ਲੁਧਿਆਣਾ (ਤਰੁਣ)- ਜ਼ਿਲ੍ਹਾ ਪੁਲਸ ਨੇ ਕਰੀਬ ਸਵਾ 5 ਮਹੀਨੇ ਪਹਿਲਾਂ ਬੱਸ ਸਟੈਂਡ ਸਥਿਤ ਕਾਊਂਟਰ ਨੇੜੇ ਘੁੰਮ ਰਹੀ ਇਕ ਅਣਪਛਾਤੀ ਲੜਕੀ ਨਾਲ ਛੇੜਛਾੜ ਕਰਨ ਅਤੇ ਉਸ ਦੀ ਕੁੱਟਮਾਰ ਕਰਨ ਦੇ ਦੋਸ਼ ’ਚ ਰੋਡਵੇਜ਼ ਵਿਭਾਗ ਦੇ 2 ਸਬ-ਇੰਸਪੈਕਟਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਨਤਕ ਤੌਰ ’ਤੇ ਲੜਕੀ ਨਾਲ ਛੇੜਛਾੜ ਅਤੇ ਕੁੱਟਮਾਰ ਦਾ ਵੀਡੀਓ ਵਾਇਰਲ ਹੋ ਗਿਆ ਸੀ। ਇਸ ਦੌਰਾਨ ਲੜਕੀ ਦੀ ਟੀ-ਸ਼ਰਟ ਵੀ ਫੱਟ ਗਈ। ਇਸ ਦਾ ਨੋਟਿਸ ਲੈਂਦਿਆਂ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੇ ਹੁਕਮਾਂ ’ਤੇ ਥਾਣਾ ਡਵੀਜ਼ਨ ਨੰ. 5 ਦੀ ਪੁਲਸ ਨੇ ਰੋਡਵੇਜ਼ ਵਿਭਾਗ ਦੇ ਸਬ-ਇੰਸਪੈਕਟਰ ਅਮਨਦੀਪ ਸਿੰਘ ਅਤੇ ਜਗਵਿੰਦਰ ਸਿੰਘ ਖਿਲਾਫ ਕੇਸ ਦਰਜ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਭੈਣ-ਭਰਾ ਨੇ ਬੰਦ ਪਏ ਘਰ 'ਚ ਵੜ ਕੇ ਕਰ 'ਤਾ ਕਾਰਾ! CCTV ਤੋਂ ਹੋਇਆ ਖ਼ੁਲਾਸਾ (ਵੀਡੀਓ)
ਜਾਂਚ ਅਧਿਕਾਰੀ ਬੱਸ ਸਟੈਂਡ ਚੌਕੀ ਦੇ ਇੰਚਾਰਜ ਅਮਰਜੀਤ ਸਿੰਘ ਨੇ ਦੱਸਿਆ ਕਿ 23 ਮਾਰਚ 2024 ਨੂੰ ਲੜਕੀ ਬੱਸ ਸਟੈਂਡ ਦੇ ਕਾਊਂਟਰ ਨੇੜੇ ਘੁੰਮ ਰਹੀ ਸੀ, ਜਿਸ ਦੇ ਨਾਲ ਰੋਡਵੇਜ਼ ਵਿਭਾਗ ਦੇ ਸਬ-ਇੰਸਪੈਕਟਰ ਅਮਨਦੀਪ ਸਿੰਘ ਅਤੇ ਸਬ-ਇੰਸਪੈਕਟਰ ਜਗਵਿੰਦਰ ਸਿੰਘ ਨੇ ਕੁੱਟਮਾਰ ਕੀਤੀ। ਇਸ ਦੌਰਾਨ ਲੜਕੀ ਦੀ ਟੀ-ਸ਼ਰਟ ਫਟ ਗਈ। ਲੋਕਾਂ ਨੇ ਇਸ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਹਾਲ ਹੀ ’ਚ ਰੋਡਵੇਜ਼ ਵਿਭਾਗ ਚੰਡੀਗੜ੍ਹ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਮੁਕੰਮਲ ਕਰਨ ਉਪਰੰਤ ਰਿਪੋਰਟ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੂੰ ਭੇਜ ਦਿੱਤੀ ਗਈ ਹੈ। ਕਮਿਸ਼ਨਰ ਦੇ ਹੁਕਮਾਂ ’ਤੇ ਪੁਲਸ ਨੇ ਰੋਡਵੇਜ਼ ਵਿਭਾਗ ਦੇ ਦੋਵੇਂ ਸਬ-ਇੰਸਪੈਕਟਰਾਂ ਖ਼ਿਲਾਫ਼ ਕੁੱਟਮਾਰ ਤੇ ਛੇੜਛਾੜ ਦਾ ਕੇਸ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਗੋਆ 'ਚ ਮਜ਼ੇ ਲੈਣ ਗਏ ਸੀ ਪੰਜਾਬੀ ਮੁੰਡੇ! ਦੇਹ ਵਪਾਰ ਵਾਲੀਆਂ ਕੁੜੀਆਂ ਨੇ ਕਰ 'ਤਾ ਕਾਂਡ
ਪੀੜਤ ਲੜਕੀ ਦਾ ਪਤਾ ਨਹੀਂ ਲੱਗਾ
ਉਹੀ ਲੜਕੀ, ਜਿਸ ਨਾਲ ਇਸ ਮਾਮਲੇ ’ਚ ਛੇੜਛਾੜ ਅਤੇ ਕੁੱਟਮਾਰ ਕੀਤੀ ਗਈ ਸੀ। ਪੁਲਸ ਨੂੰ ਅਜੇ ਤੱਕ ਉਸ ਦੀ ਕੋਈ ਸ਼ਿਕਾਇਤ ਨਹੀਂ ਮਿਲੀ। ਸੂਤਰਾਂ ਅਨੁਸਾਰ ਲੜਕੀ ਲਾਵਾਰਸ ਹਾਲਤ ’ਚ ਬੱਸ ਸਟੈਂਡ ’ਤੇ ਘੁੰਮ ਰਹੀ ਸੀ। ਰੋਡਵੇਜ਼ ਵਿਭਾਗ ਦੇ 2 ਸਬ-ਇੰਸਪੈਕਟਰਾਂ ਨਾਲ ਉਸ ਦੀ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਅਤੇ ਗੱਲ ਛੇੜਛਾੜ ਅਤੇ ਕੁੱਟਮਾਰ ਤੱਕ ਵਧ ਗਈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਜ਼ਿਲ੍ਹਾ ਪੁਲਸ ਨੇ ਮਾਮਲੇ ਦਾ ਨੋਟਿਸ ਲੈਂਦਿਆਂ ਰੋਡਵੇਜ਼ ਵਿਭਾਗ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੰਡੀਗੜ੍ਹ ’ਚ ਪੈਟਰੋਲ ਪੰਪ ਲੁੱਟਣ ਦੀ ਯੋਜਨਾ ਬਣਾ ਰਹੇ 7 ਮੁਲਜ਼ਮ ਗ੍ਰਿਫ਼ਤਾਰ
NEXT STORY