ਜਲੰਧਰ/ਚੰਡੀਗੜ੍ਹ- ਪੰਜਾਬ ਦੇ ਮੌਸਮ 'ਚ ਬੀਤੇ ਦਿਨਾਂ ਤੋਂ ਕਾਫ਼ੀ ਤਬਦੀਲੀਆਂ ਆ ਰਹੀਆਂ ਹਨ। ਇਸੇ ਵਿਚਾਲੇ ਬੀਤੇ ਦਿਨ ਤੋਂ ਇਕ ਵਾਰ ਫਿਰ ਠੰਡ ਨੇ ਦਸਤਕ ਦਿੱਤੀ ਹੈ, ਜਿਸ ਕਾਰਨ ਪੰਜਾਬ-ਚੰਡੀਗੜ੍ਹ 'ਚ ਤਾਪਮਾਨ ਡਿੱਗ ਰਿਹਾ ਹੈ। ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਸਮੇਤ ਪੰਜਾਬ ਵਿਚ ਅੱਜ ਇਕਦਮ ਬੱਦਲ ਛਾ ਗਏ ਹਨ। ਕਈ ਥਾਵਾਂ 'ਤੇ ਬਾਰਿਸ਼ ਵੀ ਹੋ ਰਹੀ ਹੈ। ਮੌਸਮ ਵਿਭਾਗ ਮੁਤਾਬਕ 17 ਅਤੇ 18 ਫਰਵਰੀ ਨੂੰ ਅਸਮਾਨ ਸਾਫ਼ ਰਹੇਗਾ। ਕਿਸੇ ਵੀ ਤਰ੍ਹਾਂ ਦੀ ਕੋਈ ਚੇਤਾਵਨੀ ਨਹੀਂ ਹੈ। ਜਦਕਿ 19 ਤੇ 20 ਫਰਵਰੀ ਨੂੰ ਸੂਬੇ ਦੇ ਕੁਝ ਹਿੱਸਿਆਂ ’ਚ ਮੌਸਮ ਬਦਲੇਗਾ ਤੇ ਬਾਰਿਸ਼ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਡਰਾਈ ਡੇਅ ਘੋਸ਼ਿਤ

ਮੌਸਮ ਵਿਭਾਗ ਅਨੁਸਾਰ ਅੱਜ ਤੋਂ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਮੁਤਾਬਕ 17 ਫਰਵਰੀ ਤੋਂ ਇਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਦਾ ਪ੍ਰਭਾਵ 19 ਫਰਵਰੀ ਤੋਂ ਪੰਜਾਬ 'ਚ ਵੀ ਮਹਿਸੂਸ ਹੋਣ ਦੀ ਉਮੀਦ ਹੈ। 19-20 ਫਰਵਰੀ ਨੂੰ ਪੰਜਾਬ ਦੇ ਕੁੱਝ ਜ਼ਿਲ੍ਹਿਆਂ 'ਚ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ 5 ਤੋਂ 10 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।
ਇਹ ਵੀ ਪੜ੍ਹੋ- ਰੇਲਵੇ ਯਾਤਰੀਆਂ ਲਈ ਅਹਿਮ ਖ਼ਬਰ, ਅੰਮ੍ਰਿਤਸਰ ਤੋਂ ਚੱਲੇਗੀ ਸਪੈਸ਼ਲ ਰੇਲਗੱਡੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੋ ਸਾਲ ਪਹਿਲਾਂ ਅਮਰੀਕਾ ਲਈ ਨਿਕਲਿਆ ਸੀ ਨੌਜਵਾਨ, ਮੰਜ਼ਿਲ 'ਤੇ ਪਹੁੰਚਦੇ ਹੋਇਆ ਡਿਪੋਰਟ, ਪਿਓ ਨੇ ਦੱਸੀ ਹੱਡਬੀਤੀ
NEXT STORY