ਪਟਿਆਲਾ : ਪੰਜਾਬ ਰੋਡਵੇਜ਼ ਪਨਬਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀਆਂ ਸਮੂਹ ਡਿਪੂ ਕਮੇਟੀਆਂ ਵੱਲੋਂ ਅੱਜ 28 ਨਵੰਬਰ ਨੂੰ ਸਵੇਰੇ 11-00 ਵਜੇ ਤੋਂ ਗੇਟ ਰੈਲੀਆਂ ਕਰ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰਦਿਆਂ ਚੱਕਾ ਜਾਮ ਕਰ ਦਿੱਤਾ ਗਿਆ ਹੈ। ਇਸ ਦੌਰਾਨ ਪੀਆਰਟੀਸੀ ਦੇ ਮੁੱਖ ਦਫਤਰ ਵਾਲੇ ਸ਼ਹਿਰ ਪਟਿਆਲਾ ਸਮੇਤ ਕਈ ਹੋਰ ਥਾਵਾਂ ’ਤੇ ਵੀ ਬੱਸ ਅੱਡਿਆਂ ਦੀ ਤਾਲਾਬੰਦੀ ਕਰਕੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਮੁਲਾਜ਼ਮਾਂ ਨੇ ਕਿਹਾ ਕਿ ਕਿਲੋਮੀਟਰ ਸਕੀਮ ਦੇ ਵਿਰੋਧ ਵਿਚ ਜਾਰੀ ਇਨ੍ਹਾਂ ਧਰਨਿਆਂ ਤੋਂ ਪਹਿਲਾਂ ਹੀ ਅੱਜ ਤੜਕੇ ਪਟਿਆਲਾ ਸਮੇਤ ਪੰਜਾਬ ਭਰ ਵਿਚੋਂ ਯੂਨੀਅਨ ਦੇ ਕਈ ਆਗੂਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਯੂਨੀਅਨ ਦੇ ਸੂਬਾਈ ਬੁਲਾਰੇ ਹਰਕੇਸ਼ ਵਿੱਕੀ (ਪਟਿਆਲਾ) ਨੇ ਦੱਸਿਆ ਕਿ ਸਰਕਾਰ ਦੇ ਇਸ ਜਬਰ ਦੇ ਵਿਰੋਧ ਵਿਚ ਜਾਰੀ ਇਸ ਸੰਘਰਸ਼ ਨੂੰ ਅੱਜ ਸਰਕਾਰੀ ਮੁਲਾਜ਼ਮਾਂ ਵੱਲੋਂ ਵੀ ਹਮਾਇਤ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਹੋਵੇਗਾ ਵੱਡਾ ਐਲਾਨ! ਬੁਲਾਈ ਗਈ ਪੰਜਾਬ ਕੈਬਨਿਟ ਦੀ ਮੀਟਿੰਗ
ਇਸ ਦੌਰਾਨ ਸਾਥੀ ਮੁਲਾਜ਼ਮਾਂ ਦੀ ਗ੍ਰਿਫਤਾਰੀ ਦੇ ਵਿਰੋਧ ਵਿਚ ਪ੍ਰਦਰਸ਼ਨ ਕਰ ਰਹੇ ਪੀਆਰਟੀਸੀ, ਪੰਜਾਬ ਰੋਡਵੇਜ ਅਤੇ ਪਨਬਸ ਵਰਕਰ ਯੂਨੀਅਨ ਦੇ ਕਈ ਆਗੂ ਨੇ ਪੈਟਰੋਲ ਦੀਆਂ ਬੋਤਲਾਂ ਲੈ ਕੇ ਬੱਸਾਂ ਦੀਆਂ ਛੱਤਾਂ 'ਤੇ ਚੜ੍ਹ ਗਏ ਹਨ ਅਤੇ ਉਨ੍ਹਾਂ ਨੇ ਆਤਮਦਾਹ ਦੀ ਚਿਤਾਵਨੀ ਵੀ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ : ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਵੱਡਾ ਝਟਕਾ, ਖੜ੍ਹੀ ਹੋਈ ਨਵੀਂ ਮੁਸੀਬਤ
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਵਲੋਂ ਅੱਜ ਕਿਲੋਮੀਟਰ ਸਕੀਮ ਬੱਸਾਂ ਦੇ ਟੈਂਡਰ ਖੋਲ੍ਹੇ ਜਾਣੇ ਸਨ ਅਤੇ ਇਸ ਦੇ ਵਿਰੋਧ ਵਿਚ ਪਨਬਸ, ਪੰਜਾਬ ਰੋਡਵੇਜ਼ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ ਟੈਂਡਰ ਰੱਦ ਕੀਤੇ ਜਾਣ ਅਤੇ ਪੰਜਾਬ ਬੰਦ ਦੀ ਕਾਲ ਦਿੱਤੀ ਸੀ ਪਰ ਟੈਂਡਰ ਤੋਂ ਪਹਿਲਾਂ ਹੀ ਵੱਡੀ ਗਿਣਤੀ ਵਿਚ ਮੁੱਖ ਆਗੂਆਂ ਨੂੰ ਪੁਲਸ ਨੇ ਕਾਬੂ ਕਰ ਲਿਆ। ਸੂਬਾ ਪੱਧਰੀ ਆਗੂਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਯੂਨੀਅਨ ਨੇ ਤੁਰੰਤ ਪ੍ਰਤੀਕਰਮ ਦਿੰਦੇ ਹੋਏ ਪੰਜਾਬ ਭਰ ਦੇ ਬੱਸ ਸਟੈਂਡ ਬੰਦ ਕਰਨ ਦਾ ਐਲਾਨ ਕਰ ਦਿੱਤਾ। ਨਤੀਜੇ ਵਜੋਂ ਸਾਰੇ ਜ਼ਿਲ੍ਹਿਆਂ ਵਿਚ ਸਰਕਾਰੀ ਬੱਸਾਂ ਦਾ ਪਹੀਆ ਪੂਰੀ ਤਰ੍ਹਾਂ ਰੁਕ ਗਿਆ ਹੈ।
ਇਹ ਵੀ ਪੜ੍ਹੋ : ਅਕਾਲੀ ਦਲ ਵੱਲੋਂ ਹਲਕਾ ਇੰਚਾਰਜਾਂ ਦਾ ਐਲਾਨ, ਕੀਤਾ ਗਿਆ ਵੱਡਾ ਫੇਰਬਦਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵੱਡੀ ਖ਼ਬਰ : ਪੰਜਾਬ 'ਚ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀਆਂ ਚੋਣਾਂ ਦਾ ਅੱਜ ਹੋਵੇਗਾ ਐਲਾਨ
NEXT STORY