ਚੰਡੀਗੜ੍ਹ/ਰਾਜਪੁਰਾ (ਭਾਸ਼ਾ, ਚਾਵਲਾ) - ਸੋਮਵਾਰ ਦੇਰ ਰਾਤ ਪਟਿਆਲਾ ਸਥਿਤ ਸ਼ੰਭੂ ਵਿਖੇ ਰੇਲਵੇ ਟ੍ਰੈਕ ਦੇ ਨੇੜੇ ਇਕ ਜ਼ੋਰਦਾਰ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਘਟਨਾ ਸਥਾਨ ਸ਼ੰਭੂ-ਅੰਬਾਲਾ ਰੇਲ ਲਾਈਨ ਦੇ ਕੋਲੋਂ ਇਕ ਅਣਪਛਾਤੀ ਲਾਸ਼ ਵੀ ਬਰਾਮਦ ਕੀਤੀ ਗਈ ਹੈ। ਹਾਲਾਂਕਿ, ਇਹ ਸਪੱਸ਼ਟ ਨਹੀਂ ਹੈ ਕਿ ਉਸ ਦਾ ਧਮਾਕੇ ਨਾਲ ਕੋਈ ਸਬੰਧ ਹੈ ਜਾਂ ਨਹੀਂ।
ਇਹ ਵੀ ਪੜ੍ਹੋ - ਕੱਲ ਤੋਂ ਬਦਲੇਗਾ ਮੌਸਮ! ਅਗਲੇ 5 ਦਿਨ ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫਾਨ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ
ਪਟਿਆਲਾ ਦੇ ਐੱਸ. ਐੱਸ. ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਧਮਾਕੇ ਨਾਲ ਟ੍ਰੈਕ ਨੂੰ ਵੀ ਨੁਕਸਾਨ ਪਹੁੰਚਿਆ ਹੈ। ਇਹ ਘਟਨਾ ਰਾਤ ਕਰੀਬ 10 ਵਜੇ ਮਾਲਗੱਡੀਆਂ ਲਈ ਨਿਰਧਾਰਤ ਰੇਲ ਪਟੜੀ ਦੇ ਕੋਲ ਵਾਪਰੀ। ਧਮਾਕੇ ਦੀ ਸੂਚਨਾ ਮਿਲਦੇ ਸਾਰ ਹੀ ਪਟਿਆਲਾ ਦੇ ਐੱਸ. ਐੱਸ. ਪੀ. ਸਮੇਤ ਸੀਨੀਅਰ ਪੁਲਸ ਅਧਿਕਾਰੀ ਘਟਨਾ ਸਥਾਨ ’ਤੇ ਪਹੁੰਚੇ। ਰੇਲਵੇ ਪੁਲਸ ਅਤੇ ਰੇਲਵੇ ਸੁਰੱਖਿਆ ਬਲ ਦੇ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਗਏ। ਐੱਸ. ਐੱਸ. ਪੀ. ਨੇ ਦੱਸਿਆ, ‘ਘੱਟ ਤੀਬਰਤਾ ਵਾਲਾ ਧਮਾਕਾ ਹੋਇਆ ਹੈ।’
ਇਹ ਵੀ ਪੜ੍ਹੋ - ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਬੰਦ ਰਹਿਣਗੇ ਸਕੂਲ, ਭੋਪਾਲ ਪ੍ਰਸ਼ਾਸਨ ਨੇ ਲਿਆ ਫੈਸਲਾ
ਇਸ ਦੇ ਨਾਲ ਹੀ ਇਕ ਅਣਪਛਾਤੀ ਲਾਸ਼ ਵੀ ਬੁਰੀ ਤਰ੍ਹਾਂ ਨੁਕਸਾਨੀ ਹੋਈ ਹਾਲਤ ਵਿਚ ਬਰਾਮਦ ਕੀਤੀ ਗਈ ਹੈ। ਜਦੋਂ ਐੱਸ. ਐੱਸ. ਪੀ. ਨੂੰ ਪੁੱਛਿਆ ਗਿਆ ਕਿ ਕੀ ਮ੍ਰਿਤਕ ਦੀ ਮੌਤ ਧਮਾਕੇ ਵਿਚ ਹੋਈ ਹੈ, ਤਾਂ ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ। ਨਮੂਨੇ ਇਕੱਠੇ ਕਰਨ ਲਈ ਫੋਰੈਂਸਿਕ ਮਾਹਿਰਾਂ ਦੀ ਇਕ ਟੀਮ ਨੂੰ ਘਟਨਾ ਸਥਾਨ ’ਤੇ ਬੁਲਾਇਆ ਗਿਆ ਹੈ।
ਇਹ ਵੀ ਪੜ੍ਹੋ - ਹੁਣ ₹5,000 ਦੀ ਥਾਂ ਮਿਲੇਗੀ ₹10,000 ਪੈਨਸ਼ਨ! ਮੋਦੀ ਸਰਕਾਰ ਦਾ ਵੱਡਾ ਤੋਹਫ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸਿਵਲ ਸਰਜਨ ਦੀ ਸਿਹਤ ਕੇਂਦਰਾਂ ’ਚ ਅਚਨਚੇਤ ਚੈਕਿੰਗ, ਵੈਕਸੀਨ ਦੀ ਘਾਟ ਮਿਲਣ ’ਤੇ ਦਿਖਾਏ ਸਖ਼ਤ ਤੇਵਰ
NEXT STORY