ਸ੍ਰੀ ਮੁਕਤਸਰ ਸਾਹਿਬ (ਰਿਣੀ) : ਪੰਜਾਬ ਰੋਡਵੇਜ਼ ਪਨਬੱਸ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ ਯੂਨੀਅਨ ਵੱਲੋਂ ਦਿੱਤੇ ਸੱਦੇ ਤਹਿਤ ਅੱਜ ਪਿੰਡ ਬਾਦਲ ਵਿਖੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਰਿਹਾਇਸ਼ ਦੇ ਬਾਹਰ ਧਰਨਾ ਦਿੱਤਾ ਗਿਆ। ਦੱਸਣਯੋਗ ਹੈ ਕਿ ਪੰਜਾਬ ਰੋਡਵੇਜ, ਪਨਬੱਸ, ਪੀ ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ 6 ਸਤੰਬਰ 2021 ਤੋਂ ਕੀਤੀ ਜਾ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਅੱਜ 7ਵੇ ਦਿਨ ਵਿਚ ਸ਼ਾਮਲ ਹੋ ਗਈ ਹੈ। ਯੂਨੀਅਨ ਵੱਲੋਂ ਦਿਤੇ ਗਏ ਸੰਘਰਸ਼ ਪ੍ਰੋਗਰਾਮਾਂ ਤਹਿਤ ਅੱਜ ਪਿੰਡ ਬਾਦਲ ਵਿਖੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ ਦਾ ਘਿਰਾਓ ਕਰਕੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਪਨਬੱਸ ਕਾਮਿਆਂ ਦੀਆਂ ਮੰਗਾਂ ਸਬੰਧੀ 14 ਸਤੰਬਰ ਨੂੰ ਜਥੇਬੰਦੀਆਂ ਦੀ ਮੀਟਿੰਗ ਮੁੱਖ ਮੰਤਰੀ ਪੰਜਾਬ ਨਾਲ ਹੋ ਰਹੀ ਹੈ। ਯੂਨੀਅਨ ਆਗੂਆਂ ਕਿਹਾ ਕਿ ਸਾਡੀਆਂ ਮੁੱਖ ਮੰਗਾਂ 10 ਹਜ਼ਾਰ ਸਰਕਾਰੀ ਬੱਸਾਂ ਹੋਰ ਪਾਈਆ ਜਾਣ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਅਤੇ ਫਾਰਗ ਵਰਕਰਾਂ ਨੂੰ ਬਹਾਲ ਕੀਤਾ ਜਾਵੇ।
ਸਾਰੀਆਂ ਸਿਆਸੀ ਪਾਰਟੀਆਂ ਦੇ ਵਿਰੋਧ ਨੂੰ ਉਗਰਾਹਾਂ ਨੇ ਦੱਸਿਆ ਗਲਤ, ਆਖੀ ਵੱਡੀ ਗੱਲ
NEXT STORY