ਜਲੰਧਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿੱਖਿਆ ਖੇਤਰ ਨੂੰ ਪਹਿਲੇ ਦਿਨ ਤੋਂ ਹੀ ਤਰਜੀਹ ਦਿੱਤੀ ਜਾ ਰਹੀ ਹੈ। ਬੱਚੇ ਦੇਸ਼ ਦਾ ਭਵਿੱਖ ਹੁੰਦੇ ਹਨ ਤੇ ਬੱਚਿਆਂ ਨੂੰ ਚੰਗੀ ਸਿੱਖਿਆ ਦੇ ਕੇ ਹੀ ਦੇਸ਼ ਦਾ ਭਵਿੱਖ ਸਵਾਰਿਆ ਜਾ ਸਕਦਾ ਹੈ। ਇਸੇ ਸੋਚ ਨਾਲ 'ਆਪ' ਸਰਕਾਰ ਵੱਲੋਂ ਲਗਾਤਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਚੰਗਾ ਮਾਹੌਲ ਮੁਹੱਈਆ ਕਰਵਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਹੋਰ ਸੂਬਿਆਂ ਲਈ ਵੀ ਇਕ ਮਿਸਾਲ ਕਾਇਮ ਕਰ ਰਹੀ ਹੈ।
ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਵਿਚ ਲਿਆਂਦੀ ਸਿੱਖਿਆ ਕ੍ਰਾਂਤੀ ਦੀ ਝਲਕ ਵਿਭਾਗ ਦੇ ਅੰਕੜਿਆਂ ਵਿਚੋਂ ਵੀ ਸਾਫ਼ ਵੇਖਣ ਨੂੰ ਮਿਲਦੀ ਹੈ। ਅੰਕੜਿਆਂ ਮੁਤਾਬਕ 16 ਮਾਰਚ 2022 ਤੋਂ ਬਾਅਦ ਸੂਬੇ ਦੇ 8 ਹਜ਼ਾਰ ਸਕੂਲਾਂ ਵਿਚ ਚਾਰਦੀਵਾਰੀ ਕਰਵਾਈ ਜਾ ਚੁੱਕੀ ਹੈ। ਇਸ ਦਾ ਮਤਲਬ ਹੈ ਕਿ ਹਰ ਦਿਨ ਔਸਤਨ 8 ਸਕੂਲਾਂ ਦੀ ਚਾਰਦੀਵਾਰੀ ਕੀਤੀ ਗਈ। ਇਸ ਸਮੇਂ ਦੌਰਾਨ ਕੁੱਲ 1400 ਕਿੱਲੋਮੀਟਰ ਲੰਬੀਆਂ ਦੀਵਾਰਾਂ ਦੀ ਉਸਾਰੀ ਕੀਤੀ ਗਈ ਹੈ, ਜਿਸ ਦੀ ਔਸਤ ਹਰ ਰੋਜ਼ 1.4 ਕਿੱਲੋਮੀਟਰ ਬਣਦੀ ਹੈ। ਇਸ ਤੋਂ ਇਲਾਵਾ ਹਰ ਦਿਨ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਔਸਤਨ 10 ਨਵੇਂ ਕਲਾਸਰੂਮ ਬਣ ਰਹੇ ਹਨ। ਢਾਈ ਸਾਲਾਂ ਵਿਚ 10 ਹਜ਼ਾਰ ਦੇ ਕਰੀਬ ਨਵੇਂ ਕਲਾਸਰੂਮ ਬਣਾਏ ਜਾ ਚੁੱਕੇ ਹਨ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੀ ਸਿੱਖਿਆ ਕ੍ਰਾਂਤੀ ਨੂੰ Game Changer ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਸਾਡੇ ਵੱਲੋਂ ਰੋਜ਼ਾਨਾ ਹੀ ਸਕੂਲਾਂ ਦਾ ਕਾਇਆਕਲਪ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ। ਬੈਂਸ ਨੇ ਕਿਹਾ ਕਿ ਇਹ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਸਿੱਖਿਆ ਮਾਡਲ ਹੈ, ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਯੋਗ ਅਗਵਾਈ ਹੇਠ ਪੰਜਾਬ ਵਿਚ ਵੀ ਲਾਗੂ ਕੀਤਾ ਗਿਆ ਹੈ। ਸਿੱਖਿਆ ਮੰਤਰੀ ਨੇ ਉਕਤ ਅੰਕੜੇ ਸਾਂਝੇ ਕਰਦਿਆਂ ਕਿਹਾ ਕਿ ਇਹ ਬਦਲਾਅ ਦੀ ਤਾਕਤ ਹੈ।
ਪੰਜਾਬ 'ਚ ਹੁਣ ਪ੍ਰੇਮੀ ਜੋੜਿਆਂ ਦੀ ਖੈਰ ਨਹੀਂ, ਪੁਲਸ ਨੇ ਚੁੱਕਿਆ ਸਖ਼ਤ ਕਦਮ
NEXT STORY