਟ ਕਰਨੀ ਪਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਲੰਬਾ Power Cut, ਕਰ ਲਓ ਤਿਆਰੀ
NEXT STORY