ਮਾਲੇਰਕੋਟਲਾ (ਜ਼ਹੂਰ) : ਪੰਜਾਬ ਬੰਦ ਨੂੰ ਲੈ ਕੇ ਰਾਸ਼ਨ ਡਿੱਪੂ ਹੋਲਡਰ ਫੈਡਰੇਸ਼ਨ ਨੇ ਵੱਡਾ ਐਲਾਨ ਕਰਦਿਆਂ ਸਮਰਥਣ ਦੇਣ ਦਾ ਫ਼ੈਸਲਾ ਲਿਆ ਹੈ। ਡਿਪੀ ਹੋਲਡਰ ਫੈਡਰੇਸ਼ਨ (ਰਜਿ.) 118 ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਕਾਂਝਲਾ ਨੇ ਕਿਹਾ ਕਿ ਅਸੀਂ ਕਿਸਾਨ ਜਥੇਬੰਦੀਆਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦਾ ਸਰਮਥਨ ਕਰਦੇ ਹਾਂ। ਉਨ੍ਹਾਂ ਕਿਹਾ ਕਿ ਸਾਡੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪਿਛਲੇ ਦਿਨੀਂ ਹੀ ਮਿਲ ਕੇ ਆਏ ਹਨ। ਉਨ੍ਹਾਂ ਦੀ ਸਿਹਤ ਬਹੁਤ ਨਾਜ਼ੁਕ ਹੈ ਸਰਕਾਰਾਂ ਨੂੰ ਉਨ੍ਹਾਂ ਦੀ ਕੋਈ ਪ੍ਰਵਾਹ ਨਹੀਂ ਹੈ। ਡੱਲੇਵਾਲ ਪਿਛਲੇ ਲਗਭਗ ਇਕ ਮਹੀਨੇ ਤੋਂ ਕਿਸਾਨਾਂ ਦੀਆਂ ਮੰਗਾਂ ਲਈ ਭੁੱਖ ਹੜਤਾਲ 'ਤੇ ਬੈਠੇ ਸਨ, ਕਾਂਝਲਾ ਨੇ ਕਿਹਾ ਕਿ ਸਾਡੀ ਰਾਸ਼ਨ ਡਿੱਪੂ ਯੂਨੀਅਨ ਵੱਲੋਂ ਜਗਜੀਤ ਸਿੰਘ ਡੱਲੇਵਾਲ ਅਤੇ ਸਮੂਹ ਕਿਸਾਨ ਜੱਥੇਬੰਦੀਆਂ ਨੂੰ ਪੂਰਨ ਸਮਰਥਨ ਦਾ ਐਲਾਨ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਬੁਰੀ ਖ਼ਬਰ, ਬੰਦ ਹੋ ਜਾਵੇਗਾ ਰਾਸ਼ਨ
ਸੂਬਾ ਪ੍ਰਧਾਨ ਕਾਂਝਲਾ ਨੇ ਕਿਹਾ ਕਿ ਕਿਸਾਨੀ ਹਰੇਕ ਵਰਗ ਦੀ ਆਰਥਿਕਤਾ ਦਾ ਧੁਰਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ 18500 ਡਿੱਪੂ ਹੋਲਡਰ ਆਪੋ ਆਪਣੇ ਜ਼ਿਲ੍ਹਿਆਂ 'ਚ ਵੱਖ-ਵੱਖ ਥਾਵਾਂ 'ਤੇ ਬੰਦ ਦਾ ਸਮਰਥਨ ਕਰਨਗੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ, ਪ੍ਰਧਾਨ ਪਰਮਜੀਤ ਸਿੰਘ ਹਾਡਾ ਸੁਨਾਮ, ਸੁਦਾਗਰ ਅਲੀ ਬਲਾਕ ਪ੍ਰਧਾਨ ਮਾਲੇਰਕੋਟਲਾ, ਕਰਮਜੀਤ ਰਟੋਲਾ, ਮੱਖਣ ਗਰਗ, ਸੂਬਾ ਪ੍ਰੈੱਸ ਸਕੱਤਰ ਮੁਹੰਮਦ ਸਲੀਮ, ਕੇਵਲ ਕ੍ਰਿਸ਼ਨ ਧਨੋ, ਰੋਜ਼ੀ ਨਾਰੀਕੇ, ਬਿੱਕਰ ਸਿੰਘ ਰਾੜਵਾ, ਨਜ਼ੀਰ ਮੁਹੰਮਦ ਬਿੰਜੋਕੀ, ਸੰਦੀਪ ਸਿੰਘ ਆਦਮਵਾਲ ਸੁਰਾਜਦੀਨ ਕੇਲੋਂ ਆਦਿ ਤੋਂ ਇਲਾਵਾ ਹੋਰ ਵੀ ਡਿੱਪੂ ਹੋਲਡਰ ਹਾਜ਼ਰ ਸਨ।
ਇਹ ਵੀ ਪੜ੍ਹੋ : ਪੰਜਾਬੀਆਂ ਲਈ ਖ਼ਤਰੇ ਦੀ ਘੰਟੀ, ਬੇਹੱਦ ਸਾਵਧਾਨ ਰਹਿਣ ਦੀ ਲੋੜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਬੁਰੀ ਖ਼ਬਰ, ਬੰਦ ਹੋ ਜਾਵੇਗਾ ਰਾਸ਼ਨ
NEXT STORY