ਲੁਧਿਆਣਾ : ਕਿਸਾਨ ਅੰਦੋਲਨ ਦੀ ਹਮਾਇਤ 'ਚ ਅੱਜ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ਨੂੰ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਫਰੀ ਕੀਤਾ ਗਿਆ ਹੈ। ਸੂਬੇ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ 'ਤੇ ਵੀ ਕਿਸਾਨ ਪਹੁੰਚ ਚੁੱਕੇ ਹਨ ਅਤੇ ਇਸ ਨੂੰ ਵੀ ਫਰੀ ਕਰ ਦਿੱਤਾ ਗਿਆ ਹੈ। ਕਿਸਾਨਾਂ ਨੇ ਹਰਿਆਣਾ ਸਰਕਾਰ ਵਲੋਂ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਜਾਣ ਦੀ ਨਿਖ਼ੇਧੀ ਕੀਤੀ ਹੈ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਸਾਡੀਆਂ ਮੰਗਾਂ ਸਾਂਝੀਆਂ ਹਨ, ਜਿਨ੍ਹਾਂ ਨੂੰ ਲੈ ਕੇ ਸਾਡੇ ਸਾਥੀ ਦਿੱਲੀ ਗਏ ਹੋਏ ਹਨ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਨੂੰ ਲੈ ਕੇ ਖੁੱਲ੍ਹ ਕੇ ਬੋਲੇ ਮੰਤਰੀ ਧਾਲੀਵਾਲ-ਕਿਸਾਨਾਂ ਨਾਲ ਖ਼ੁਦ ਮਿਲਣ PM ਮੋਦੀ (ਵੀਡੀਓ)
ਕਿਸਾਨਾਂ ਨੇ ਕਿਹਾ ਕਿ ਸੰਵਿਧਾਨ ਦੇ ਮੁਤਾਬਕ ਹਰ ਵਿਅਕਤੀ ਨੂੰ ਆਪਣੀ ਗੱਲ ਰੱਖਣ ਦਾ ਅਧਿਕਾਰ ਹੈ ਪਰ ਇੱਥੇ ਜੰਗਲ ਰਾਜ ਹੈ ਅਤੇ ਸੰਵਿਧਾਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਜੇਕਰ ਅਸੀਂ ਸੜਕਾਂ 'ਤੇ ਧਰਨੇ ਲਾਉਂਦੇ ਹਾਂ ਤਾਂ ਸਾਡੇ 'ਤੇ ਪਰਚੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀ ਇਹ ਧੱਕੇਸ਼ਾਹੀ ਨਹੀਂ ਚੱਲੇਗੀ। ਅਸੀਂ ਸਰਕਾਰ ਨੂੰ ਦੱਸਣਾ ਚਾਹੁੰਦੇ ਹਾਂ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਸੰਘਰਸ਼ ਇਸ ਤੋਂ ਵੀ ਜ਼ਿਆਦਾ ਤੇਜ਼ ਕਰ ਦੇਣਗੇ।
ਇਹ ਵੀ ਪੜ੍ਹੋ : ਚੰਡੀਗੜ੍ਹ ਦੀਆਂ ਸੜਕਾਂ 'ਤੇ ਈ-ਰਿਕਸ਼ਾ ਚਲਾਉਂਦੀ ਹੈ ਪੂਜਾ, ਭਾਵੁਕ ਕਰ ਦੇਵੇਗੀ ਜ਼ਿੰਦਗੀ ਦੀ ਦਾਸਤਾਨ (ਤਸਵੀਰਾਂ)
ਇਸ ਮੌਕੇ ਕਿਸਾਨ ਅਤੇ ਟੋਲ ਮੁਲਾਜ਼ਮਾਂ ਵਿਚਕਾਰ ਬਹਿਸਬਾਜ਼ੀ ਹੋ ਰਹੀ ਹੈ। ਇਸ ਦੌਰਾਨ ਟੋਲ ਪਲਾਜ਼ੇ ਤੋਂ ਸਾਡੀਆਂ ਗੱਡੀਆਂ ਨੂੰ ਫਰੀ ਲੰਘਾਇਆ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨਾਂ ਦੀ ਹਮਾਇਤ 'ਚ ਅੱਜ ਟੋਲ ਪਲਾਜ਼ੇ ਫਰੀ ਕੀਤੇ ਗਏ ਹਨ ਅਤੇ ਇਸ ਦੇ ਨਾਲ ਹੀ ਦੁਪਹਿਰ 12 ਵਜੇ ਤੋਂ 3 ਵੱਜੇ ਤੱਕ ਰੇਲਾਂ ਦਾ ਵੀ ਚੱਕਾ ਜਾਮ ਕੀਤਾ ਜਾਵੇਗਾ। ਭਲਕੇ ਮਤਲਬ ਕਿ 6 ਫਰਵਰੀ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਲਾਡੋਵਾਲ ਟੋਲ ਪਲਾਜ਼ਾ 'ਤੇ ਕਿਸਾਨਾਂ ਵਲੋਂ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਪੈਟਰੋਲ ਅਤੇ ਡੀਜ਼ਲ ਦੀ ਖ਼ਰੀਦ ਨਹੀਂ ਕਰਨਗੇ ਪੈਟਰੋਲੀਅਮ ਡੀਲਰਜ਼, 22 ਫਰਵਰੀ ਨੂੰ ਹੜਤਾਲ ਦਾ ਐਲਾਨ
NEXT STORY