ਚੰਡੀਗੜ੍ਹ (ਵੈੱਬ ਡੈਸਕ): ਕੇਂਦਰ ਸਰਕਾਰ ਵੱਲੋਂ ਅਯੋਗ ਲਾਭਪਾਤਰੀਆਂ ਦੇ ਰਾਸ਼ਨ ਕਾਰਡ ਕੱਟੇ ਜਾਣ ਦੀਆਂ ਖ਼ਬਰਾਂ ਵਿਚਾਲੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਬਾਰੇ ਅਹਿਮ ਅਪਡੇਟ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਵੈਰੀਫ਼ਿਕੇਸ਼ਨ ਦੇ ਲਈ ਕੇਂਦਰ ਸਰਕਾਰ ਤੋਂ 6 ਮਹੀਨਿਆਂ ਦਾ ਸਮਾਂ ਮੰਗਿਆ ਹੈ। ਉਨ੍ਹਾਂ ਇਹ ਵੀ ਸਾਫ਼ ਕੀਤਾ ਕਿ ਉਹ ਕਿਸੇ ਵੀ ਲੋੜਵੰਦ ਦਾ ਕਾਰਡ ਕੱਟਣ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਜੇਕਰ ਪਰਿਵਾਰ ਦੇ ਕਿਸੇ ਇਕ ਜੀਅ ਦੀ ਆਮਦਨ ਵੱਧ ਵੀ ਹੈ ਤਾਂ ਪੂਰੇ ਪਰਿਵਾਰ ਦਾ ਕਾਰਡ ਨਹੀਂ ਕੱਟਣ ਦਿੱਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - Punjab: ਹੁਣ ਪ੍ਰਵਾਸੀਆਂ ਦੇ ਹੱਕ 'ਚ ਪੈਣ ਲੱਗੇ ਮਤੇ! ਆਖ਼ੀਆਂ ਗਈਆਂ ਇਹ ਗੱਲਾਂ
ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਵੱਲੋਂ ਰਾਸ਼ਨ ਕਾਰਡਾਂ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਫ਼ਿਲਹਾਲ ਸਾਡੇ ਸਾਰੇ ਅਫ਼ਸਰ ਹੜ੍ਹ ਰਾਹਤ ਦੇ ਕੰਮਾਂ ਵਿਚ ਲੱਗੇ ਹੋਏ ਹਨ, ਇਸ ਲਈ ਅਸੀਂ ਵੈਰੀਫ਼ਿਕੇਸ਼ਨ ਲਈ ਕੇਂਦਰ ਸਰਕਾਰ ਤੋਂ 6 ਮਹੀਨਿਆਂ ਦਾ ਸਮਾਂ ਮੰਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਕਿਸੇ ਵੀ ਲੋੜਵੰਦ ਦਾ ਕਾਰਡ ਨਹੀਂ ਕੱਟਣ ਦੇਵਾਂਗੇ ਤੇ ਕੇਂਦਰ ਸਰਕਾਰ ਨੂੰ ਫ਼ੈਸਲੇ ਵਿਚ ਕੁਝ ਬਦਲਾਅ ਕਰਨ ਦੀ ਮੰਗ ਵੀ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ! ਨੋਟੀਫ਼ਿਕੇਸ਼ਨ ਜਾਰੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਸਾਲ ਦਿੰਦਿਆਂ ਦੱਸਿਆ ਕਿ ਜੇ ਪਰਿਵਾਰ ਦੇ ਕਿਸੇ ਇਕ ਜੀਅ ਦੀ ਸ਼ਹਿਰ ਵਿਚ ਨੌਕਰੀ ਲੱਗ ਗਈ ਤੇ ਉਸ ਦੀ ਆਮਦਨ ਵੱਧ ਵੀ ਗਈ ਤਾਂ ਉਸ ਵਿਚ ਬਾਕੀ ਪਰਿਵਾਰ ਦਾ ਕੀ ਕਸੂਰ ਹੈ? ਇਸ ਲਈ ਸਾਰੇ ਪਰਿਵਾਰ ਦਾ ਨਾਂ ਨਹੀਂ ਕੱਟਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਸਾਡੀ ਸਰਕਾਰ ਦੇ ਵਿਚ ਕਿਸੇ ਘਰ ਦਾ ਚੁੱਲ੍ਹਾ ਨਹੀਂ ਬੁੱਝਣ ਦੇਵਾਂਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪ੍ਰਵਾਸੀਆਂ ਨੂੰ ਅੱਤਵਾਦੀ ਪੰਨੂੰ ਦੀ ਧਮਕੀ, ਕਿਹਾ-19 ਅਕਤੂਬਰ ਤੱਕ ਛੱਡੋ ਪੰਜਾਬ
NEXT STORY