ਸਮਰਾਲਾ (ਗਰਗ) : ਪੰਜਾਬ ’ਚ ਹੜ੍ਹਾਂ ਤੋਂ ਪ੍ਰਭਾਵਤ ਇਲਾਕਿਆਂ ਅੰਦਰ ਹੜ੍ਹ ਰੋਕੂ ਪ੍ਰਬੰਧਾਂ ਅਤੇ ਆਮ ਲੋਕਾਂ ਤਕ ਰਾਹਤ ਪਹੁੰਚਾਉਣ ਦੇ ਮਾਮਲੇ ਵਿਚ ਸਮਰਾਲਾ ਡਵੀਜ਼ਨ ਦੇ ਇਕ ਅਧਿਕਾਰੀ ਵੱਲੋਂ ਵਰਤੀ ਗਈ ਲਾਪਰਵਾਹੀ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਸਮਰਾਲਾ ਦਫ਼ਤਰ ਕਾਨੂੰਨ ਸਵਰਨਜੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ। ਇਹ ਕਾਰਵਾਈ ਸਬ-ਡਵੀਜ਼ਨਲ ਮੈਜਿਸਟ੍ਰੇਟ ਸਮਰਾਲਾ ਕੁਲਦੀਪ ਬਾਵਾ ਦੀ ਰਿਪੋਰਟ ਦੇ ਆਧਾਰ ’ਤੇ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ ਲਿਖਿਆ ਹੈ ਕਿ ਸਵਰਨਜੀਤ ਸਿੰਘ ਕਾਨੂੰਗੋ ਵੱਲੋਂ ਆਪਦਾ ਨਾਲ ਨਜਿੱਠਣ ਲਈ ਲਗਾਈ ਗਈ ਡਿਊਟੀ ਦੇ ਬਾਵਜੂਦ ਉਹ ਆਪਣੀ ਡਿਊਟੀ ’ਤੇ ਹਾਜ਼ਰ ਨਹੀਂ ਹੋਇਆ ਜਿਸ ਕਾਰਨ ਆਪਦਾ ਨਜਿੱਠਣ ਲਈ ਲੋੜੀਂਦੇ ਸਮਾਨ ਨੂੰ ਹਾਸਲ ਕਰਨ ਵਿਚ ਦੇਰੀ ਹੋਈ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਲਗਾਤਾਰ ਖ਼ਰਾਬ ਹੋ ਰਹੇ ਮੌਸਮ ਨੂੰ ਦੇਖਦੇ ਹੋਏ ਸੂਬੇ ਭਰ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ
ਸਬ ਡਵੀਜ਼ਨਲ ਮੈਜਿਸਟ੍ਰੇਟ ਨੇ ਡਿਪਟੀ ਕਮਿਸ਼ਨਰ ਨੂੰ ਆਪਣੀ ਰਿਪੋਰਟ ਵਿਚ ਕਿਹਾ ਹੈ ਕਿ ਇਸ ਕਰਮਚਾਰੀ ਵੱਲੋਂ ਡਿਊਟੀ ਪ੍ਰਤੀ ਘੋਰ ਲਾਪਰਵਾਹੀ ਵਰਤੀ ਗਈ ਹੈ ਅਤੇ ਇਸ ਲਈ ਇਸ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਉਪਰੰਤ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਨੇ ਸਮਰਾਲਾ ਪ੍ਰਸਿੱਧਤਾ ਅਤੇ ਕਾਨੂੰਨਗੋ ਸਵਰਨਜੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਡਿਊਟੀ ਤੋਂ ਮੁਅੱਤਲ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਮੀਂਹ ਦਾ ਕਹਿਰ, ਨਹਿਰ ’ਚ ਪਿਆ ਪਾੜ, ਨੀਲੋਂ-ਸ੍ਰੀ ਚਮਕੌਰ ਸਾਹਿਬ ਆਵਾਜਾਈ ਬੰਦ, 3 ਮੰਜ਼ਿਲਾ ਘਰ ਡਿੱਗਾ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਰ ਸਾਲ ਮੀਂਹ ਦੇ ਦਿਨਾਂ ’ਚ ਹੀ ਕਿਉਂ ਨਵੀਆਂ ਸੜਕਾਂ ਬਣਵਾਉਂਦਾ ਹੈ ਜਲੰਧਰ ਨਿਗਮ
NEXT STORY