ਜਲੰਧਰ (ਮਾਹੀ, ਸੁਨੀਲ) : ਜਲੰਧਰ ਸਥਿਤ ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਪੰਜਾਬ ਰੋਡਵੇਜ਼ ਦੀ ਬੱਸ ਨਾਲ ਅੱਜ ਵੱਡਾ ਹਾਦਸਾ ਵਾਪਰ ਗਿਆ। ਇਹ ਹਾਦਸਾ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜਮਾਰਗ 'ਤੇ ਪਿੰਡ ਰਾਊਵਾਲੀ ਦੇ ਮੋੜ 'ਤੇ ਵਾਪਰਿਆ। ਤੇਜ਼ ਰਫ਼ਤਾਰ ਰੋਡਵੇਜ਼ ਦੀ ਬੱਸ ਦੇ ਚਾਲਕ ਨੇ ਦੋ ਔਰਤਾਂ ਅਤੇ ਇਕ ਮੋਟਰਸਾਈਕਲ ਸਵਾਰ ਨੂੰ ਦਰੜ ਦਿੱਤਾ। ਤਿੰਨਾਂ ਦੀ ਹਾਲਤ ਬਹੁਤ ਨਾਜ਼ੁਕ ਸੀ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਇਕ ਵਿਅਕਤੀ ਦੀ ਮੌਤ ਹੋ ਗਈ ਹੈ, ਜਦਕਿ ਦੋ ਦੀ ਹਾਲਤ ਗੰਭੀਰ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਲੱਗ ਰਹੇ ਸਮਾਰਟ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਹੋ ਗਿਆ ਨਵਾਂ ਐਲਾਨ
ਪੁਲਸ ਹੈਲਪਲਾਈਨ ਨੰਬਰ 112 ਅਤੇ ਐੱਸਐੱਸਐੱਫ ਮੌਕੇ 'ਤੇ ਪਹੁੰਚ ਗਈ ਅਤੇ ਬੱਸ ਨੂੰ ਜ਼ਬਤ ਕਰ ਲਿਆ ਜਦਕਿ ਬੱਸ ਦਾ ਡਰਾਈਵਰ ਮੌਕੇ ਤੋਂ ਭੱਜਣ ਵਿਚ ਕਾਮਯਾਬ ਹੋ ਗਿਆ। ਫਿਲਹਾਲ ਜ਼ਖਮੀਆਂ ਅਤੇ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਮਕਸੂਦਾਂ ਥਾਣੇ ਦੇ ਏਐੱਸਆਈ ਹਰਬੰਸ ਸਿੰਘ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਫਿਲਹਾਲ ਜ਼ਖਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਬੱਸ ਹਾਦਸਾ, ਵਿਛ ਗਈਆਂ ਲਾਸ਼ਾਂ, ਭਿਆਨਕ ਬਣੇ ਹਾਲਾਤ, ਦੇਖੋ ਤਸਵੀਰਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪ੍ਰਯਾਗਰਾਜ ਜਾਣ ਵਾਲੇ ਸ਼ਰਧਾਲੂਆਂ ਲਈ ਪਰੇਸ਼ਾਨੀ ਭਰੀ ਖ਼ਬਰ, ਤੁਸੀਂ ਵੀ ਪੜ੍ਹੋ
NEXT STORY