ਮੋਗਾ (ਸੰਦੀਪ ਸ਼ਰਮਾ) : ਸਰਦੀ ਦੇ ਮੌਸਮ ਕਾਰਨ ਸੀਤ ਲਹਿਰ ਸ਼ੁਰੂ ਹੋ ਚੁੱਕੀ ਹੈ, ਜਿਸ ਵਿਚ ਬਜ਼ੁਰਗ ਅਤੇ ਛੋਟੇ ਬੱਚੇ ਅਤੇ ਕਿਸੇ ਬੀਮਾਰੀ ਤੋਂ ਪੀੜਤ ਜ਼ਿਆਦਾ ਪ੍ਰਭਾਵਿਤ ਹੁੰਦੇ ਹਨ, ਇਨ੍ਹਾਂ ਨੂੰ ਸਰਦੀ ਲੱਗਣ ਨਾਲ ਜੇਕਰ ਸਮੇਂ ਸਿਰ ਇਲਾਜ ਨਾ ਕਰਵਾਇਆ ਜਾਵੇ ਤਾਂ ਕਈ ਵਾਰ ਖ਼ਤਰੇ ਦਾ ਕਾਰਨ ਬਣ ਸਕਦਾ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਮੋਗਾ ਡਾ. ਰਾਜੇਸ਼ ਅੱਤਰੀ ਵੱਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬਜ਼ੁਰਗ ਅਤੇ ਰੋਗਾਂ ਤੋਂ ਪੀੜਤ ਮਰੀਜ਼ ਸਵੇਰ ਅਤੇ ਦੇਰ ਸ਼ਾਮ ਦੇ ਸਮੇਂ ਜ਼ਿਆਦਾ ਠੰਡ ਅਤੇ ਧੁੰਦ ਹੋਣ ’ਤੇ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ਼ ਕਰਨ। ਉਨ੍ਹਾਂ ਦੱਸਿਆ ਕਿ ਸਰਦੀ ਦੇ ਮੌਸਮ ਵਿਚ ਘਰਾਂ ਵਿਚ ਬੰਦ ਕਮਰੇ ਵਿਚ ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ, ਕਿਉਂਕਿ ਅੱਗ ਬਲਣ ਨਾਲ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਅਤੇ ਜਿਸ ਨਾਲ ਬੰਦ ਕਮਰੇ ਵਿਚ ਆਕਸੀਜਨ ਦੀ ਕਮੀ ਹੋ ਜਾਂਦੀ ਹੈ, ਜੋ ਕਿ ਸਿਹਤ ਲਈ ਜਾਨਲੇਵਾ ਵੀ ਸਾਬਤ ਹੋ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਖ਼ਤਰੇ ਦੀ ਘੰਟੀ, ਸਾਵਧਾਨ ਰਹਿਣ ਲੋਕ
ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਨਰੇਸ਼ ਆਮਲਾ ਨੇ ਦੱਸਿਆ ਕਿ ਲਗਾਤਰ ਠੰਡ ਦੇ ਸੰਪਰਕ ’ਚ ਰਹਿਣ ਕਾਰਨ ਬੀਮਾਰੀਆਂ ਜਿਵੇਂ ਫਲੂ, ਨੱਕ ਵਗਣਾ, ਹਾਈਪੋਥਰਮੀਆ ਅਤੇ ਫਰੌਸਟਬਾਈਟ ਆਦਿ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ। ਵਿਭਾਗ ਵੱਲੋਂ ਜ਼ਿਲ੍ਹੇ ਅਧੀਨ ਆਉਂਦੇ ਹਸਪਤਾਲਾਂ ਦੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਠੰਡ ਨਾਲ ਪੀੜਤ ਮਰੀਜ਼ਾਂ ਦੇ ਇਲਾਜ ਲਈ ਹਸਪਤਾਲਾਂ ਵਿਚ ਲੋੜੀਂਦੇ ਇੰਤਜਾਮ ਕਰਨ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਛੋਟੇ ਬੱਚੇ ਇਸ ਮੌਸਮ ’ਚ ਜ਼ਿਆਦਾ ਬੀਮਾਰ ਹੁੰਦੇ ਹਨ, ਇਸ ਲਈ ਬੱਚਿਆਂ ਨੂੰ ਗਰਮ ਕੱਪੜੇ ਪਾਉਣੇ ਚਾਹੀਦੇ ਹਨ ਅਤੇ ਬੂਟ-ਜੁਰਾਬਾਂ ਅਤੇ ਸਿਰ ’ਤੇ ਟੋਪੀ ਪਾਉਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ-ਕਾਲਜਾਂ ਵਿਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ
ਦਮਾ ਅਤੇ ਸਾਹ ਦੀ ਬੀਮਾਰੀ ਦੇ ਮਰੀਜ਼ ਬਹੁਤੀ ਜ਼ਿਆਦਾ ਠੰਡ ਹੋਣ ’ਤੇ ਘਰੋਂ ਬਾਹਰ ਜਾਣ ਤੋਂ ਗੁਰੇਜ਼ ਕਰਨ ਅਤੇ ਖੁਰਾਕ ਵਿਚ ਵੀ ਗਰਮ ਚੀਜ਼ਾਂ ਜਿਵੇਂ ਸੂਪ, ਚਾਹ, ਕਾਫੀ, ਸੰਤੁਲਿਤ ਖੁਰਾਕ ਦਾ ਸੇਵਨ ਕਰਨ। ਸਰੀਰ ਵਿਚ ਪਾਣੀ ਦੀ ਘਾਟ ਨੂੰ ਪੂਰਾ ਕਰਨ ਲਈ ਥੋੜੇ-ਥੋੜੇ ਸਮੇਂ ਬਾਅਦ ਜਾਂ ਲੋੜ ਅਨੁਸਾਰ ਕੋਸਾ ਜਾਂ ਗਰਮ ਗੁਨਗੁਨਾ ਪਾਣੀ ਪੀਤਾ ਜਾਵੇ, ਜ਼ਿਆਦਾ ਤਕਲੀਫ ਹੋਣ ’ਤੇ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਾਉਣ ਚਾਹੀਦਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ਅਲਰਟ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪ੍ਰੋਵੀਡੈਂਟ ਫੰਡ ਨੂੰ ਲੈ ਕੇ ਚੰਡੀਗੜ੍ਹ ਖ਼ਪਤਕਾਰ ਕਮਿਸ਼ਨ ਦਾ ਵੱਡਾ ਫ਼ੈਸਲਾ
NEXT STORY