Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    3:50:19 PM

  • major action by railways against station superintendent yashwant singh

    ਜਲੰਧਰ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ...

  • cbi investigation illegal mining in hoshiarpur high court issues orders

    ਹੁਸ਼ਿਆਰਪੁਰ 'ਚ ਗੈਰ-ਕਾਨੂੰਨੀ ਮਾਈਨਿੰਗ ਦੀ ਜਾਂਚ...

  • canada incident

    ਕੈਨੇਡਾ 'ਚ ਵੱਡੀ ਵਾਰਦਾਤ ! ਰੇਂਜ ਰੋਵਰ 'ਚ ਬੈਠੇ...

  • son wedding aam aadmi party leader

    ਪੰਜਾਬ : ਪੁੱਤ ਦੇ ਵਿਆਹ ਤੋਂ ਪਹਿਲਾਂ ਸੀਨੀਅਰ 'ਆਪ'...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਨਵੀਂ ਆਬਕਾਰੀ ਨੀਤੀ 'ਤੇ ਲੱਗੀ ਮੋਹਰ, ਠੇਕਿਆਂ ਦੀ ਅਲਾਟਮੈਂਟ ਬਾਰੇ ਵੀ ਲਏ ਗਏ ਵੱਡੇ ਫ਼ੈਸਲੇ

PUNJAB News Punjabi(ਪੰਜਾਬ)

ਪੰਜਾਬ 'ਚ ਨਵੀਂ ਆਬਕਾਰੀ ਨੀਤੀ 'ਤੇ ਲੱਗੀ ਮੋਹਰ, ਠੇਕਿਆਂ ਦੀ ਅਲਾਟਮੈਂਟ ਬਾਰੇ ਵੀ ਲਏ ਗਏ ਵੱਡੇ ਫ਼ੈਸਲੇ

  • Edited By Harpreet Singh,
  • Updated: 28 Feb, 2025 05:15 AM
Chandigarh
punjab s new excise policy gets a thumbs up
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸਾਲ 2025-26 ਲਈ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨੀਤੀ ਦਾ ਉਦੇਸ਼ ਸਾਲ 2025-26 ਦੌਰਾਨ 11,020 ਕਰੋੜ ਰੁਪਏ ਦਾ ਆਬਕਾਰੀ ਮਾਲੀਆ ਇਕੱਠਾ ਕਰਨਾ ਹੈ ਜੋ ਕਿ ਬੀਤੇ ਵਿੱਤੀ ਸਾਲ ਦੇ ਮੁਕਾਬਲੇ 874.05 ਕਰੋੜ ਰੁਪਏ (8.61 ਫੀਸਦੀ) ਵੱਧ ਹੈ। ਇਸ ਬਾਰੇ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਵਿੱਚ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਉਤੇ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸਾਲ 2024-25 ਦੀ ਆਬਕਾਰੀ ਨੀਤੀ ਦੌਰਾਨ 10,145 ਕਰੋੜ ਰੁਪਏ ਦਾ ਟੀਚਾ ਮਿੱਥਿਆ ਗਿਆ ਸੀ ਅਤੇ ਸੂਬਾ ਸਰਕਾਰ ਹੁਣ ਤੱਕ 10,200 ਕਰੋੜ ਰੁਪਏ ਦਾ ਮਾਲੀਆ ਇਕੱਤਰ ਕਰ ਚੁੱਕੀ ਹੈ। ਮੌਜੂਦਾ ਸਰਕਾਰ ਦੌਰਾਨ ਸੂਬੇ ਦੇ ਆਬਕਾਰੀ ਮਾਲੀਏ ਵਿੱਚ ਦ੍ਰਿੜ੍ਹਤਾ ਨਾਲ ਵਾਧਾ ਹੋ ਰਿਹਾ ਹੈ ਕਿਉਂ ਜੋ ਪਹਿਲੀ ਵਾਰ ਆਬਕਾਰੀ ਮਾਲੀਆ 10,000 ਕਰੋੜ ਰੁਪਏ ਨੂੰ ਪਾਰ ਕਰ ਚੁੱਕਾ ਹੈ। 

ਇੱਥੇ ਇਹ ਦੱਸਣਯੋਗ ਹੈ ਕਿ ਅਕਾਲੀ-ਭਾਜਪਾ ਸਰਕਾਰ ਦੇ ਆਖਰੀ ਸਾਲ ਆਬਕਾਰੀ ਮਾਲੀਆ ਸਿਰਫ 4405 ਕਰੋੜ ਰੁਪਏ ਜਦਕਿ ਪਿਛਲੀ ਕਾਂਗਰਸ ਸਰਕਾਰ ਦੇ ਅਖੀਰਲੇ ਸਾਲ ਦੌਰਾਨ ਆਬਕਾਰੀ ਤੋਂ ਮਹਿਜ਼ 6,254 ਕਰੋੜ ਰੁਪਏ ਦਾ ਮਾਲੀਆ ਇਕੱਠਾ ਹੋਇਆ ਸੀ।

ਇੰਝ ਹੋਵੇਗੀ ਨਵੇਂ ਠੇਕਿਆਂ ਦੀ ਅਲਾਟਮੈਂਂਟ
ਨਵੀਂ ਨੀਤੀ ਵਿੱਚ ਇਹ ਵੀ ਵਿਵਸਥਾ ਕੀਤੀ ਗਈ ਹੈ ਕਿ ਮੌਜੂਦਾ ਰਿਟੇਲ ਕਾਰੋਬਾਰ ਨੂੰ ਸੰਤੁਲਿਤ ਕਰਨ ਲਈ ਅਤੇ ਬਿਹਤਰ ਤੇ ਵਿਆਪਕ ਭਾਈਵਾਲੀ ਨੂੰ ਯਕੀਨੀ ਬਣਾਉਣ ਦਾ ਮੌਕਾ ਪ੍ਰਦਾਨ ਕਰਨ ਲਈ ਸਾਲ 2025-26 ਲਈ ਐੱਲ-2/ਐੱਲ-14ਏ ਰਿਟੇਲ ਠੇਕਿਆਂ ਦੀ ਨਵੀਂ ਅਲਾਟਮੈਂਟ ਈ-ਟੈਂਡਰ ਰਾਹੀਂ ਕੀਤੀ ਜਾਵੇਗੀ। ਸਾਲ 2024-25 ਲਈ ਗਰੁੱਪ ਦਾ ਆਕਾਰ 40 ਕਰੋੜ ਰੱਖਿਆ ਗਿਆ ਹੈ। ਵਾਧੂ ਮਾਲੀਆ ਜੁਟਾਉਣ ਅਤੇ ਦੇਸੀ ਸ਼ਰਾਬ (ਪੰਜਾਬ ਮੀਡੀਅਮ ਲਿਕਰ) ਦੇ ਕੋਟੇ ਵਿੱਚ ਪਿਛਲੇ ਸਾਲ ਨਾਲੋਂ ਤਿੰਨ ਫੀਸਦੀ ਦਾ ਵਾਧਾ ਕੀਤਾ ਗਿਆ ਹੈ ਜਿਸ ਤੋਂ ਭਾਵ ਇਸ ਦੇਸੀ ਸ਼ਰਾਬ ਦਾ ਕੋਟਾ 8.534 ਕਰੋੜ ਪ੍ਰੂਫ ਲਿਟਰ ਰੱਖਿਆ ਗਿਆ ਹੈ। 

ਆਬਕਾਰੀ ਨੀਤੀ, 2025-26 ਵਿੱਚ ਦੇਸੀ ਸ਼ਰਾਬ ਦੀਆਂ ਦਰਾਂ ਵਿੱਚ ਵਾਧਾ ਨਹੀਂ ਕੀਤਾ ਗਿਆ। ਭਾਰਤੀ ਫੌਜ ਅਤੇ ਸੈਨਿਕ ਬਲਾਂ ਨੂੰ ਰਾਹਤ ਦੇਣ ਲਈ ਉਨ੍ਹਾਂ ਦੇ ਥੋਕ ਲਾਇਸੈਂਸ ਦੀ ਲਾਇਸੈਂਸ ਫੀਸ 50 ਫੀਸਦੀ ਘਟਾ ਦਿੱਤੀ ਗਈ ਹੈ ਜੋ ਹੁਣ ਪੰਜ ਲੱਖ ਰੁਪਏ ਤੋਂ ਘਟ ਕੇ ਢਾਈ ਲੱਖ ਰੁਪਏ ਰਹਿ ਗਈ ਹੈ। 

ਇਹ ਵੀ ਪੜ੍ਹੋ- ਰੋਜ਼ੀ-ਰੋਟੀ ਕਮਾਉਣ ਵਿਦੇਸ਼ ਗਏ ਨੌਜਵਾਨ ਨਾਲ ਵਾਪਰ ਗਈ ਅਣਹੋਣੀ, 2 ਬੱਚਿਆਂ ਦੇ ਸਿਰੋਂ ਉੱਠਿਆ ਪਿਓ ਦਾ ਹੱਥ

ਪੰਜਾਬ ਵਿੱਚ ਸੈਰ ਸਪਾਟੇ ਨੂੰ ਹੋਰ ਉਤਸ਼ਾਹਤ ਕਰਨ ਲਈ ਫਾਰਮ ਸਟੇਅ ਦੇ ਲਾਇਸੈਂਸ ਧਾਰਕਾਂ ਨੂੰ ਸ਼ਰਾਬ ਰੱਖਣ ਦੀ ਹੱਦ 12 ਕੁਆਰਟਸ (ਇੰਡੀਅਨ ਮੇਡ ਫੌਰਨ ਲਿਕਰ) ਤੋਂ ਵਧਾ ਕੇ 36 ਕੁਆਰਟਸ (ਆਈ.ਐਮ.ਐਫ.ਐੱਲ.) ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਬੀਅਰ, ਵਾਈਨ, ਜਿਨ, ਵੋਦਕਾ, ਬ੍ਰਾਂਡੀ, ਰੈਡੀ-ਟੂ-ਡਰਿੰਕ ਤੇ ਹੋਰ ਸ਼ਰਾਬ ਉਤਪਾਦ ਰੱਖਣ ਦੀ ਹੱਦ ਵਿੱਚ ਵੀ ਇਸੇ ਤਰ੍ਹਾਂ ਵਾਧਾ ਕੀਤਾ ਗਿਆ ਹੈ।

ਸਾਲ 2025-26 ਵਿੱਚ ਖਪਤਕਾਰਾਂ ਨੂੰ ਬਿਹਤਰ ਤਜਰਬਾ ਦੇਣ ਲਈ ਨਗਰ ਨਿਗਮ ਖੇਤਰਾਂ ਵਿੱਚ ਰਿਟੇਲ ਲਾਇਸੈਂਸਧਾਰਕਾਂ ਲਈ ਹਰੇਕ ਗਰੁੱਪ ਵਿੱਚ ਇਕ ਮਾਡਲ ਦੁਕਾਨ ਖੋਲ੍ਹਣਾ ਲਾਜ਼ਮੀ ਬਣਾਇਆ ਗਿਆ ਹੈ। ਅਲਕੋਹਲ ਦੀ ਘੱਟ ਮਾਤਰਾ ਵਾਲੇ ਸ਼ਰਾਬ ਉਤਪਾਦ ਜਿਵੇਂ ਬੀਅਰ, ਵਾਈਨ, ਰੈਡੀ-ਟੂ-ਡਰਿੰਕ ਦੀ ਖਪਤ ਨੂੰ ਉਤਸ਼ਾਹਤ ਕਰਨ ਲਈ ਸਟੈਂਡਅਲੋਨ (ਇਕਹਿਰੀ) ਬੀਅਰ ਸ਼ਾਪ ਦੀ ਫੀਸ ਪ੍ਰਤੀ ਸ਼ਾਪ ਦੋ ਲੱਖ ਰੁਪਏ ਤੋਂ ਘਟਾ ਕੇ 25,000 ਰੁਪਏ ਪ੍ਰਤੀ ਸ਼ਾਪ ਕਰ ਦਿੱਤੀ ਗਈ ਹੈ। ਨਵੇਂ ਨਿਵੇਸ਼ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਨਵਾਂ ਬੌਟਲਿੰਗ ਪਲਾਂਟ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਸੇ ਤਰ੍ਹਾਂ ਸ਼ਰਾਬ ਉਤੇ ਲਗਦੀ ਗਊ ਭਲਾਈ ਫੀਸ ਵਿੱਚ 50 ਫੀਸਦੀ ਵਾਧਾ ਕਰਨ ਦੀ ਪ੍ਰਵਾਨਗੀ ਵੀ ਦੇ ਦਿੱਤੀ ਹੈ ਜਿਸ ਨਾਲ ਹੁਣ ਇਹ ਫੀਸ ਇਕ ਰੁਪਏ ਪ੍ਰਤੀ ਪਰੂਫ ਲਿਟਰ ਤੋਂ ਵਧ ਕੇ ਡੇਢ ਰੁਪਏ ਪ੍ਰਤੀ ਪਰੂਫ ਲਿਟਰ ਹੋ ਗਿਆ ਹੈ। ਇਸ ਨਾਲ ਗਊ ਭਲਾਈ ਫੀਸ ਦੀ ਉਗਰਾਹੀ ਜੋ ਹੁਣ 16 ਕਰੋੜ ਰੁਪਏ ਹੈ, ਸਾਲ 2025-26 ਵਿੱਚ ਵਧ ਕੇ 24 ਕਰੋੜ ਰੁਪਏ ਹੋ ਜਾਵੇਗੀ। ਇਨਫੋਰਸਮੈਂਟ ਦੇ ਮੌਜੂਦਾ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਆਉਣ ਵਾਲੇ ਵਿੱਤੀ ਸਾਲ ਵਿੱਚ ਆਬਕਾਰੀ ਪੁਲਸ ਸਟੇਸ਼ਨ ਸਥਾਪਤ ਕਰਨ ਦੀ ਵੀ ਪ੍ਰਸਤਾਵ ਹੈ। 

ਕਾਰੋਬਾਰ ਨੂੰ ਸੁਖਾਲਾ ਬਣਾਉਣ ਨੂੰ ਉਤਸ਼ਾਹਤ ਕਰਨ ਲਈ ਸ਼ਰਾਬ ਦੇ ਬ੍ਰਾਂਡ ਜਿੱਥੇ ਐਕਸ-ਡਿਸਟਿਲ੍ਰੀ ਪ੍ਰਾਈਸ (ਟੈਕਸ ਤੇ ਹੋਰ ਲਾਗਤਾਂ ਤੋਂ ਪਹਿਲਾਂ ਡਿਸਟਿਲ੍ਰੀ ਵੱਲੋਂ ਥੋਕ ਵਿਕਰੇਤਾ ਨੂੰ ਵੇਚੀ ਜਾਣ ਵਾਲੀ ਸ਼ਰਾਬ ਦੀ ਕੀਮਤ) ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ, ਉਥੇ ਆਬਕਾਰੀ ਵਿਭਾਗ ਦੇ ਈ-ਆਬਕਾਰੀ ਪੋਰਟਲ ਰਾਹੀਂ ਬ੍ਰਾਂਡਾਂ ਦੀ ਆਟੋਮੈਟਿਕ ਮਨਜ਼ੂਰੀ ਦੀ ਸ਼ੁਰੂਆਤ ਕੀਤੀ ਗਈ ਹੈ।

- ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਦੇ ਮਹਿਜ਼ ₹6100 ਕਰੋੜ ਦੇ ਮੁਕਾਬਲੇ ਮਾਲੀਏ 'ਚ ਕੀਤਾ ਰਿਕਾਰਡਤੋੜ ਵਾਧਾ
- ਸਾਲ 2024-25 'ਚ ₹10,145 ਕਰੋੜ ਦਾ ਟੀਚਾ ਰੱਖ ਕੇ ਹਾਸਲ ਕੀਤੇ ₹10,200 ਕਰੋੜ
- ਇਸ ਵਾਰ ਵੀ ਹੋਵੇਗੀ ਈ-ਟੈਂਡਰਿੰਗ, ₹11,020 ਕਰੋੜ ਮਾਲੀਆ ਪ੍ਰਾਪਤੀ ਦਾ ਰੱਖਿਆ ਟੀਚਾ pic.twitter.com/UnSFRf3WeT

— AAP Punjab (@AAPPunjab) February 27, 2025

ਇਹ ਵੀ ਪੜ੍ਹੋ- ਹੁਣ ਪੰਜਾਬ ਦੇ ਪ੍ਰਾਈਵੇਟ ਸਕੂਲਾਂ 'ਚ ਵੀ ਮਿਲੇਗਾ 'ਰਾਖਵਾਂਕਰਨ'

“ਪੰਜਾਬ ਤੀਰਥ ਯਾਤਰਾ ਸਮਿਤੀ” ਦੇ ਗਠਨ ਨੂੰ ਪ੍ਰਵਾਨਗੀ
ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਹਵਾਈ, ਰੇਲ, ਸੜਕੀ ਆਵਾਜਾਈ ਅਤੇ ਹੋਰ ਸੰਭਾਵੀ ਤਰੀਕਿਆਂ ਰਾਹੀਂ ਪੰਜਾਬ ਵਾਸੀਆਂ ਨੂੰ ਆਰਾਮਦਾਇਕ ਤੀਰਥ ਯਾਤਰਾ ਕਰਵਾਉਣ ਦੇ ਮਕਸਦ ਨਾਲ ਕੈਬਨਿਟ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਅਧੀਨ “ਪੰਜਾਬ ਤੀਰਥ ਯਾਤਰਾ ਸਮਿਤੀ” ਦੇ ਗਠਨ ਨੂੰ ਵੀ ਸਹਿਮਤੀ ਦੇ ਦਿੱਤੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਸਾਲ 2023-24 ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੀ ਸ਼ੁਰੂਆਤ ਕੀਤੀ ਸੀ ਅਤੇ ਰੇਲ ਗੱਡੀ/ਬੱਸਾਂ ਰਾਹੀਂ ਤਕਰੀਬਨ 34 ਹਜ਼ਾਰ ਸ਼ਰਧਾਲੂ ਵੱਖ-ਵੱਖ ਤੀਰਥ ਸਥਾਨਾਂ ਦੀ ਯਾਤਰਾ ਕਰ ਚੁੱਕੇ ਹਨ। “ਪੰਜਾਬ ਤੀਰਥ ਯਾਤਰਾ ਸਮਿਤੀ” ਇਸ ਸਕੀਮ ਅਧੀਨ ਯਾਤਰਾ ਪ੍ਰਬੰਧਾਂ ਨੂੰ ਕੁਸ਼ਲ ਤੇ ਸੁਚਾਰੂ ਬਣਾਉਣ ਦਾ ਕੰਮ ਦੇਖੇਗੀ।

ਸਰਕਾਰੀ ਵਿਭਾਗਾਂ ਤੇ ਸੰਸਥਾਵਾਂ ਲਈ ਡਿਜੀਟਲ ਦਸਤਖ਼ਤ ਮੁਹੱਈਆ ਕਰਨ ਲਈ ਪੀ.ਆਈ.ਸੀ.ਟੀ.ਸੀ. ਇਕੋ-ਇਕ ਏਜੰਸੀ ਮਨੋਨੀਤ
ਕੈਬਨਿਟ ਨੇ ਪੰਜਾਬ ਇਨਫੋਰਮੇਸ਼ਨ ਐਂਡ ਕਮਿਊਨੀਕੇਸ਼ਨ ਤਕਨਾਲੋਜੀ ਕਾਰਪੋਰੇਸ਼ਨ ਲਿਮੀਟਿਡ (ਪੀ.ਆਈ.ਸੀ.ਟੀ.ਸੀ.) ਨੂੰ ਸਰਕਾਰੀ ਵਿਭਾਗਾਂ ਤੇ ਸੰਸਥਾਵਾਂ ਲਈ ਡਿਜੀਟਲ ਦਸਤਖ਼ਤ ਮੁਹੱਈਆ ਕਰਨ ਲਈ ਇਕੋ-ਇਕ ਏਜੰਸੀ ਮਨੋਨੀਤ ਕਰਨ ਨੂੰ ਹਰੀ ਝੰਡੀ ਦੇ ਦਿੱਤੀ। ਕਾਰਪੋਰੇਸ਼ਨ ਨੂੰ ‘ਪੰਜਾਬ ਟਰਾਂਸਪੇਰੈਂਸੀ ਇਨ ਪਬਲਿਕ ਪ੍ਰੋਕਿਉਰਮੈਂਟ ਐਕਟ, 2019’ ਦੀਆਂ ਤਜਵੀਜ਼ਾਂ ਨੂੰ ਧਿਆਨ ਵਿੱਚ ਰੱਖਦਿਆਂ ਆਈ.ਟੀ. ਅਤੇ ਆਈ.ਟੀ.ਈ.ਜੀ. ਦੀ ਖ਼ਰੀਦ ਲਈ ਵੀ ਮਨੋਨੀਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੁਚੱਜਾ ਪ੍ਰਸ਼ਾਸਨ ਵਿਭਾਗ ਅਤੇ ਸੂਚਨਾ ਤਕਨਾਲੋਜੀ (ਜਿਸ ਨੂੰ ਪਹਿਲਾਂ ਪ੍ਰਸ਼ਾਸਨਿਕ ਸੁਧਾਰ ਵਿਭਾਗ ਵਜੋਂ ਜਾਣਿਆ ਜਾਂਦਾ ਸੀ) ਅਤੇ ਪੰਜਾਬ ਇਨਫੋਟੈੱਕ ਵਿਚਾਲੇ ਜ਼ਿੰਮੇਵਾਰੀਆਂ ਦੀ ਵੰਡ ਨੂੰ ਵੀ ਰਸਮੀ ਰੂਪ ਦੇ ਦਿੱਤਾ ਗਿਆ। ਇਨ੍ਹਾਂ ਪ੍ਰਵਾਨਗੀਆਂ ਨਾਲ ਸ਼ਾਸਨ ਤੇ ਖ਼ਰੀਦ ਪ੍ਰਬੰਧ ਵਿੱਚ ਸੁਧਾਰ, ਡਿਜੀਟਲ ਤਬਦੀਲੀ ਨੂੰ ਉਤਸ਼ਾਹ ਅਤੇ ਜਨਤਕ ਸੇਵਾਵਾਂ ਵਿੱਚ ਕਾਰਜਕੁਸ਼ਲਤਾ ਆਉਣ ਦੀ ਸੰਭਾਵਨਾ ਹੈ।

ਜਲ (ਬਚਾਅ ਤੇ ਪ੍ਰਦੂਸ਼ਣ ਦੀ ਰੋਕਥਾਮ) ਸੋਧ ਐਕਟ, 2024 ਨੂੰ ਅਪਨਾਉਣ ਦੀ ਸਹਿਮਤੀ
ਕੈਬਨਿਟ ਨੇ ਭਾਰਤੀ ਸੰਵਿਧਾਨ ਦੀ ਧਾਰਾ 252 ਦੇ ਨਿਯਮ (1), ਜਿਸ ਨੂੰ ਨਿਯਮ (2) ਨਾਲ ਪੜ੍ਹਿਆ ਜਾਵੇ, ਦੀ ਲਗਾਤਾਰਤਾ ਵਿੱਚ ਭਾਰਤੀ ਸੰਸਦ ਵੱਲੋਂ ਬਣਾਏ ਜਲ (ਬਚਾਅ ਤੇ ਪ੍ਰਦੂਸ਼ਣ ਦੀ ਰੋਕਥਾਮ) ਸੋਧ ਐਕਟ, 2024 ਨੂੰ ਲਾਗੂ ਕਰਨ ਲਈ ਹਰੀ ਝੰਡੀ ਦੇ ਦਿੱਤੀ। ਇਹ ਐਕਟ ਫੌਜਦਾਰੀ ਜਵਾਬਦੇਹੀ ਦੀ ਥਾਂ ਵਿੱਤੀ ਜੁਰਮਾਨਿਆਂ ਦੀ ਤਜਵੀਜ਼ ਕਰਦਾ ਹੈ ਅਤੇ ਇਹ ਤੈਅ ਕਰਦਾ ਹੈ ਕਿ ਇਸ ਐਕਟ ਦੀ ਪਾਲਣਾ ਨਾ ਕਰਨ ਉਤੇ ਸਮਰੱਥ ਅਧਿਕਾਰੀ ਰਾਹੀਂ ਵਿੱਤੀ ਜੁਰਮਾਨਾ ਲਗਾਇਆ ਜਾਵੇਗਾ। ਜਲ (ਬਚਾਅ ਤੇ ਪ੍ਰਦੂਸ਼ਣ ਦੀ ਰੋਕਥਾਮ) ਸੋਧ ਐਕਟ, 2024 ਸੁਭਾਅ ਪੱਖੋਂ ਪ੍ਰਗਤੀਸ਼ੀਲ ਹੈ। ਇਸ ਕਰਕੇ ਪੰਜਾਬ ਸਰਕਾਰ ਵੱਲੋਂ ਇਸ ਨੂੰ ਅਪਣਾਇਆ ਗਿਆ ਹੈ ਕਿਉਂਕਿ ਇਹ ਛੋਟੇ ਅਪਰਾਧਾਂ ਨੂੰ ਜੁਰਮਾਂ ਦੀ ਸ਼ੇ੍ਰਣੀ ਵਿੱਚੋਂ ਕੱਢ ਕੇ ਤਰਕਸੰਗਤ ਬਣਾਉਂਦਾ ਹੈ, ਜਿਸ ਨਾਲ ਕਾਰੋਬਾਰ ਤੇ ਠਹਿਰ ਨੂੰ ਸੁਖਾਲਾ ਕਰਨ ਵਿੱਚ ਮਦਦ ਮਿਲੇਗੀ।

ਇਹ ਵੀ ਪੜ੍ਹੋ- ਪੰਜਾਬੀ ਅਦਾਕਾਰ ਕਰਮਜੀਤ ਅਨਮੋਲ ਦੇ ਗੰਨਮੈਨ ਨਾਲ ਹੋ ਗਿਆ ਵੱਡਾ ਕਾਂਡ

ਪੰਜਾਬ ਜਨਮ ਤੇ ਮੌਤ ਰਜਿਸਟਰੇਸ਼ਨ (ਸੋਧ) ਨਿਯਮ, 2025 ਵਿੱਚ ਸੋਧਾਂ ਨੂੰ ਮਨਜ਼ੂਰੀ
ਪੰਜਾਬ ਵਿੱਚ ਜਨਮ ਤੇ ਮੌਤ ਦੀ ਰਜਿਸਟਰੇਸ਼ਨ ਦੇ ਕੰਮ ਨੂੰ ਸੁਚਾਰੂ ਬਣਾਉਣ ਲਈ ਕੈਬਨਿਟ ਨੇ ਪੰਜਾਬ ਜਨਮ ਤੇ ਮੌਤ ਰਜਿਸਟਰੇਸ਼ਨ (ਸੋਧ) ਨਿਯਮ, 2025 ਵਿੱਚ ਕਈ ਸੋਧਾਂ ਨੂੰ ਪ੍ਰਵਾਨਗੀ ਦੇ ਦਿੱਤੀ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਜਨਮ ਤੇ ਮੌਤ ਰਜਿਸਟਰੇਸ਼ਨ ਐਕਟ, 1969 ਵਿੱਚ ਜਨਮ ਤੇ ਮੌਤ ਰਜਿਸਟਰੇਸ਼ਨ ਐਕਟ, 2023 ਵਜੋਂ ਕੀਤੀ ਸੋਧ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਭੇਜੇ ਜਨਮ ਤੇ ਮੌਤ ਦੀ ਮਾਡਲ ਰਜਿਸਟਰੇਸ਼ਨ (ਸੋਧ) ਨਿਯਮ, 2024 ਦੇ ਆਧਾਰ ਉਤੇ ਪੰਜਾਬ ਜਨਮ ਤੇ ਮੌਤ ਰਜਿਸਟਰੇਸ਼ਨ (ਸੋਧ) ਨਿਯਮ, 2025 ਤਿਆਰ ਕੀਤਾ ਹੈ। ਇਸ ਨਾਲ ਇਸ ਟੈਕਟ ਵਿੱਚ ਇਕ ਰੂਪਤਾ ਆਵੇਗੀ ਅਤੇ ਲੋਕਾਂ ਨੂੰ ਵੱਡੇ ਪੱਧਰ ਉਤੇ ਫਾਇਦਾ ਹੋਵੇਗਾ।

ਪੰਜਾਬ ਰਾਜ ਐਨ.ਆਰ.ਆਈਜ਼. ਕਮਿਸ਼ਨ ਦੀ ਪ੍ਰਸ਼ਾਸਕੀ ਰਿਪੋਰਟ ਨੂੰ ਪ੍ਰਵਾਨਗੀ
ਕੈਬਨਿਟ ਨੇ ਪੰਜਾਬ ਰਾਜ ਐਨ.ਆਰ.ਆਈਜ਼. ਕਮਿਸ਼ਨ ਦੀ ਸਾਲ 2022-23 ਲਈ ਆਡਿਟ ਰਿਪੋਰਟ ਦੇ ਨਾਲ-ਨਾਲ ਸਾਲਾਨਾ ਪ੍ਰਸ਼ਾਸਕੀ ਰਿਪੋਰਟ ਨੂੰ ਵੀ ਮਨਜ਼ੂਰੀ ਦੇ ਦਿੱਤੀ।

ਓ.ਐੱਸ.ਡੀ. (ਲਿਟੀਗੇਸ਼ਨ) ਦੀ ਆਸਾਮੀ ਨੂੰ ਮਨਜ਼ੂਰੀ
ਕੈਬਨਿਟ ਨੇ ਪਰਸੋਨਲ ਵਿਭਾਗ ਵਿੱਚ ਆਫਿਸਰ ਆਨ ਸਪੈਸ਼ਲ ਡਿਊਟੀ (ਲਿਟੀਗੇਸ਼ਨ) ਦੀ ਆਰਜ਼ੀ ਆਸਾਮੀ ਕਾਇਮ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ।

ਨਸ਼ਿਆਂ ’ਤੇ ਨਕੇਲ ਕੱਸਣ ਲਈ 5 ਮੈਂਬਰੀ ਕੈਬਨਿਟ ਕਮੇਟੀ ਗਠਿਤ
ਨਸ਼ਿਆਂ ਵਿਰੁੱਧ ਛੇੜੀ ਗਈ ਜੰਗ ਤਹਿਤ ਪੰਜਾਬ ਸਰਕਾਰ ਵੱਲੋਂ ਵੱਡਾ ਕਦਮ ਚੁੱਕਿਆ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ’ਤੇ ਨਕੇਲ ਕੱਸਣ ਲਈ 5 ਮੈਂਬਰੀ ਕੈਬਨਿਟ ਕਮੇਟੀ ਦਾ ਗਠਨ ਕੀਤਾ ਹੈ। ਕਮੇਟੀ ਦਾ ਮਹੱਤਵਪੂਰਨ ਕੰਮ ਨਸ਼ਿਆਂ ਸਬੰਧੀ ਕੀਤੀ ਜਾ ਰਹੀ ਕਾਰਵਾਈ ਦੀ ਨਿਗਰਾਨੀ ਕਰਨਾ ਹੋਵੇਗਾ। ਪੰਜਾਬ ਸਰਕਾਰ ਵੱਲੋਂ ਬਣਾਈ ਗਈ 5 ਮੈਂਬਰੀ ਕੈਬਨਿਟ ਕਮੇਟੀ ਦੀ ਪ੍ਰਧਾਨਗੀ ਹਰਪਾਲ ਚੀਮਾ ਕਰਨਗੇ। ਇਸ ਤੋਂ ਇਲਾਵਾ ਅਮਨ ਅਰੋੜਾ, ਬਲਬੀਰ ਸਿੰਘ, ਲਾਲਜੀਤ ਸਿੰਘ ਭੁੱਲਰ ਅਤੇ ਤਰੁਨਪ੍ਰੀਤ ਸੌਂਦ ਕਮੇਟੀ ਦੇ ਮੈਂਬਰ ਹੋਣਗੇ।

ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਗਠਨ
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇੱਥੋਂ ਤੱਕ ਕਿ ਸੂਬਾ ਸਰਕਾਰ ਵੱਲੋਂ ਨਸ਼ਾ ਸਮੱਗਲਰਾਂ ਵਿਰੁੱਧ ਕਾਰਵਾਈ ਕਰਨ ਲਈ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ. ਐੱਨ. ਟੀ. ਐੱਫ਼.) ਦਾ ਗਠਨ ਕੀਤਾ ਗਿਆ ਹੈ। ਦੱਸ ਦੇਈਏ ਕਿ ਪਹਿਲਾਂ ਤੋਂ ਕੰਮ ਕਰ ਰਹੀ ਸਪੈਸ਼ਲ ਟਾਸਕ ਫੋਰਸ ਨੂੰ ਅਪਡੇਟ ਕਰਕੇ ਬਣਾਇਆ ਗਿਆ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Punjab
  • Excise Policy
  • Liquor Shops
  • Allotment
  • Punjab Government
  • Harpal Cheema
  • CM Mann
  • Big Decisions

ਪੰਜਾਬੀ ਅਦਾਕਾਰ ਕਰਮਜੀਤ ਅਨਮੋਲ ਦੇ ਗੰਨਮੈਨ ਨਾਲ ਹੋ ਗਿਆ ਵੱਡਾ ਕਾਂਡ

NEXT STORY

Stories You May Like

  • a crucial meeting of the punjab cabinet will be held today at 2 pm
    ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਲਏ ਜਾਣਗੇ ਕਈ ਵੱਡੇ ਫੈਸਲੇ
  • important decisions can be taken in the council meeting on october 7
    GST Meeting : 7 ਅਕਤੂਬਰ ਨੂੰ ਕੌਂਸਲ ਦੀ ਬੈਠਕ ’ਚ ਲਏ ਜਾ ਸਕਦੇ ਹਨ ਅਹਿਮ ਫ਼ੈਸਲੇ
  • punjab board implements new policy for employees
    ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ ਸਣੇ ਮਿਲਣਗੇ ਵੱਡੇ ਲਾਭ
  • further increase in repo rate possible
    ਦਸੰਬਰ ਦੀ ਮੌਦਰਿਕ ਨੀਤੀ ’ਚ ਰੇਪੋ ਦਰ ’ਚ ਹੋਰ ਵਾਧਾ ਸੰਭਵ: ਮਾਹਰ
  • gst council s big decisions fine amount reduced rules changed
    GST Council ਦੇ ਵੱਡੇ ਫ਼ੈਸਲੇ : ਜੁਰਮਾਨੇ ਦੀ ਰਕਮ ਘਟਾਈ, ਨੋਟਿਸ ਤੇ ਗ਼੍ਰਿਫਤਾਰੀ ਸਮੇਤ ਬਦਲੇ ਇਹ ਨਿਯਮ
  • live telecast of death penalty to take place in the us
    ਅਮਰੀਕਾ 'ਚ ਸਜ਼ਾ-ਏ-ਮੌਤ ਦਾ ਹੋਵੇਗਾ ਲਾਈਵ ਟੈਲੀਕਾਸਟ, ਫ਼ੈਸਲੇ 'ਤੇ ਭੜਕਿਆ ਜ਼ਬਰਦਸਤ ਗੁੱਸਾ
  • upi payment charges
    UPI Payments 'ਤੇ ਵਾਧੂ ਚਾਰਜ ਦੇ ਫ਼ੈਸਲੇ ਬਾਰੇ ਵੱਡੀ ਅਪਡੇਟ! ਹੁਣ 15 ਅਕਤੂਬਰ ਤੋਂ ਨਹੀਂ ਸਗੋਂ...
  • two senior leaders from punjab could join the modi cabinet
    ਪੰਜਾਬ ਤੋਂ 2 ਵੱਡੇ ਆਗੂਆਂ ਦੀ ਮੋਦੀ ਕੈਬਨਿਟ 'ਚ ਹੋ ਸਕਦੀ ਹੈ ਐਂਟਰੀ! ਪੜ੍ਹੋ ਕਿਹੜੇ ਨਾਵਾਂ 'ਤੇ ਹੋ ਰਹੀ ਚਰਚਾ
  • major action by railways against station superintendent yashwant singh
    ਜਲੰਧਰ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
Trending
Ek Nazar
delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sent to armenia under the pretext of being sent to italy
      ਤਰਨਤਾਰਨ; ਇਟਲੀ ਭੇਜਣ ਦੇ ਨਾਂ 'ਤੇ ਅਰਮਾਨੀਆ ਭੇਜੀ ਕੁੜੀ ਦੀ ਮੌਤ, ਫਿਰ ਪਿਓ ਨੇ ਵੀ...
    • suicide case
      ਲੜਕੀ ਨੂੰ ਵਰਗਲਾ ਕੇ ਲਿਜਾਣ ’ਤੇ ਪਿਤਾ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ
    • fraud in ludhiana
      ਚੀਨ ਤੋਂ ਸਸਤੇ iPhone ਮੰਗਵਾ ਕੇ ਕਾਰੋਬਾਰ ਕਰਨ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ...
    • german political leader gurdeep randhawa visits sri darbar sahib
      ਸ੍ਰੀ ਦਰਬਾਰ ਸਾਹਿਬ ਪੁੱਜੇ ਜਰਮਨ ਸਿਆਸੀ ਆਗੂ ਗੁਰਦੀਪ ਰੰਧਾਵਾ, ਪੰਜਾਬੀ ਨੌਜਵਾਨਾਂ...
    • car thieves emboldened in bathinda
      ਬਠਿੰਡਾ 'ਚ ਕਾਰ ਚੋਰਾਂ ਦੇ ਹੌਂਸਲੇ ਬੁਲੰਦ : 150 ਮੀਟਰ ਤੱਕ ਧੱਕਾ ਲਾ ਕੇ ਲੈ ਗਿਆ...
    • punjab 4 accused running 2 networks arrested
      ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਕਾਬੂ, ਭਾਰੀ ਮਾਤਰਾ 'ਚ ਨਸ਼ੀਲਾ...
    • 47 trains cancelled in jalandhar passengers inconvenienced
      ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
    • service center  employees   union  letter
      ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਨੇ ਦਿੱਤੀ ਸੰਘਰਸ਼ ਦੀ ਚਿਤਾਵਨੀ
    • over 1 000 applications received for firecracker stalls
      ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...
    • bail rejected for the person who shot and killed a young man
      ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰਨ ਵਾਲੇ ਦੀ ਜ਼ਮਾਨਤ ਖ਼ਾਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +