ਫ਼ਤਹਿਗੜ੍ਹ ਸਾਹਿਬ (ਬਿਪਨ): ਥਾਣਾ ਸਰਹਿੰਦ ਦੇ ਨੇੜੇ ਪੰਜਾਬ ਰੋਡਵੇਜ਼ ਦੀ ਬੱਸ ਦੇ ਡਰਾਈਵਰ 'ਤੇ ਨਿਹੰਗ ਸਿੰਘਾਂ ਦੇ ਭੇਸ ਵਿਚ ਕੁਝ ਵਿਅਕਤੀਆਂ ਵੱਲੋਂ ਹਮਲਾ ਕਰ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਉਨ੍ਹਾਂ ਵਿਅਕਤੀਆਂ ਨੇ ਬੱਸ ਨੂੰ ਤੋੜ ਦਿੱਤਾ। ਡਰਾਈਵਰ ਦਾ ਕਹਿਣਾ ਹੈ ਕਿ ਸਵਾਰੀਆਂ ਨੇ ਉਸ ਦੀ ਜਾਨ ਬਚਾਈ ਹੈ।
ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ 'ਚ ਲਗਾਤਾਰ ਹੋਏ ਕਈ ਧਮਾਕੇ! ਕਈ E-Scooter ਸੜ ਕੇ ਸੁਆਹ
ਬੱਸ ਦੇ ਡਰਾਈਵਰ ਅਵਤਾਰ ਸਿੰਘ ਨੇ ਦੱਸਿਆ ਕਿ ਇਹ ਲੁਧਿਆਣਾ ਡੀਪੂ ਦੀ ਬੱਸ ਹੈ। ਉਹ ਸਮਰਾਲੇ ਤੋਂ ਵਾਪਸ ਆ ਰਹੇ ਸੀ। ਜਦੋਂ ਉਹ ਸਰਹਿੰਦ ਥਾਣੇ ਕੋਲ ਪਹੁੰਚੇ ਤਾਂ ਸ੍ਰੀ ਫ਼ਤਹਿਗੜ੍ਹ ਸਾਹਿਬ ਜੋੜ ਮੇਲ ਕਰ ਕੇ ਜਾਮ ਲੱਗਿਆ ਹੋਇਆ ਸੀ। ਮਗਰੋਂ ਕੁਝ ਲੋਕ ਨਿਹੰਗ ਸਿੰਘ ਦੇ ਭੇਸ ਵਿਚ ਆ ਰਹੇ ਸੀ। ਅੱਗਿਓਂ ਇਕ ਟੈਂਪੂ ਆਇਆ ਤੇ ਉਨ੍ਹਾਂ ਦੇ ਘੋੜੇ ਦੇ ਨਾਲ ਲੱਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਬੰਦ ਦੌਰਾਨ ਖੁੱਲ੍ਹੇ ਰਹਿਣਗੇ ਪੈਟਰੋਲ ਪੰਪ! ਹੋ ਗਿਆ ਨਵਾਂ ਐਲਾਨ
ਅਵਤਾਰ ਸਿੰਘ ਨੇ ਦੱਸਿਆ ਕਿ ਇਸ ਤੋਂ ਭੜਕੇ ਨਿਹੰਗ ਸਿੰਘ ਦੇ ਭੇਸ ਵਿਚ ਉਕਤ ਲੋਕਾਂ ਵੱਲੋਂ ਸਵਾਰੀਆਂ ਨਾਲ ਭਰੀ ਬੱਸ 'ਤੇ ਹਮਲਾ ਕਰ ਦਿੱਤਾ ਗਿਆ। ਡਰਾਈਵਰ ਅਵਾਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮੇਰੇ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਤੇ ਹੱਥ 'ਤੇ ਕਿਰਪਾਨਾਂ ਵੀ ਮਾਰੀਆਂ ਗਈਆਂ। ਉਸ ਨੇ ਭੱਜ ਕੇ ਆਪਣੀ ਜਾਨ ਬਚਾਈ। ਉਸ ਨੇ ਇਹ ਵੀ ਕਿਹਾ ਕਿ ਜੇ ਸਵਾਰੀਆਂ ਆ ਕੇ ਉਸ ਨੂੰ ਨਾ ਬਚਾਉਂਦੀਆਂ ਤਾਂ ਉਸ ਦੀ ਜਾਨ ਵੀ ਜਾ ਸਕਦੀ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CM ਭਗਵੰਤ ਮਾਨ ਦੇ ਆਖਣ 'ਤੇ ਦਿਲਜੀਤ ਦੋਸਾਂਝ ਨੇ ਲਿਆ ਪੰਜਾਬੀਆਂ ਲਈ ਵੱਡਾ ਫ਼ੈਸਲਾ
NEXT STORY