ਹੁਸ਼ਿਆਰਪੁਰ/ਹਰਿਆਣਾ (ਰੱਤੀ, ਵਰਿੰਦਰ, ਪਰਮਜੀਤ ਸਿੰਘ ਮੋਮੀ) : ਹੁਸ਼ਿਆਰਪੁਰ ਦਸੂਹਾ ਰੋਡ 'ਤੇ ਇਸ ਸਮੇਂ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ। ਸੰਘਣੀ ਧੁੰਦ ਦੇ ਕਾਰਨ ਅੱਡਾ ਦੋਸੜਕਾਂ ਵਿਖੇ ਅੱਜ ਸਵੇਰੇ ਇਕ ਰੋਡਵੇਜ਼ ਦੀ ਬੱਸ ਅਤੇ ਤੇਜ਼ ਰਫ਼ਤਾਰ ਕਾਰ ਵਿਚਾਲੇ ਭਿਆਨਕ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ। ਇਸ ਹਾਦਸੇ ਵਿਚ ਕਾਰ ਵਿਚ ਸਵਾਰ 4 ਲੋਕਾਂ ਦੀ ਮੌਤ ਹੋ ਗਈ, ਜਦਕਿ 5ਵਾਂ ਕਾਰ ਸਵਾਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਇਸ ਹਾਦਸੇ ਨਾਲ ਉਕਤ ਰੋਡ 'ਤੇ ਹਫ਼ੜਾ-ਦਫ਼ੜੀ ਮਚ ਗਈ। ਸਵੇਰ ਵਾਪਰੇ ਇਸ ਦੁੱਖਦ ਹਾਦਸੇ ਕਰਨ ਇਲਾਕੇ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ।
ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਚਾਹਵਾਨ ਮਾਪਿਆਂ ਨੂੰ ਵੱਡਾ ਝਟਕਾ: ਸਪਾਂਸਰਸ਼ਿਪ ਵੀਜ਼ਾ 'ਤੇ ਲੱਗੀ ਰੋਕ

ਮਿਲੀ ਜਾਣਕਾਰੀ ਮੁਤਾਬਿਕ ਸੰਘਣੀ ਧੁੰਦ ਦੇ ਚਲਦਿਆ ਇਹ ਹਾਦਸਾ ਦਸੂਹਾ ਤੋਂ ਹੋਸ਼ਿਆਰਪੁਰ ਜਾ ਰਹੀ ਰੋਡਵੇਜ਼ ਦੀ ਬੱਸ ਅਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ ਕਾਰਨ ਵਾਪਰ ਗਿਆ। ਇਸ ਘਟਨਾ ਦੌਰਾਨ ਕਾਰ ਚਕਨਾਚੂਰ ਹੋ ਗਈ। ਮੌਤ ਦਾ ਸ਼ਿਕਾਰ ਹੋਏ ਲੋਕ ਕਾਰ ਸਵਾਰ ਦੱਸੇ ਜਾ ਰਹੇ ਹਨ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਵੀ ਮੌਕੇ 'ਤੇ ਪਹੁੰਚ ਗਈ। ਪੁਲਸ ਨੇ ਮ੍ਰਿਤਕ ਲੋਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢ ਕੇ ਹਸਪਤਾਲ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ : ਅਗਲੇ 5 ਦਿਨ ਪਵੇਗਾ ਭਾਰੀ ਮੀਂਹ! ਵਧੇਗੀ ਹੋਰ ਠੰਡ, ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ ਚਿਤਾਵਨੀ ਜਾਰੀ

ਕਾਰ ਨੰਬਰ ਐਚ ਪੀ72 ਬੀ 6869 'ਤੇ ਸਵਾਰ ਮ੍ਰਿਤਕ ਲੋਕਾਂ ਦੀ ਪਛਾਣ ਸੁਖਵਿੰਦਰ ਸਿੰਘ (45) ਪੁੱਤਰ ਹਰਨਾਮ ਸਿੰਘ, ਸੁਸ਼ੀਲ ਕੁਮਾਰ (46) ਪੁੱਤਰ ਦੇਸਰਾਜ, ਬ੍ਰਿਜ ਕੁਮਾਰ (38) ਪੁੱਤਰ ਮਹਿੰਦਰ ਕੁਮਾਰ, ਅਰੁਣ ਕੁਮਾਰ (45) ਪੁੱਤਰ ਗੁਰਪਾਲ ਸਿੰਘ ਵਜੋਂ ਹੋਈ ਹੈ। ਉਕਤ ਲੋਕ ਆਪਣੇ ਕਿਸੇ ਮੈਂਬਰ ਨੂੰ ਏਅਰਪੋਰਟ ਛੱਡਣ ਲਈ ਜਾ ਰਹੇ ਸਨ, ਜਦੋਂ ਇਹ ਹਾਦਸਾ ਵਾਪਰ ਗਿਆ। ਅੰਮ੍ਰਿਤ ਕੁਮਾਰ ਇਸ ਦੌਰਾਨ ਗੰਭੀਰ ਜ਼ਖ਼ਮੀ ਹੋ ਗਿਆ, ਜੋ ਜ਼ੇਰੇ ਇਲਾਜ ਹੈ।
ਇਹ ਵੀ ਪੜ੍ਹੋ : ਗਰਮੀਆਂ 'ਚ AC ਚਲਾ ਕੇ ਵੀ ਨਹੀਂ ਆਵੇਗਾ ਬਿਜਲੀ ਦਾ ਬਿਲ, ਬੱਸ ਕਰ ਲਓ ਇਹ ਛੋਟਾ ਜਿਹਾ ਕੰਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਆਤਿਸ਼ੀ ਦੀ ਅਪਮਾਨਜਨਕ ਟਿੱਪਣੀ ਨੂੰ ਲੁਕੋ ਕੇ ਪੰਜਾਬ ’ਚ ਜੁਰਮ ਦੀ ਭਾਗੀਦਾਰ ਬਣ ਰਹੀ ‘ਆਪ’ : ਵੜਿੰਗ
NEXT STORY