ਰੂਪਨਗਰ/ਚੰਡੀਗੜ੍ਹ (ਵਿਜੇ ਸ਼ਰਮਾ/ਅੰਕੁਰ)-ਸੂਬੇ ਦੀਆਂ ਜੇਲ੍ਹਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਆਰਟੀਫਿਸ਼ਲ ਇੰਟੈਲੀਜੈਂਸ (ਏ. ਆਈ) ਵਾਲੇ ਅਤਿ-ਆਧੁਨਿਕ ਸੀ. ਸੀ. ਟੀ. ਵੀ. ਕੈਮਰੇ ਲਗਾਏ ਜਾ ਰਹੇ ਹਨ ਤਾਂ ਜੋ ਕੋਈ ਜੇਲ੍ਹ ਵਿਚ ਨਸ਼ਾ ਕਰਦਾ ਜਾਂ ਸਪਲਾਈ ਕਰਦਾ ਫੜਿਆ ਜਾਂਦਾ ਹੈ ਤਾਂ ਉਸ ’ਤੇ ਸਖ਼ਤ ਕਾਰਵਾਈ ਕੀਤੀ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਬੀਤੇ ਦਿਨ ਰੂਪਨਗਰ ਜੇਲ੍ਹ ਦੀ ਅਚਨਚੇਤ ਚੈਕਿੰਗ ਕਰਨ ਮੌਕੇ ਕੀਤਾ। ਇਸ ਦੌਰਾਨ ਉਨ੍ਹਾਂ ਜੇਲ੍ਹ ਦੀ ਵਿਸਤਾਰਪੂਰਵਕ ਚੈਕਿੰਗ ਕਰਦਿਆਂ ਕੈਦੀਆਂ ਦੀਆਂ ਦਰਪੇਸ਼ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਤੋਂ ਜੇਲ੍ਹ ਹਸਪਤਾਲ ਵਿਚ ਮਿਲ ਰਹੀਆਂ ਸਿਹਤ ਸਹੂਲਤਾਂ, ਦਿੱਤੇ ਜਾ ਰਹੇ ਖਾਣੇ ਆਦਿ ਬਾਰੇ ਵਿਸਥਾਰਪੂਰਵਕ ਜਾਣਕਾਰੀ ਲਈ।
ਇਹ ਵੀ ਪੜ੍ਹੋ: ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਹਰ ਸੰਭਵ ਯਤਨ ਕਰਾਂਗੇ : ਅਰਵਿੰਦ ਕੇਜਰੀਵਾਲ

ਇਸ ਮੌਕੇ ਕੈਬਨਿਟ ਮੰਤਰੀ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਜੇਲ੍ਹਾਂ ਵਿਚ ਬੰਦ ਕੈਦੀਆਂ ਨੂੰ ਸੁਧਾਰ ਕੇ ਚੰਗੇ ਨਾਗਰਿਕ ਬਣਾਉਣ ਦੀ ਦਿਸ਼ਾ ਵਿਚ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜੇਲ੍ਹਾਂ ’ਚ ਮੋਬਾਇਲ ਫੋਨਾਂ ਦੀ ਗੈਰ-ਕਾਨੂੰਨੀ ਵਰਤੋਂ ਅਤੇ ਅਪਰਾਧੀ ਤੱਤਾਂ ਦੀਆਂ ਨਾਪਾਕ ਗਤੀਵਿਧੀਆਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਹਨ।
ਇਹ ਵੀ ਪੜ੍ਹੋ: ਪੰਜਾਬ 'ਚ Alert! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਤਾਰੀਖ਼ਾਂ ਨੂੰ ਤੂਫ਼ਾਨ ਦੇ ਨਾਲ...
ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਜਲਦ ਹੀ ਸੂਬੇ ਦੀਆਂ ਸਾਰੀਆਂ ਜੇਲ੍ਹਾਂ ਵਿਚ ਜੈਮਰ ਲਗਾਏ ਜਾ ਰਹੇ ਹਨ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਵਾਨਗੀ ਵੀ ਲਈ ਜਾ ਚੁੱਕੀ ਹੈ। ਇਸ ਮੌਕੇ ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ, ਡੀ. ਐੱਸ. ਪੀ. ਕੰਵਰ ਬੀਪੀ ਸਿੰਘ, ਡੀ. ਐੱਸ. ਪੀ. ਰਾਹੁਲ ਗਰੋਵਰ, ਡੀ. ਐੱਸ. ਪੀ. (ਸਕਿਰਿਊਟੀ) ਭੁਪਿੰਦਰ ਸਿੰਘ, ਡੀ. ਐੱਸ. ਪੀ. ਰਾਜਪਾਲ ਸਿੰਘ ਗਿੱਲ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।
ਇਹ ਵੀ ਪੜ੍ਹੋ: ਵਿਜੀਲੈਂਸ ਦੇ ਸ਼ਿਕੰਜੇ 'ਚ ਫਸ ਸਕਦੇ ਨੇ ਕਈ ਸਿਆਸੀ ਆਗੂ, ਡਿੱਗ ਸਕਦੀ ਹੈ ਗਾਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭਾਰਤ-ਪਾਕਿ ਜੰਗਬੰਦੀ ਦਾ ਅਸਰ, ਪਾਕਿਸਤਾਨ ਤੋਂ ਆਏ ਡਰਾਈ ਫਰੂਟ ਦੇ 5 ਟਰੱਕ
NEXT STORY