ਚੰਡੀਗੜ੍ਹ : ਪੰਜਾਬ ਭਰ ਵਿਚ ਨਿਰਵਿਘਨ ਅਤੇ ਭਰੋਸੇਮੰਦ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿਚ ਅਹਿਮ ਕਦਮ ਚੁੱਕਦਿਆਂ, ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਨੇ ਮਾਰਚ 2026 ਤੱਕ ਜ਼ੀਰੋ ਪਾਵਰ ਆਊਟੇਜ ਪ੍ਰਾਪਤ ਕਰਨ ਦਾ ਟੀਚਾ ਮਿੱਥਿਆ ਹੈ। ਇਹ ਫੈਸਲਾ ਅਗਾਮੀ ਗਰਮੀ ਅਤੇ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਬਿਜਲੀ ਖੇਤਰ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਲਈ ਚੰਡੀਗੜ੍ਹ ਵਿਖੇ ਹੋਈ ਉੱਚ-ਪੱਧਰੀ ਮੀਟਿੰਗ ਦੌਰਾਨ ਲਿਆ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ ਆਏ ਤੂਫਾਨ ਨੇ ਮਚਾ ਦਿੱਤੀ ਤਬਾਹੀ, ਮਾਚਿਸ ਦੀਆਂ ਦੇ ਤੀਲੀਆਂ ਵਾਂਗ ਟੁੱਟ ਗਏ 700 ਖੰਭੇ
ਬਿਜਲੀ ਦੀ ਲਗਾਤਾਰ ਵੱਧ ਰਹੀ ਮੰਗ ਨੂੰ ਵੇਖਦਿਆਂ ਕੈਬਨਿਟ ਮੰਤਰੀ ਨੇ ਸਾਲ 2025-2030 ਲਈ ਥਰਮਲ, ਹਾਈਡ੍ਰੋ ਅਤੇ ਨਵਿਆਉਣਯੋਗ ਊਰਜਾ ਸਮੇਤ ਵੱਖ-ਵੱਖ ਸਰੋਤਾਂ ਤੋਂ ਬਿਜਲੀ ਸਪਲਾਈ ਵਧਾਉਣ ਲਈ ਵਿਆਪਕ ਯੋਜਨਾਵਾਂ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਖਪਤਕਾਰਾਂ ਦੀਆਂ ਉਮੀਦਾਂ ਅਤੇ ਭਵਿੱਖੀ ਮੰਗਾਂ ਨੂੰ ਪੂਰਾ ਕਰਨ ਲਈ ਆਪਣੇ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਹਰਭਜਨ ਸਿੰਘ ਈ.ਟੀ.ਓ. ਨੇ ਸੂਬੇ ਦੀ ਐਗਰੀਗੇਟ ਟ੍ਰਾਂਸਮਿਸ਼ਨ ਸਮਰੱਥਾ (ਏ.ਟੀ.ਸੀ.) ਵਿਚ ਕੀਤੇ ਜਾ ਰਹੇ ਵਾਧੇ 'ਤੇ ਤਸੱਲੀ ਪ੍ਰਗਟ ਕੀਤੀ, ਜੋ ਕਿ ਮਈ 2025 ਤੱਕ ਮੌਜੂਦਾ 10,102 ਐੱਮ.ਵੀ.ਏ. ਤੋਂ ਵਧਾ ਕੇ 10,400 ਐੱਮ. ਵੀ. ਏ. ਕੀਤਾ ਜਾਵੇਗਾ। ਇਸ ਤੋਂ ਇਲਾਵਾ, ਪੀ.ਐੱਸ.ਪੀ.ਸੀ.ਐੱਲ. ਨੂੰ ਜੂਨ 2027 ਤੱਕ 5000 ਐੱਮ.ਵੀ.ਏ. ਦੇ ਹੋਰ ਵਾਧੇ ਨੂੰ ਪ੍ਰਾਪਤ ਕਰਨ ਦਾ ਕੰਮ ਸੌਂਪਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ : ਮੁਲਾਜ਼ਮਾਂ ਲਈ ਚੰਗੀ ਖ਼ਬਰ, ਸਰਕਾਰ ਵੱਲੋਂ ਜਾਰੀ ਹੋਏ ਹੁਕਮ
ਮੀਟਿੰਗ ਦੌਰਾਨ, ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਸੂਬੇ ਭਰ ਵਿਚ 100 ਫੀਸਦ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ, ਜੋ ਪੂੰਜੀ ਸਬੰਧੀ ਵਿਆਪਕ ਕਾਰਜਾਂ ਅਤੇ ਬਿਹਤਰ ਰੱਖ-ਰਖਾਅ ਪ੍ਰੋਟੋਕੋਲ ਦੇ ਸੁਮੇਲ ਰਾਹੀਂ ਪ੍ਰਾਪਤ ਕੀਤਾ ਜਾਵੇਗਾ। ਮੁੱਖ ਪ੍ਰੋਜੈਕਟਾਂ ਵਿਚ ਐੱਚ.ਟੀ./ਐੱਲ.ਟੀ. ਅਤੇ ਈ.ਐੱਚ.ਟੀ. ਲਾਈਨਾਂ ਦੀ ਵੰਡ, ਰੀਕੰਡਕਟਰਿੰਗ ਅਤੇ ਵਿਸਤਾਰ; ਡਿਸਟ੍ਰੀਬਿਊਸ਼ਨ ਟ੍ਰਾਂਸਫਾਰਮਰਾਂ ਵਿਚ ਵਾਧਾ ਤੇ ਅਪਗ੍ਰੇਡ ਕਰਨਾ ਅਤੇ 66 ਕੇ.ਵੀ. ਸਬਸਟੇਸ਼ਨਾਂ 'ਤੇ ਪਾਵਰ ਟ੍ਰਾਂਸਫਾਰਮਰਾਂ ਵਿਚ ਵਾਧਾ ਕਰਨਾ ਸ਼ਾਮਲ ਹੈ।
ਇਹ ਵੀ ਪੜ੍ਹੋ : ਪੀ. ਐੱਸ. ਪੀ. ਸੀ. ਐੱਲ. ਦਾ ਐੱਸ. ਡੀ. ਓ. ਗ੍ਰਿਫ਼ਤਾਰ, ਕਾਰਾ ਜਾਣ ਨਹੀਂ ਹੋਵੇਗਾ ਯਕੀਨ
ਰਿਵੈਂਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ (ਆਰ.ਡੀ.ਐਸ.ਐਸ.) ਤਹਿਤ, 3600 ਕਰੋੜ ਰੁਪਏ ਦੀ ਲਾਗਤ ਨਾਲ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਵਿਚੋਂ 1700 ਕਰੋੜ ਰੁਪਏ ਦੇ ਕੰਮ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ, ਬਾਕੀ ਟੈਂਡਰਾਂ ਨੂੰ ਜੁਲਾਈ ਦੇ ਅੱਧ ਤੱਕ ਅੰਤਿਮ ਰੂਪ ਦਿੱਤੇ ਜਾਣ ਦੀ ਉਮੀਦ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਆਰ.ਡੀ.ਐੱਸ.ਐੱਸ. ਤੋਂ ਇਲਾਵਾ, 1200 ਕਰੋੜ ਰੁਪਏ ਦੇ ਵਾਧੂ ਪ੍ਰੋਜੈਕਟਾਂ ਲਈ ਜੁਲਾਈ 2025 ਦੇ ਅੰਤ ਤੱਕ ਟੈਂਡਰ ਜਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸਤੰਬਰ ਦੇ ਅੱਧ ਤੱਕ ਸ਼ੁਰੂ ਕਰਨ ਅਤੇ ਮੌਜੂਦਾ ਵਿੱਤੀ ਸਾਲ ਅੰਦਰ 80 ਫੀਸਦ ਕੰਮ ਮੁਕੰਮਲ ਕਰਨ ਦੀ ਟੀਚਾ ਮਿੱਥਿਆ ਗਿਆ ਹੈ। ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੀ.ਐੱਸ.ਪੀ.ਸੀ.ਐੱਲ. ਪੰਜਾਬ ਦੇ ਬਿਜਲੀ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਲਈ ਅਣਥੱਕ ਮਿਹਨਤ ਕਰ ਰਿਹਾ ਹੈ। ਸਾਡੀ ਸਰਕਾਰ ਦਾ ਉਦੇਸ਼ ਹਰੇਕ ਨਾਗਰਿਕ ਨੂੰ ਨਿਰਵਿਘਨ, ਕੁਸ਼ਲ ਅਤੇ ਬਰਾਬਰ ਬਿਜਲੀ ਪ੍ਰਦਾਨ ਕਰਨਾ ਹੈ। ਇਹ ਸੁਧਾਰ ਪੰਜਾਬ ਦੀ ਪ੍ਰਗਤੀ ਨੂੰ ਨਵੀਆਂ ਬੁਲੰਦੀਆਂ ‘ਤੇ ਲੈ ਜਾਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਕੈਬਨਿਟ ਮੰਤਰੀ ਨੇ ਇਨ੍ਹਾਂ ਟੀਚਿਆਂ ਨੂੰ ਪੂਰਾ ਕਰਨ ਲਈ ਪੀ.ਐੱਸ.ਪੀ.ਸੀ.ਐੱਲ. ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਆਉਣ ਵਾਲੇ ਉੱਚ-ਮੰਗ ਵਾਲੇ ਮਹੀਨਿਆਂ ਦੌਰਾਨ ਬਿਜਲੀ ਦੀ ਸੁਚਾਰੂ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਵਿਚ ਇਕ ਹੋਰ ਐਨਕਾਊਂਟਰ, ਪੁਲਸ ਨੇ ਘੇਰਾ ਪਾ ਕੇ ਕਰ ਦਿੱਤੀ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਇਸ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ! ਜਾਣੋ ਕੀ ਹੈ ਕਾਰਨ
NEXT STORY