ਮਹਿਲ ਕਲਾਂ (ਹਮੀਦੀ) – ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਪੰਡੋਰੀ ਵਿਖੇ ਲਗਾਤਾਰ ਹੋ ਰਹੀ ਬਰਸਾਤ ਕਾਰਨ ਇਕ ਗਰੀਬ ਮਜ਼ਦੂਰ ਦਾ ਘਰ ਡਿੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਪਿੰਡ ਵਾਸੀ ਚਰਨਜੀਤ ਸਿੰਘ ਪੁੱਤਰ ਸੱਜਣ ਸਿੰਘ ਵਾਸੀ ਪੰਡੋਰੀ ਦੇ ਘਰ ਦੀ ਛੱਤ ਬਰਸਾਤ ਦੇ ਪਾਣੀ ਨਾਲ ਢਹਿ ਗਈ, ਜਦਕਿ ਕੰਧਾਂ ਵਿੱਚ ਵੀ ਤਰੇੜਾਂ ਪੈ ਗਈਆਂ, ਜਿਸ ਨਾਲ ਪਰਿਵਾਰ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਓ! ਭਰ ਲਓ ਰਾਸ਼ਨ, ਫ਼ੋਨ ਕਰ ਲਓ ਚਾਰਜ... ਭਾਰੀ ਮੀਂਹ ਵਿਚਾਲੇ ਐਡਵਾਈਜ਼ਰੀ ਜਾਰੀ
ਇਸ ਮੌਕੇ ਸਮਾਜ ਸੇਵੀ ਸਰਪੰਚ ਕੈਪਟਨ ਜਤਿੰਦਰਪਾਲ ਸਿੰਘ ਪੰਡੋਰੀ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਪਿੰਡ ਪੰਚਾਇਤ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ। ਇਸ ਬਾਰੇ ਤੁਰੰਤ ਕੰਟਰੋਲ ਰੂਮ ਨੂੰ ਜਾਣਕਾਰੀ ਦੇਣ ਤੋਂ ਬਾਅਦ ਪੰਚਾਇਤ ਵਿਭਾਗ ਵੱਲੋਂ ਬਲਾਕ ਮਹਿਲ ਕਲਾਂ ਦੇ ਬੀਡੀਪੀਓ ਗੁਰਜਿੰਦਰ ਸਿੰਘ ਅਤੇ ਪੰਚਾਇਤ ਸਕੱਤਰ ਗੁਰਦੀਪ ਸਿੰਘ ਵੀ ਮੌਕੇ ‘ਤੇ ਪਹੁੰਚੇ। ਉਨ੍ਹਾਂ ਵੱਲੋਂ ਨੁਕਸਾਨ ਦੀ ਰਿਪੋਰਟ ਤਿਆਰ ਕਰਕੇ ਪੰਜਾਬ ਸਰਕਾਰ ਨੂੰ ਭੇਜੀ ਜਾ ਰਹੀ ਹੈ। ਪਿੰਡ ਦੇ ਪੰਚ ਦਰਸ਼ਨ ਸਿੰਘ, ਪਾਲ ਸਿੰਘ ਅਤੇ ਬਲਵਿੰਦਰ ਸਿੰਘ ਨੇ ਵੀ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਪੀੜਤ ਮਜ਼ਦੂਰ ਚਰਨਜੀਤ ਸਿੰਘ ਨੂੰ ਮੁੜ ਵਸੇਬੇ ਲਈ ਘਰ ਬਣਾਉਣ ਦੀ ਸਹਾਇਤਾ ਤਹਿਤ ਯੋਗ ਮੁਆਵਜ਼ਾ ਦਿੱਤਾ ਜਾਵੇ, ਤਾਂ ਜੋ ਪਰਿਵਾਰ ਨੂੰ ਛੱਤ ਮਿਲ ਸਕੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਮੀਂਹ ਦਾ RED ALERT, ਪੜ੍ਹੋ ਆਉਣ ਵਾਲੇ ਦਿਨਾਂ ਦੀ Big Update
NEXT STORY