ਚਮਕੌਰ ਸਾਹਿਬ/ਮੋਰਿੰਡਾ-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਨਵੇਂ ਸਾਲ ਮੌਕੇ ਗੁਰਦੁਆਰਾ ਸ੍ਰੀ ਕਤਲਗੜ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਮੁੱਖ ਮੰਤਰੀ ਨੇ ਸ੍ਰੀ ਚਮਕੌਰ ਸਾਹਿਬ ਦੇ ਲੋਕਾਂ ਨੂੰ ਨਵੇਂ ਸਾਲ ਦਾ ਤੋਹਫਾ ਦੇਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਸਿਟੀ ਸੈਂਟਰ ਲੋਕ ਅਰਪਣ ਕੀਤਾ। 5.60 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਸਿਟੀ ਸੈਂਟਰ ਚਾਰ ਏਕੜ ਦੇ ਰਕਬੇ 'ਚ ਫੈਲਿਆ ਹੈ। ਪਹਿਲਾਂ ਇਹ ਜ਼ਮੀਨ ਗੰਦੇ ਪਾਣੀ ਦਾ ਛੱਪੜ ਸੀ ,ਜਿਸ ਦੀ ਹੁਣ ਨੁਹਾਰ ਬਿਲਕੁਲ ਬਦਲ ਦਿੱਤੀ ਗਈ ਹੈ। ਇਸ ਸਿਟੀ ਸੈਂਟਰ 'ਚ ਕੈਫੇਟੇਰੀਆ, ਲੜਕੀਆਂ ਲਈ ਜਿਮਨੇਜ਼ੀਅਮ , 2 ਬਹੁਮੰਤਵੀ ਹਾਲ ਅਤੇ ਵਿਸ਼ੇਸ਼ ਤੌਰ 'ਤੇ ਲੜਕੀਆਂ ਲਈ 2 ਏਕੜ ਦੇ ਖੇਡ ਮੈਦਾਨ ਦਾ ਪ੍ਰਬੰਧ ਹੈ। ਇਸ ਤੋਂ ਇਲਾਵਾ ਇਸ ਸਿਟੀ ਸੈਂਟਰ ਨੂੰ ਲੋਕਾਂ ਦੇ ਜਨਤਕ ਇਕੱਠਾਂ ਲਈ ਵਰਤਿਆ ਜਾ ਸਕੇਗਾ।
ਇਹ ਵੀ ਪੜ੍ਹੋ : ਮਹਾਰਾਸ਼ਟਰ : ਮੁੰਬਈ 'ਚ ਕੋਰੋਨਾ ਨੇ ਫੜ੍ਹੀ ਰਫ਼ਤਾਰ, 24 ਘੰਟਿਆਂ 'ਚ ਸਾਹਮਣੇ ਆਏ 6,347 ਨਵੇਂ ਮਾਮਲੇ
ਮੁੱਖ ਮੰਤਰੀ ਚੰਨੀ ਨੇ ਸ੍ਰੀ ਚਮਕੌਰ ਸਾਹਿਬ ਦੇ ਸਰਕਾਰੀ ਹਸਪਤਾਲ ਵਿਖੇ 200 ਐਲ.ਪੀ.ਐਮ. ਪੀਸੀਏ ਆਕਸੀਜਨ ਜਨਰੇਸ਼ਨ ਪਲਾਂਟ ਦਾ ਉਦਘਾਟਨ ਵੀ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕੋਰੋਨਾ ਦੀ ਤੀਜੀ ਲਹਿਰ ਅਤੇ ਓਮੀਕ੍ਰੋਨ ਦੇ ਖਤਰੇ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਦਾ ਦਿੱਲੀ ਹੈਲਥ ਮਾਡਲ ਕੋਰੋਨਾ ਦੀ ਪਹਿਲੀ ਅਤੇ ਦੂਜੀ ਲਹਿਰ ਦੌਰਾਨ ਪੂਰੀ ਤਰਾਂ ਫੇਲ ਹੋ ਗਿਆ ਸੀ, ਜਿਸ ਕਾਰਨ ਹਜ਼ਾਰਾਂ ਲੋਕਾਂ ਨੂੰ ਉਸ ਦੌਰਾਨ ਇਲਾਜ ਲਈ ਦਿੱਲੀ ਤੋਂ ਪੰਜਾਬ ਭੱਜਣਾ ਪਿਆ । ਉਨਾਂ ਕਿਹਾ ਕਿ ਹੁਣ ਕੇਜਰੀਵਾਲ ਪੰਜਾਬ 'ਚ ਦਿੱਲੀ ਸਿਹਤ ਅਤੇ ਸਿੱਖਿਆ ਮਾਡਲਾਂ ਦੇ ਅਜਿਹੇ ਝੂਠੇ ਵਾਅਦੇ ਕਰ ਰਿਹਾ ਹੈ, ਪਰ ਪੰਜਾਬ ਦੇ ਲੋਕ ਉਸ ਦੇ ਇੰਨਾਂ ਝਾਂਸਿਆਂ ਤੋਂ ਭਲੀਭਾਂਤ ਜਾਣੂ ਹਨ। ਉਨਾਂ ਕਿਹਾ ਕਿ ਜਿਹੜਾ ਵਿਅਕਤੀ ਇੱਕ ਸ਼ਹਿਰ ਵਰਗੇ ਸੂਬੇ ਨੂੰ ਵੀ ਸਹੀ ਢੰਗ ਨਾਲ ਨਹੀਂ ਸੰਭਾਲ ਸਕਿਆ, ਉਹ ਪੰਜਾਬ ਨੂੰ ਕਿਵੇਂ ਸੰਭਾਲੇਗਾ।
ਇਹ ਵੀ ਪੜ੍ਹੋ : ਕੇਂਦਰ ਸਰਕਾਰ ਨੇ ਸੂਬਿਆਂ ਨੂੰ ਲਿਖਿਆ ਪੱਤਰ, ਕੋਰੋਨਾ ਨੂੰ ਲੈ ਕੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਮੁੱਖ ਮੰਤਰੀ ਚੰਨੀ ਨੇ ਸੂਬੇ ਦੇ ਨੌਜਵਾਨਾਂ ਨੂੰ ਖੇਡ ਸੱਭਿਆਚਾਰ ਲਈ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਨਵੇਂ ਸਾਲ ਦਾ ਤੋਹਫਾ ਦਿੰਦਿਆਂ 2 ਹਾਕੀ ਸਟੇਡੀਅਮਾਂ ਤੇ 5 ਫੁੱਟਬਾਲ ਸਟੇਡੀਅਮਾਂ ਲਈ 7 ਆਰਟੀਫੀਸ਼ਲ ਟਰਫ ਵਿਛਾਉਣ ਨੂੰ ਮਨਜ਼ੂਰੀ ਦਿੱਤੀ। ਸਟੇਡੀਅਮਾਂ ਲਈ ਐਸਟ੍ਰੋਟਰਫਾਂ ਦੀ ਇਸ ਸਹੂਲਤ ਦਾ ਸ੍ਰੀ ਚਮਕੌਰ ਸਾਹਿਬ, ਪਿੰਡ ਕਕਰਾਲੀ, ਮਹਿਟੋਤ, ਢੰਗਰਾਲੀ, ਬਹਿਰਾਮਪੁਰ ਜਿਮੀਦਾਰਾ, ਬਲਮਗੜ ਮੰਡਵਾੜਾ ਅਤੇ ਜ਼ਿਲਾ ਮੋਹਾਲੀ ਦੇ ਖਰੜ ਸ਼ਹਿਰ ਨੂੰ ਭਰਪੂਰ ਲਾਭ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ 'ਤੇ 5. 50 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਸੰਜੇ ਕੁਮਾਰ, ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਵਿਭਾਗ ਦੇ ਡਾਇਰੈਕਟਰ ਕਮਲਪ੍ਰੀਤ ਕੌਰ ਬਰਾੜ ,ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਅਤੇ ਐਸ.ਐਸ.ਪੀ ਵਿਕਾਸ ਐਸ. ਸੋਨੀ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ਮਹਿੰਦਰਾ ਦੀ ਕੁੱਲ ਵਿਕਰੀ ਦਸੰਬਰ 'ਚ 11 ਫੀਸਦੀ ਵਧੀ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਹਰਪਾਲ ਚੀਮਾ ਦਾ CM ਚੰਨੀ ’ਤੇ ਨਿਸ਼ਾਨਾ, ਕਿਹਾ-ਆਪਣੇ ਝੂਠੇ ਐਲਾਨਾਂ ਦਾ ਖ਼ੁਦ ਹੀ ਕਰ ਰਹੇ ਪਰਦਾਫਾਸ਼
NEXT STORY