ਚੰਡੀਗੜ੍ਹ : ਪੰਜਾਬ ਦੇ ਲੋਕਾਂ ਲਈ ਅਹਿਮ ਖ਼ਬਰ ਹੈ। ਦਰਅਸਲ ਦੱਖਣੀ-ਪੱਛਮੀ ਬੰਗਾਲ ਦੀ ਖਾੜੀ 'ਤੇ ਬਣਿਆ ਡੂੰਘਾ ਦਬਾਅ ਅਗਲੇ 12 ਘੰਟਿਆਂ 'ਚ ਉੱਤਰ-ਪੱਛਮ ਵੱਲ ਵੱਧਦੇ ਹੋਏ ਚੱਕਰਵਾਤੀ ਤੂਫ਼ਾਨ 'ਚ ਬਦਲ ਜਾਵੇਗਾ। ਇਸ ਦਾ ਅਸਰ ਪੰਜਾਬ ਸਮੇਤ ਗੁਆਂਢੀ ਸੂਬਿਆਂ 'ਚ ਵੀ ਦੇਖਣ ਨੂੰ ਮਿਲੇਗਾ। ਇਸ ਨਾਲ ਪੰਜਾਬ ਅਤੇ ਹਰਿਆਣਾ 'ਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : PM ਮੋਦੀ ਅੱਜ ਚੰਡੀਗੜ੍ਹ 'ਚ, ਸੁਰੱਖਿਆ ਦੇ ਕੀਤੇ ਗਏ ਸਖ਼ਤ ਪ੍ਰਬੰਧ
ਇਸ ਤੋਂ ਇਲਾਵਾ ਇਕ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਗਿਆ ਹੈ, ਜਿਸ ਕਾਰਨ ਪਹਾੜੀ ਇਲਾਕਿਆਂ 'ਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਜੇਕਰ ਇਹ ਬਰਫ਼ਬਾਰੀ ਹੁੰਦੀ ਹੈ ਤਾਂ ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ 'ਚ ਵੀ ਗਿਰਾਵਟ ਆ ਜਾਵੇਗੀ ਅਤੇ ਠੰਡ ਬਹੁਤ ਤੇਜ਼ ਹੋ ਜਾਵੇਗੀ। ਫਿਲਹਾਲ ਪੰਜਾਬ 'ਚ ਮੌਸਮ ਖ਼ੁਸ਼ਕ਼ ਬਣਿਆ ਹੋਇਆ ਹੈ ਅਤੇ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।
ਜਾਣੋ ਆਪਣੇ ਸ਼ਹਿਰ ਦਾ ਹਾਲ
ਚੰਡੀਗੜ੍ਹ : ਅੱਜ ਹਲਕੀ ਧੁੰਦ ਛਾਈ ਰਹੇਗੀ। ਤਾਪਮਾਨ 9 ਤੋਂ 26 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।
ਅੰਮ੍ਰਿਤਸਰ : ਅੱਜ ਆਸਮਾਨ ਸਾਫ਼ ਰਹੇਗਾ ਤੇ ਧੁੱਪ ਰਹੇਗੀ। ਤਾਪਮਾਨ 9 ਤੋਂ 24 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।
ਜਲੰਧਰ : ਅੱਜ ਹਲਕੀ ਧੁੰਦ ਛਾਈ ਰਹੇਗੀ। ਤਾਪਮਾਨ 10 ਤੋਂ 24 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਇਹ ਵੀ ਪੜ੍ਹੋ : ਵਾਹਨ ਚਾਲਕਾਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਵਾਹਨਾਂ ਦੀ ਐਂਟਰੀ Ban!
ਲੁਧਿਆਣਾ : ਅੱਜ ਹਲਕੀ ਧੁੰਦ ਰਹੇਗੀ। ਤਾਪਮਾਨ 11 ਤੋਂ 25 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਪਟਿਆਲਾ : ਅੱਜ ਹਲਕੀ ਧੁੰਦ ਰਹੇਗੀ। ਤਾਪਮਾਨ 10 ਤੋਂ 26 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਮੋਹਾਲੀ : ਅੱਜ ਹਲਕੀ ਧੁੰਦ ਰਹੇਗੀ। ਤਾਪਮਾਨ 9 ਤੋਂ 26 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਲਗਾਈ ਸਜ਼ਾ ਭੁਗਤਣ ਪਹੁੰਚੇ ਬਿਕਰਮ ਮਜੀਠੀਆ, ਸਾਫ਼ ਕੀਤੇ ਬਰਤਨ
NEXT STORY