ਜਲੰਧਰ (ਪੁਨੀਤ, ਸੋਨੂੰ)— ਪੰਜਾਬ ਰੋਡਵੇਜ ਪਨਬਸ ਕਰਮਚਾਰੀ ਯੂਨੀਅਨ ਵੱਲੋਂ ਅੱਜ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ’ਚ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਤਹਿਤ ਕਰਮਚਾਰੀਆਂ ਵੱਲੋਂ ਜਲੰਧਰ ’ਚ ਰਸਤਿਆਂ ’ਤੇ ਬੱਸਾਂ ਰੋਕ ਕੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਇਹ ਪ੍ਰਦਰਸ਼ਨ ਆਉਟ ਸੋਰਸ ਭਰਤੀ ਖ਼ਿਲਾਫ਼ ਕੀਤਾ ਜਾ ਰਿਹਾ ਹੈ।
ਜਾਣਕਾਰੀ ਮੁਤਾਬਕ ਜਲੰਧਰ ਦੇ ਪੀ. ਏ. ਪੀ. ਚੌਂਕ ’ਚ ਪ੍ਰਦਰਸ਼ਨ ਕੀਤਾ ਦਾ ਰਿਹਾ ਹੈ। ਇਸ ਦੇ ਨਾਲ ਹੀ ਪਠਾਨਕੋਟ ਚੌਂਕ ਸਮੇਤ ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇਅ ’ਤੇ ਜਗ੍ਹਾ-ਜਗ੍ਹਾ ਰਸਤੇ ਰੋਕ ਦਿੱਤੇ ਗਏ ਹਨ। ਹਾਈਵੇਅ ’ਤੇ ਪ੍ਰਦਰਸ਼ਨ ਕਾਰਨ ਲੰਬਾ ਜਾਮ ਲੱਗਾ ਹੋਇਆ ਹੈ ਅਤੇ ਰਾਹਗੀਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੂਰੇ ਪੰਜਾਬ ’ਚ ਕਰਮਚਾਰੀਆਂ ਵੱਲੋਂ ਪ੍ਰਦਰਸ਼ਨ ਤੇਜ਼ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਥਾਣੇਦਾਰ ਦੇ ਪੁੱਤ ਨੇ USA 'ਚ ਚਮਕਾਇਆ ਪੰਜਾਬ ਦਾ ਨਾਂ, ਹਾਸਲ ਕੀਤੀ ਇਹ ਵੱਡੀ ਡਿਗਰੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੇ ਖਰੜ ਨੈਸ਼ਨਲ ਹਾਈਵੇਅ ਕੀਤਾ ਜਾਮ, ਕਈ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ (ਤਸਵੀਰਾਂ)
NEXT STORY