ਜਲੰਧਰ/ਫਗਵਾੜਾ (ਸੁਨੀਲ ਮਹਾਜਨ): ਫਗਵਾੜਾ ਵਿਚ ਪੰਜਾਬ ਰੋਡਵੇਜ਼ ਦੀ ਬੱਸ ਨਾਲ ਭਿਆਨਕ ਹਾਦਸਾ ਵਾਪਰ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਵਿਚ ਬੱਸ ਡਰਾਈਵਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ 5 ਸਵਾਰੀਆਂ ਸਮੇਤ ਕੁੱਲ 6 ਲੋਕ ਜ਼ਖ਼ਮੀ ਹੋ ਗਏ। ਇਹ ਹਾਦਸਾ ਸ਼ੁੱਕਰਵਾਰ ਸ਼ਾਮ ਨੂੰ ਵਾਪਰਿਆ। ਰੋਡਵੇਜ਼ ਦੀ ਇਹ ਬੱਸ ਚੰਡੀਗੜ੍ਹ ਤੋਂ ਅੰਮ੍ਰਿਤਸਰ ਵੱਲ ਜਾ ਰਹੀ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਪ੍ਰਵਾਸੀਆਂ ਦਾ ਇਕ ਹੋਰ ਵੱਡਾ ਕਾਂਡ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
ਬੱਸ ਵਿਚ ਸਵਾਰ ਸਵਾਰੀ ਨੇ ਦੱਸਿਆ ਕਿ ਉਨ੍ਹਾਂ ਨੇ ਚੰਡੀਗੜ੍ਹ ਤੋਂ ਅੰਮ੍ਰਿਤਸਰ ਜਾਣ ਲਈ ਬੱਸ ਫੜੀ ਸੀ। ਜਦੋਂ ਉਹ ਫਗਵਾੜਾ ਨੇੜੇ ਪਹੁੰਚੇ ਤਾਂ ਇੱਥੇ ਇਕਦੱਮ ਬੱਸ ਦੀ ਟਿੱਪਰ ਨਾਲ ਟੱਕਰ ਹੋ ਗਈ। ਉਨ੍ਹਾਂ ਕਿਹਾ ਕਿ ਬੱਸ ਦੀ ਸਪੀਡ ਜ਼ਿਆਦਾ ਤੇਜ਼ ਨਹੀਂ ਸੀ, ਪਰ ਡਰਾਈਵਰ ਦੀ ਅੱਖ ਲੱਗਣ ਕਾਰਨ ਇਹ ਹਾਦਸਾ ਵਾਪਰਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਵਰਕਾਮ ਨੇ ਜ਼ਿਲ੍ਹੇ ਦੇ 527 ਡਿਫਾਲਟ ਖਪਤਕਾਰਾਂ ਵਿਰੁੱਧ ਕੀਤੀ ਵੱਡੀ ਕਾਰਵਾਈ, ਕੱਟੇ ਬਿਜਲੀ ਦੇ ਕੁਨੈਕਸ਼ਨ
NEXT STORY