ਫ਼ਰੀਦਕੋਟ (ਚਾਵਲਾ) : ਸਿਹਤ ਵਿਭਾਗ ਫਰੀਦਕੋਟ ਵਲੋਂ ਪਾਣੀ ਤੋਂ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਅ ਲਈ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫਰੀਦਕੋਟ ਡਾ. ਮਨਿੰਦਰ ਪਾਲ ਸਿੰਘ ਨੇ ਦੱਸਿਆ ਕਿ ਦੁਨੀਆ ਵਿਚ ਹਰ ਸਾਲ ਲਗਭਗ 12 ਲੱਖ ਲੋਕ ਪੀਣ ਵਾਲਾ ਸਾਫ ਪਾਣੀ ਨਾ ਮਿਲਣ ਕਾਰਨ ਮੌਤ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਗਰਮੀ ਤੇ ਬਰਸਾਤ ਦੇ ਮੌਸਮ ਦੌਰਾਨ ਪਾਣੀ ਤੋਂ ਹੋਣ ਵਾਲੀਆਂ ਬੀਮਾਰੀਆਂ ਜਿਵੇ ਹੈਜ਼ਾ, ਦਸਤ ਰੋਗ, ਹੈਪੇਟਾਈਟਸ ਏ ਤੇ ਈ ਆਦਿ ਹੋਣ ਦਾ ਖ਼ਤਰਾ ਵਧ ਜਾਂਦਾ ਹੈ। ਇਸ ਤੋਂ ਬਚਾਅ ਲਈ ਪੀਣ ਵਾਲੇ ਸਾਫ ਪਾਣੀ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਪਾਣੀ ਉਬਾਲ ਕੇ ਪੀਣਾ ਚਾਹੀਦਾ ਹੈ। ਪੀਣ ਦਾ ਪਾਣੀ ਸਾਫ਼ ਭਾਂਡੇ ’ਚ ਢੱਕ ਕੇ ਰੱਖਣਾ ਚਾਹੀਦਾ ਹੈ। ਟੋਭਿਆਂ ਨੇੜੇ ਲੱਗੇ ਨਲਕਿਆਂ ਦਾ ਪਾਣੀ ਨਹੀਂ ਪੀਣਾ ਚਾਹੀਦਾ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ਰਮਨਾਕ ਘਟਨਾ, ਸਰਕਾਰੀ ਅਧਿਆਪਕ ਵੱਲੋਂ ਅਧਿਆਪਕਾ ਨਾਲ ਜਬਰ-ਜ਼ਿਨਾਹ
ਉਨ੍ਹਾਂ ਦੱਸਿਆ ਕਿ ਖੁੱਲ੍ਹੇ ਮੈਦਾਨ ’ਚ ਜੰਗਲ ਪਾਣੀ ਨਹੀਂ ਜਾਣਾ ਚਾਹੀਦਾ ਸਿਰਫ ਪਖਾਨੇ ਦੀ ਵਰਤੋਂ ਕਰਨੀ ਚਾਹੀਦੀ ਹੈ। ਪਖਾਨਾ ਜਾਣ ਤੋਂ ਬਾਅਦ ਅਤੇ ਖਾਣਾ ਖਾਣ ਤੋਂ ਪਹਿਲਾਂ ਹੱਥ ਜ਼ਰੂਰ ਧੋਵੋ। ਗਲੇ-ਸੜੇ, ਜ਼ਿਆਦਾ ਕੱਚੇ ਜਾਂ ਜ਼ਿਆਦਾ ਪੱਕੇ ਫਲ ਅਤੇ ਸਬਜ਼ੀਆਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ।
ਇਹ ਵੀ ਪੜ੍ਹੋ : ਪੁਲਸ ਲਈ ਸਿਰਦਰਦੀ ਬਣੀ ਮਸ਼ਹੂਰ ਚਿੱਟੇ ਵਾਲੀ ਭਾਬੀ ਗ੍ਰਿਫ਼ਤਾਰ
ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਪਾਣੀ ਨੂੰ ਪੀਣਯੋਗ ਬਣਾਉਣ ਲਈ ਨੇੜੇ ਦੀ ਸਿਹਤ ਸੰਸਥਾ ਜਾਂ ਮਿਊਂਸੀਪਲ ਕਮੇਟੀ ਦੇ ਦਫ਼ਤਰ ਤੋਂ ਕਲੋਰੀਨ ਦੀਆਂ ਗੋਲੀਆਂ ਮੁਫ਼ਤ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਵਰਿੰਦਰ ਕੁਮਾਰ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਿਮਾਂਸ਼ੂ ਗੁਪਤਾ, ਡਾ. ਦੀਪਤੀ ਅਰੋੜਾ, ਜ਼ਿਲਾ ਮਾਸ ਮੀਡੀਆ ਅਫ਼ਸਰ ਕੁਲਵੰਤ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਸੁਧੀਰ ਧੀਰ ਤੇ ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ : ਘਰ 'ਚ ਮੌਜੂਦ ਇਕੱਲੀ ਭੈਣ ਨੇ ਕੀਤੀ ਖ਼ੁਦਕੁਸ਼ੀ, ਅੱਠ ਪੰਨ੍ਹਿਆ ਦਾ ਸੁਸਾਈਡ ਨੋਟ ਪੜ੍ਹ ਉੱਡੇ ਪਰਿਵਾਰ ਦੇ ਹੋਸ਼
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਸ਼ਰਮਨਾਕ ਘਟਨਾ, ਸਰਕਾਰੀ ਅਧਿਆਪਕ ਵੱਲੋਂ ਅਧਿਆਪਕਾ ਨਾਲ ਜਬਰ-ਜ਼ਿਨਾਹ
NEXT STORY