ਨਵਾਂਸ਼ਹਿਰ, (ਤ੍ਰਿਪਾਠੀ, ਮਨੋਰੰਜਨ)- ਪੰਜਾਬ ਰੋਡਵੇਜ਼ ਨਵਾਂਸ਼ਹਿਰ ਡਿਪੂ ਦੇ ਮੁਲਾਜ਼ਮਾਂ ਨੇ ਸਰਕਾਰ ਦੀਆਂ ਡੰਗ ਟਪਾਊ ਨੀਤੀਆਂ ਦੇ ਵਿਰੋਧ 'ਚ ਬੱਸ ਅੱਡੇ 'ਤੇ ਭਰਵੀਂ ਗੇਟ ਰੈਲੀ ਕਰ ਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਏੇਟਕ ਪ੍ਰਧਾਨ ਦੋਸਾਂਝ ਸਿੰਘ, ਜਨਰਲ ਸਕੱਤਰ ਦਵਿੰਦਰ ਕੁਮਾਰ, ਮਨਜੀਤ ਸਿੰਘ, ਮੁਲਖ ਰਾਜ ਪ੍ਰਧਾਨ ਡਰਾਈਵਰ ਯੂਨੀਅਨ ਤੇ ਰਾਮਸ਼ਰਨ ਪ੍ਰਧਾਨ ਨੇ ਕਿਹਾ ਕਿ ਸਰਕਾਰ ਨੂੰ ਮੁਲਾਜ਼ਮ ਜਥੇਬੰਦੀ ਵੱਲੋਂ ਮੰਗ ਪੱਤਰ ਭੇਜ ਕੇ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ ਸੀ ਪਰ ਉਸ 'ਤੇ ਕੋਈ ਸੁਣਵਾਈ ਨਹੀਂ ਹੋਈ।
ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਠੇਕੇ 'ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਵਿਭਾਗ 'ਚ ਰੈਗੂਲਰ ਕੀਤਾ ਜਾਵੇ, ਕਿਲੋਮੀਟਰ ਸਕੀਮ ਤਹਿਤ ਬੱਸਾਂ ਪਾਉਣੀਆਂ ਬੰਦ ਕੀਤੀਆਂ ਜਾਣ, ਪਿਛਲੇ ਸਮੇਂ 'ਚ ਟਾਈਮ ਟੇਬਲ ਤੇ ਪਰਮਿਟਾਂ ਵਿਚ ਹੋਈ ਹੇਰਾ-ਫੇਰੀ ਨੂੰ ਦਰੁੱਸਤ ਕੀਤਾ ਜਾਵੇ, ਸਾਲ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਦਿੱਤੀ ਜਾਵੇ, 5ਵੇਂ ਤਨਖਾਹ ਕਮਿਸ਼ਨ ਦੀਆਂ ਤਰੁੱਟੀਆਂ ਨੂੰ ਦੂਰ ਕੀਤਾ ਜਾਵੇ, 6ਵੇਂ ਤਨਖਾਹ ਕਮਿਸ਼ਨ ਦਾ ਗਠਨ ਕੀਤਾ ਜਾਵੇ ਅਤੇ ਮੁਲਾਜ਼ਮਾਂ ਦੇ ਬਕਾਇਆ ਡੀ. ਏ. ਬਿੱਲਾਂ ਦਾ ਜਲਦ ਭੁਗਤਾਨ ਕੀਤਾ ਜਾਵੇ, ਨਹੀਂ ਤਾਂ ਜਥੇਬੰਦੀ ਸਰਕਾਰ ਖਿਲਾਫ ਤਿੱਖੇ ਘੋਲ ਕਰਨ ਲਈ ਮਜਬੂਰ ਹੋਵੇਗੀ।
50 ਗ੍ਰਾਮ ਨਸ਼ੀਲੇ ਪਦਾਰਥ ਸਣੇ 2 ਗ੍ਰਿਫ਼ਤਾਰ
NEXT STORY