ਚੰਡੀਗੜ੍ਹ (ਅੰਕੁਰ)- ਪੰਜਾਬ ਸਰਕਾਰ ਨੇ ਬੁਰਜ ਜਵਾਹਰ ਸਿੰਘ ਵਾਲਾ ਤੇ ਬਰਗਾੜੀ ’ਚ ਬੇਅਦਬੀ ਮਾਮਲੇ ਤੇ ਇਸ ਤੋਂ ਬਾਅਦ ਉਪਜੇ ਘਟਨਾਕ੍ਰਮ ਦੇ ਮਾਮਲੇ ’ਚ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਸਮੇਤ 7 ਡੇਰਾ ਸ਼ਰਧਾਲੂਆਂ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਗ੍ਰਹਿ ਵਿਭਾਗ ਦੇ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਮੁਤਾਬਕ ਹੁਣ ਤੱਕ ਇਕੱਠੇ ਕੀਤੇ ਗਏ ਸਬੂਤਾਂ ਮੁਤਾਬਕ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਕਰਨ, ਇਸ ਦੇ ਅੰਗ ਗਲੀਆਂ ’ਚ ਖਿਲਾਰਨ ਤੇ ਇਤਰਾਜ਼ਯੋਗ ਪੋਸਟਰ ਲਾਉਣ ਦੇ ਦੋਸ਼ ਮੁੱਢਲੇ ਤੌਰ ’ਤੇ ਸਾਬਿਤ ਹੋਏ ਹਨ।
ਇਹ ਖ਼ਬਰ ਵੀ ਪੜ੍ਹੋ - CM ਮਾਨ ਨੇ ਹਾਈ ਲੈਵਲ ਮੀਟਿੰਗ 'ਚ ਲਏ 4 ਵੱਡੇ ਫ਼ੈਸਲੇ, ਜਾਣੋ ਕੀ ਹੋਣਗੇ ਬਦਲਾਅ
ਫ਼ੌਜਦਾਰੀ ਕਾਨੂੰਨ ਮੁਤਾਬਕ ਬੇਅਦਬੀ ਮਾਮਲਿਆਂ ਨਾਲ ਸਬੰਧਤ ਮਾਮਲਿਆਂ ਦੀ ਸੁਣਵਾਈ ਅਦਾਲਤ ਉਦੋਂ ਤੱਕ ਨਹੀਂ ਕਰ ਸਕਦੀ ਜਦੋਂ ਤੱਕ ਸੂਬੇ ਦਾ ਗ੍ਰਹਿ ਵਿਭਾਗ ਇਸ ਸਬੰਧੀ ਮਨਜ਼ੂਰੀ ਨਹੀਂ ਦਿੰਦਾ। ਹਾਲੇ ਦੋ ਦਿਨ ਪਹਿਲਾਂ ਹੀ ਸੁਪਰੀਮ ਕੋਰਟ ਨੇ ਡੇਰਾ ਮੁਖੀ ਤੇ ਉਸ ਦੇ ਸ਼ਰਧਾਲੂਆਂ ਖ਼ਿਲਾਫ਼ ਦਰਜ ਕੀਤੇ ਗਏ ਮੁਕੱਦਮਿਆਂ ’ਤੇ ਸੁਣਵਾਈ ’ਤੇ ਲੱਗੀ ਰੋਕ ਨੂੰ ਹਟਾ ਦਿੱਤਾ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਕਦੋਂ ਹੋਵੇਗੀ ਦੀਵਾਲੀ ਦੀ ਛੁੱਟੀ, 31 ਅਕਤੂਬਰ ਜਾਂ 1 ਨਵੰਬਰ? ਪੜ੍ਹੋ ਸਰਕਾਰ ਦੀ Notification
ਹੁਣ ਬੇਅਦਬੀ ਮਾਮਲੇ ਦੇ ਸਾਰੇ ਮੁਕੱਦਮੇ ਚੱਲਣ ’ਚ ਆ ਰਹੇ ਅੜਿੱਕੇ ਖ਼ਤਮ ਹੋ ਗਏ ਹਨ। ਬੇਅਦਬੀ ਦੀ ਘਟਨਾ ਹਾਲਾਂਕਿ ਫ਼ਰੀਦਕੋਟ ਜ਼ਿਲ੍ਹੇ ’ਚ ਹੋਈ ਸੀ ਪਰ ਇਸ ਮਾਮਲੇ ਦੀ ਸੁਣਵਾਈ ਚੰਡੀਗੜ੍ਹ ’ਚ ਹੋਵੇਗੀ ਕਿਉਂਕਿ ਡੇਰੇ ਦੇ ਸ਼ਰਧਾਲੂਆਂ ਨੇ ਆਪਣੀ ਜਾਨ ਨੂੰ ਖ਼ਤਰਾ ਦੱਸਦਿਆਂ ਇਹ ਕੇਸ ਚੰਡੀਗੜ੍ਹ ਟਰਾਂਸਫਰ ਕਰਵਾ ਲਿਆ ਸੀ। ਡੇਰਾ ਮੁਖੀ ਸਾਧਵੀ ਜਬਰ-ਜ਼ਿਨਾਹ ਤੇ ਪੱਤਰਕਾਰ ਰਾਮ ਚੰਦਰ ਛਤਰਪਤੀ ਮਾਮਲੇ ’ਚ ਹਰਿਆਣਾ ਦੀ ਸੋਨਾਰੀਆ ਜੇਲ੍ਹ ’ਚ ਸਜ਼ਾ ਭੁਗਤ ਰਿਹਾ ਹੈ ਤੇ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਫਰਲੋ ’ਤੇ ਬਾਹਰ ਆਇਆ ਹੋਇਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਕੂਟਰੀ ਚਲਾਉਂਦੇ ਸਮੇਂ ਚਲਾ ਰਹੀ ਸੀ ਫ਼ੋਨ, ਪੁਲਸ ਨੇ ਰੋਕਿਆ ਤਾਂ ਕੁੜੀ ਨੇ ਪਾ ਲਿਆ ਰੌਲ਼ਾ
NEXT STORY