ਜਲੰਧਰ (ਸੋਨੂੰ)- ਪੀ. ਆਰ. ਟੀ. ਸੀ. ਅਤੇ ਪਨਬਸ ਕੱਚੇ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖ਼ਾਹ ਨਾ ਮਿਲਣ ਦੇ ਰੋਸ ਵਜੋਂ ਅੱਜ ਸੂਬੇ ਭਰ ਵਿਚ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਵੱਲੋਂ ਦੋ ਘੰਟੇ ਲਈ ਬੱਸ ਸਟੈਂਡ ਬੰਦ ਰੱਖੇ ਗਏ। ਇਸੇ ਤਹਿਤ ਅੱਜ ਮਹਾਨਗਰ ਜਲੰਧਰ ਵਿਚ ਵੀ 2 ਘੰਟੇ ਲਈ ਬਸ ਅੱਡਾ ਬੰਦ ਕਰ ਗੇਟ ਦੇ ਬਾਹਰ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਵੱਲੋਂ ਸਰਕਾਰ ਖ਼ਿਲਾਫ਼ ਨਾਹਰੇਬਾਜ਼ੀ ਕੀਤੀ ਗਈ।
ਇਸ ਮੌਕੇ ਮੁਲਾਜ਼ਮਾਂ ਨੇ ਕਿਹਾ ਕਿ ਇਕ ਪਾਸੇ ਤਾਂ ਸਰਕਾਰ ਲੋਕਾਂ ਨੂੰ ਵੱਡੀਆਂ-ਵੱਡੀਆਂ ਸਕੀਮਾਂ ਦੇਣ ਦੇ ਦਾਅਵੇ ਕਰ ਰਹੀ ਹੈ ਪਰ ਦੂਜੇ ਪਾਸੇ ਜੋ ਮੁਲਾਜ਼ਮ ਕੰਮ ਕਰ ਰਹੇ ਹਨ, ਉਨ੍ਹਾਂ ਦੀਆਂ ਤਨਖ਼ਾਹਾਂ ਹੀ ਸਮੇਂ 'ਤੇ ਨਹੀ ਦਿੱਤੀਆਂ ਜਾ ਰਹੀਆਂ।
ਇਹ ਵੀ ਪੜ੍ਹੋ: ਜਲੰਧਰ: ਅਹੁਦਾ ਸੰਭਾਲਦਿਆਂ ਹੀ ਐਕਸ਼ਨ 'ਚ IAS ਅਧਿਕਾਰੀ ਜਸਪ੍ਰੀਤ ਸਿੰਘ, ਦਿੱਤੇ ਇਹ ਨਿਰਦੇਸ਼
ਜਲੰਧਰ ਬੱਸ ਸਟੈਂਡ 'ਤੇ ਧਰਨੇ ਦੌਰਾਨ ਬੋਲਦਿਆਂ ਸੂਬਾ ਮੀਤ ਪ੍ਰਧਾਨ ਦਲਜੀਤ ਸਿੰਘ ਜੱਲੇਵਾਲ, ਬਲਵਿੰਦਰ ਸਿੰਘ ਰਾਠ, ਡਿਪੂ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਕਾਂਗਰਸ ਅਤੇ ਅਕਾਲੀ ਦਲ ਭਾਜਪਾ ਸਰਕਾਰਾਂ ਵਾਂਗ ਹੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ 'ਤੇ ਸੰਘਰਸ਼ ਕਰਦੇ ਕੱਚੇ ਮੁਲਾਜ਼ਮਾਂ ਨੂੰ ਹੁਣ ਪਹਿਲਾਂ ਤੋਂ ਵੀ ਮਾੜੇ ਹਲਾਤ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੈਦਾ ਕੀਤੇ ਜਾ ਰਹੇ ਹਨ। ਜਿਸ ਦੇ ਚਲਦਿਆਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਅਤੇ ਸੰਘਰਸ਼ ਦੇ ਨਾਲ-ਨਾਲ ਹੁਣ ਹਰ ਮਹੀਨੇ ਪਨਬੱਸ ਅਤੇ ਪੀ. ਆਰ. ਟੀ. ਸੀ. ਮੁਲਾਜ਼ਮਾਂ ਦੀਆਂ ਤਨਖ਼ਾਹਾਂ ਬਹੁਤ ਹੀ ਦੇਰੀ ਨਾਲ ਦਿਤੀਆਂ ਜਾਂਦੀਆਂ ਹਨ। ਤਨਖ਼ਾਹ ਲੈਣ ਲਈ ਵੀ ਰੋਸ ਮੁਜ਼ਾਹਰੇ ਜਾਂ ਹੜਤਾਲ ਕਰਨੀ ਪੈਂਦੀ ਹੈ।
ਇਹ ਵੀ ਪੜ੍ਹੋ: 'ਚੇਅਰਮੈਨ' ਬਣਾਏ ਜਾਣ 'ਤੇ ਵਿਰੋਧੀਆਂ ਦੇ ਨਿਸ਼ਾਨੇ 'ਤੇ ਆਏ ਰਾਘਵ ਚੱਢਾ, ਹੱਕ ’ਚ ਉਤਰੇ ਪੰਜਾਬ ਦੇ ਮੰਤਰੀ
ਪੀ. ਆਰ. ਟੀ. ਸੀ. ਅਤੇ ਪਨਬਸ ਕੱਚੇ ਮੁਲਾਜ਼ਮਾਂ ਵੱਲੋਂ ਦੋ ਘੰਟੇ ਬੱਸ ਅੱਡੇ ਨੂੰ ਬੰਦ ਰੱਖਣ ਕਾਰਨ ਜਿੱਥੇ ਯਾਤਰੀਆਂ ਨੂੰ ਭਾਰੀ ਮੁਸੀਬਤ ਦਾ ਸਾਹਮਣਾ ਕਰਨਾ ਪਿਆ ਹੈ, ਉਥੇ ਹੀ ਟਰਾਂਸਪੋਰਟ ਮਹਿਕਮੇ ਨੂੰ ਵੀ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ।
ਇਹ ਵੀ ਪੜ੍ਹੋ: ਸੋਸ਼ਲ ਮੀਡੀਆ ਦਾ ਪਿਆਰ ਚੜ੍ਹਿਆ ਪਰਵਾਨ, ਪਾਕਿਸਤਾਨ ਦੀ ਸ਼ੁਮਾਇਲਾ ਨੇ ਜਲੰਧਰ ਦੇ ਮੁੰਡੇ ਨਾਲ ਕੀਤਾ ਵਿਆਹ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮੋਹਾਲੀ ਨਗਰ ਨਿਗਮ ਨੇ ਆਰੰਭੀ ਸੁੱਕੇ ਦਰੱਖ਼ਤਾਂ ਦੀ ਕਟਾਈ, ਲਾਏ ਜਾਣਗੇ ਨਵੇਂ ਬੂਟੇ
NEXT STORY