ਧੂਰੀ : ਧੂਰੀ ਦੇ ਓਵਰਬ੍ਰਿਜ 'ਤੇ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਕੁਝ ਵਿਕਤੀਆਂ ਵੱਲੋਂ ਇਕ ਰੋਡਵੇਜ਼ ਦੀ ਬੱਸ ਨੂੰ ਘੇਰ ਕੇ ਬਸ ਦੀ ਤੋੜ ਭੰਨ ਕੀਤੀ ਗਈ ਅਤੇ ਡਰਾਇਵਰ 'ਤੇ ਹਮਲਾ ਕਰ ਦਿੱਤਾ ਗਿਆ। ਇਸ ਦੌਰਾਨ ਹਮਲਾਵਰਾਂ ਨੇ ਕੰਡਕਟਰ ਦੀ ਬੁਰੀ ਤਰ੍ਹਾਂ ਕੁਟਮਾਰ ਕੀਤੀ। ਇਸ ਵਾਰਦਾਤ ਨੂੰ ਬੱਸ ਵਿਚ ਬੈਠੀਆਂ ਸਵਾਰੀਆਂ ਨੇ ਆਪਣੇ ਫੋਨ ਵਿਚ ਕੈਦ ਕਰਦਿਆਂ ਵੀਡੀਓ ਵੀ ਬਣਾ ਲਈ ਗਈ। ਬੱਸ 'ਤੇ ਹੋਏ ਹਮਲੇ ਕਾਰਨ ਵਿਚ ਬੈਠੀਆਂ ਸਵਾਰੀਆਂ ਸਹਿਮਤ ਗਈਆਂ ਅਤੇ ਤੁਰੰਤ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਸੱਤ ਜ਼ਿਲ੍ਹਿਆਂ ਦੇ ਲੋਕ ਰਹਿਣ ਸਾਵਧਾਨ, ਪਵੇਗਾ ਭਾਰੀ ਮੀਂਹ ਅਤੇ ਪੈਣਗੇ ਗੜੇ
ਇਸ ਉਪਰੰਤ ਐੱਸ. ਪੀ. ਮਨਦੀਪ ਸਿੰਘ ਮੌਕੇ 'ਤੇ ਪਹੁੰਚੇ ਅਤੇ ਕੁਝ ਵਿਆਕਤੀਆਂ ਨੂੰ ਕਾਬੂ ਕਰ ਲਿਆ ਗਿਆ। ਮੌਕੇ 'ਤੇ ਥਾਣਾ ਸਿਟੀ ਦੇ ਮੁਖੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੁਝ ਵਿਕਤੀਆ ਵੱਲੋਂ ਬੱਸ ਨੂੰ ਘੇਰ ਕੇ ਬੱਸ ਦੇ ਸ਼ੀਸ਼ੇ ਤੋੜੇ ਗਏ ਅਤੇ ਭੰਨ ਤੋੜ ਕੀਤੀ ਗਈ ਜਿਨ੍ਹਾਂ ਨੂੰ ਕਾਬੂ ਕਰਕੇ ਮਾਨਯੋਗ ਅਦਾਲਤ 'ਚ ਪੇਸ਼ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖ਼ਬਰ, ਨਵੇਂ ਹੁਕਮ ਹੋਏ ਜਾਰੀ
ਪੰਜਾਬ ਰੋਡਵੇਜ਼ ਬੱਸ ਦੇ ਡਰਾਈਵਰ ਨੇ ਦੱਸਿਆ ਕਿ ਧੂਰੀ ਕੱਕੜਵਾਲ ਚੌਂਕ ਵਿਚ ਲੱਗੇ ਜਾਮ ਕਾਰਨ ਰੌਂਗ ਸਾਈਡ ਆ ਕੇ ਬੱਸ ਨਾਲ ਲੱਗਣ 'ਤੇ ਉਸ ਦੀ ਕਿਸੇ ਨਾਲ ਤੂੰ-ਤੂੰ ਮੈਂ-ਮੈਂ ਹੋ ਗਈ। ਉਸ ਉਪਰੰਤ ਉਹ ਅੱਗੇ ਓਵਰ ਬ੍ਰਿਜ 'ਤੇ ਉਸ ਉਪਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਬੱਸ ਦਾ ਕਾਫੀ ਨੁਕਸਾਨ ਹੋਇਆ ਹੈ ਅਤੇ ਬੱਸ ਦਾ ਕੰਡਕਟਰ ਜ਼ਖਮੀ ਹੋਇਆ ਹੈ ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਪੁਲਸ ਵਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਵੱਡਾ ਸ਼ਿਵ ਸ਼ੈਨਾ ਆਗੂ ਅੱਧੀ ਰਾਤ ਕੀਤਾ ਗ੍ਰਿਫ਼ਤਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਖ਼ਾਸ ਮਹੱਤਵ ਰੱਖਦੈ ਸ੍ਰੀ ਮੁਕਤਸਰ ਸਾਹਿਬ 'ਚ ਲੱਗਣ ਵਾਲਾ ਮਾਘੀ ਦਾ ਮੇਲਾ, ਜਾਣੋ ਇਤਿਹਾਸ
NEXT STORY