ਜਲੰਧਰ (ਧਵਨ)- ਪੰਜਾਬ ਦੇ ਮਾਲ ਮੰਤਰੀ ਬ੍ਰਹਮਸ਼ੰਕਰ ਜਿੰਪਾ ਨੇ ਕਾਂਗਰਸ ’ਤੇ ਸਿਆਸੀ ਹਮਲਾ ਬੋਲਦੇ ਹੋਏ ਕਿਹਾ ਹੈ ਕਿ ਉਸ ਨੇ ਆਪਣੇ ਕਾਰਜਕਾਲ ਵਿਚ ਭ੍ਰਿਸ਼ਟਾਚਾਰ ਤੋਂ ਇਲਾਵਾ ਕੁਝ ਨਹੀਂ ਕੀਤਾ ਅਤੇ ਭ੍ਰਿਸ਼ਟਾਚਾਰੀਆਂ ਦੇ ਕਾਰਨਾਮੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੇਨਕਾਬ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਜਿੰਪਾ ਨੇ ਕਿਹਾ ਕਿ ਸਾਬਕਾ ਕਾਂਗਰਸ ਸਰਕਾਰ ਦੇ ਮੰਤਰੀਆਂ ਨੇ ਜਿਸ ਤਰ੍ਹਾਂ ਬੇਸ਼ੁਮਾਰ ਧਨ-ਦੌਲਤ ਬਣਾਈ ਹੈ, ਉਸ ਨੂੰ ਵੇਖਦੇ ਹੋਏ ਹੀ ਜਨਤਾ ਨੇ ਪਿਛਲੇ ਸਾਲ ਉਸ ਨੂੰ ਸੱਤਾ ਤੋਂ ਬਾਹਰ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸ਼ਹਿਰਾਂ ਵਿਚ ਜੇ ਵਿਕਾਸ ਕਾਰਜ ਨਹੀਂ ਹੋਏ ਤਾਂ ਉਸ ਦੇ ਲਈ ਸਾਬਕਾ ਕਾਂਗਰਸ ਸਰਕਾਰ ਹੀ ਦੋਸ਼ੀ ਹੈ, ਜਿਸ ਨੇ ਇਸ ਪਾਸੇ ਬਿਲਕੁਲ ਵੀ ਧਿਆਨ ਨਹੀਂ ਦਿੱਤਾ ਸੀ।
ਇਹ ਵੀ ਪੜ੍ਹੋ : ਅਮਰੀਕਾ ਤੋਂ ਮੰਦਭਾਗੀ ਖ਼ਬਰ, ਕਪੂਰਥਲਾ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਘਟਨਾ ਦੀਆਂ ਖ਼ੌਫ਼ਨਾਕ ਤਸਵੀਰਾਂ ਆਈਆਂ ਸਾਹਮਣੇ
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਾਸੀਆਂ ਨਾਲ ਵਾਅਦਾ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਅਗਲੇ ਇਕ ਸਾਲ ਦੌਰਾਨ ਜਲੰਧਰ ਦੇ ਰੁਕੇ ਪਏ ਸਾਰੇ ਵਿਕਾਸ ਪ੍ਰਾਜੈਕਟ ਪੂਰੇ ਕਰਵਾਏਗੀ। ਜਨਤਾ ਨੂੰ ਮੁੱਖ ਮੰਤਰੀ ਦੇ ਐਲਾਨਾਂ ’ਤੇ ਭਰੋਸਾ ਕਰਨਾ ਚਾਹੀਦਾ ਹੈ। ਜਿੰਪਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਨਾਗਰਿਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ। ਉਨ੍ਹਾਂ ਸਪਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ’ਤੇ ਚੋਣ ਲੜ ਰਹੀ ਹੈ ਅਤੇ ਜਨਤਾ ਵੀ ਜਲੰਧਰ ਵਿਚ ਵਿਕਾਸ ਚਾਹੁੰਦੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਹੈ ਕਿ ਉਨ੍ਹਾਂ ਨੂੰ ਜਲੰਧਰ ਦੇ ਸਾਰੇ ਮਸਲਿਆਂ ਦੀ ਪੂਰੀ ਜਾਣਕਾਰੀ ਹੈ। ਸ਼ਹਿਰ ਦੀ ਜਨਤਾ ਵੀ ਮੁੜ ‘ਆਪ’ ਵਿਚ ਹੀ ਭਰੋਸਾ ਵਿਖਾਏਗੀ। ਉਨ੍ਹਾਂ ਆਸ ਪ੍ਰਗਟਾਈ ਕਿ ਪਾਰਟੀ ਜਲੰਧਰ ਜ਼ਿਮਨੀ ਚੋਣ ਨੂੰ ਭਾਰੀ ਵੋਟਾਂ ਦੇ ਫਰਕ ਨਾਲ ਜਿੱਤੇਗੀ।
ਇਹ ਵੀ ਪੜ੍ਹੋ : ਅਮਰੀਕਾ ਤੋਂ ਵੱਡੀ ਖ਼ਬਰ, ਕਪੂਰਥਲਾ ਦੇ 2 ਸਕੇ ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ
ਅਹਿਮ ਖ਼ਬਰ : ਦਫ਼ਤਰੀ ਸਮਾਂ ਬਦਲ ਕੇ 15 ਜੁਲਾਈ ਤੱਕ 42 ਕਰੋੜ ਬਚਾਵੇਗਾ ਪੰਜਾਬ
NEXT STORY