ਜਲੰਧਰ/ਹੁਸ਼ਿਆਰਪੁਰ (ਵੈੱਬ ਡੈਸਕ, ਆਨੰਦ)- ਪਹਾੜੀ ਇਲਾਕਿਆਂ 'ਚ ਲਗਾਤਾਰ ਹੋ ਰਹੀ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ, ਜਿਸ ਕਾਰਨ ਸੀਤ ਲਹਿਰ ਵਧਣ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ। ਧੁੰਦ ਅਤੇ ਸ਼ਾਮ ਨੂੰ ਠੰਡ ਦੇ ਕਹਿਰ ਤੋਂ ਬਚਾਅ ਲਈ ਜ਼ਿਆਦਾਤਰ ਲੋਕ ਆਪਣੇ ਘਰਾਂ ਅਤੇ ਬਾਜ਼ਾਰਾਂ ਵਿੱਚ ਅੱਗ ਬਾਲ ਰਹੇ ਹਨ। ਉਥੇ ਹੀ ਭਾਰਤੀ ਮੌਸਮ ਵਿਭਾਗ (IMD) ਨੇ ਆਉਣ ਵਾਲੇ ਦਿਨਾਂ ਵਿੱਚ ਉੱਤਰ-ਪੱਛਮੀ ਅਤੇ ਮੱਧ ਭਾਰਤ ਦੇ ਕਈ ਹਿੱਸਿਆਂ ਵਿੱਚ ਗੰਭੀਰ ਸੀਤ ਲਹਿਰ ਅਤੇ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਕੀਤੀ ਹੈ।
ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਲਈ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ 30 ਦਸੰਬਰ, 31 ਦਸੰਬਰ (ਮੰਗਲਵਾਰ) ਅਤੇ 1 ਜਨਵਰੀ 2025 ਯਾਨੀ ਕਿ ਨਵੇਂ ਸਾਲ ਵਾਲੇ ਦਿਨ ਪੰਜਾਬ ਸਮੇਤ ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਦੇ ਕੁਝ ਖੇਤਰਾਂ ਵਿੱਚ ਸੀਤ ਲਹਿਰ ਦੀ ਭਵਿੱਖਬਾਣੀ ਕੀਤੀ ਹੈ। ਇਸ ਦੌਰਾਨ ਪੰਜਾਬ, ਹਰਿਆਣਾ, ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਕੁਝ ਇਲਾਕਿਆਂ 'ਚ ਵੀ ਤਾਪਮਾਨ 'ਚ ਗਿਰਾਵਟ ਵੇਖਣ ਨੂੰ ਮਿਲ ਸਕਦੀ ਹੈ। ਨਵੇਂ ਸਾਲ ਯਾਨੀ ਬੁੱਧਵਾਰ ਨੂੰ ਵੀ ਇਨ੍ਹਾਂ ਸਾਰੇ ਸੂਬਿਆਂ 'ਚ ਸੀਤ ਲਹਿਰ ਦਾ ਪੂਰਾ ਅਸਰ ਵੇਖਣ ਨੂੰ ਮਿਲੇਗਾ ਅਤੇ ਤਾਪਮਾਨ ਵਿੱਚ ਗਿਰਾਵਟ ਵੇਖਣ ਨੂੰ ਮਿਲੇਗੀ।
ਇਹ ਵੀ ਪੜ੍ਹੋ- ਬੰਦ ਦੌਰਾਨ ਪੰਜਾਬ 'ਚ ਵੱਡੀ ਘਟਨਾ, SSF ਮੁਲਾਜ਼ਮਾਂ ਨਾਲ ਵਾਪਰਿਆ ਦਰਦਨਾਕ ਹਾਦਸਾ
ਇਨ੍ਹਾਂ ਰਾਜਾਂ ਵਿੱਚ ਬਣੀ ਰਹੇਗੀ ਸੰਘਣੀ ਧੁੰਦ
ਅਗਲੇ ਤਿੰਨ ਦਿਨ ਯਾਨੀ ਨਵੇਂ ਸਾਲ (ਬੁੱਧਵਾਰ) ਤੱਕ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਹੋਰ ਰਾਜਾਂ ਵਿੱਚ ਦੇਰ ਰਾਤ ਅਤੇ ਸਵੇਰ ਦੇ ਸਮੇਂ ਦੌਰਾਨ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਉੱਤਰ-ਪੱਛਮੀ, ਪੱਛਮ ਅਤੇ ਮੱਧ ਭਾਰਤ ਵਿੱਚ ਤਾਪਮਾਨ 3-5 ਡਿਗਰੀ ਸੈਲਸੀਅਸ ਹੇਠਾਂ ਆਉਣ ਦੀ ਸੰਭਾਵਨਾ ਹੈ। ਇਸ ਕਾਰਨ ਅਗਲੇ ਕੁਝ ਦਿਨਾਂ ਵਿੱਚ ਕੜਾਕੇ ਦੀ ਠੰਡ ਪੈ ਸਕਦੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, Birthday ਪਾਰਟੀ ਤੋਂ ਪਰਤਦਿਆਂ ਦੋ ਦੋਸਤਾਂ ਦੀ ਦਰਦਨਾਕ ਮੌਤ, ਗੱਡੀ ਦੇ ਉੱਡੇ ਪਰਖੱਚੇ
ਡਾਕਟਰਾਂ ਵੱਲੋਂ ਬੱਚਿਆਂ ਤੇ ਬਜ਼ੁਰਗਾਂ ਲਈ ਚਿਤਾਵਨੀ ਜਾਰੀ
ਇਸ ਮੌਸਮ ਦੌਰਾਨ ਇਥੋਂ ਦੇ ਡਾਕਟਰ ਬੱਚਿਆਂ ਅਤੇ ਬਜ਼ੁਰਗਾਂ ਨੂੰ ਠੰਡ ਤੋਂ ਬਚਣ ਦੀ ਸਲਾਹ ਦੇ ਰਹੇ ਹਨ। ਇਸ ਦੇ ਨਾਲ ਹੀ ਵੈਟਰਨਰੀ ਡਾਕਟਰ ਵੀ ਸਲਾਹ ਦੇ ਰਹੇ ਹਨ ਕਿ ਤੁਸੀਂ ਆਪਣੇ ਪਸ਼ੂਆਂ ਅਤੇ ਪਾਲਤੂ ਜਾਨਵਰਾਂ ਦਾ ਵਿਸ਼ੇਸ਼ ਧਿਆਨ ਰੱਖੋ ਤਾਂ ਜੋ ਪਸ਼ੂ ਵੀ ਸੁਰੱਖਿਅਤ ਰਹਿਣ। ਇਸ ਦੌਰਾਨ ਬਲਵੀਰ ਸਿੰਘ, ਲਖਵੀਰ ਸਿੰਘ, ਕ੍ਰਿਸ਼ਨਾ, ਸਾਹਿਲ, ਰਮਨ ਕੁਮਾਰ, ਮਾਸਟਰ ਸੁਰਿੰਦਰ ਨਾਥ ਅਤੇ ਹੋਰ ਕਈ ਲੋਕ ਅੱਗ ਦੇ ਸੇਕ ਦਾ ਆਨੰਦ ਮਾਣ ਰਹੇ ਸਨ।
ਇਹ ਵੀ ਪੜ੍ਹੋ- 'ਲਾਕਡਾਊਨ' ਹੋਇਆ ਪੰਜਾਬ, ਦੁਕਾਨਾਂ ਤੋਂ ਲੈ ਕੇ ਸਰਕਾਰੀ ਦਫ਼ਤਰਾਂ ਤੱਕ ਸਭ ਕੁਝ ਬੰਦ
ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ 'ਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ ਅਤੇ ਮਾਨਸਾ ਵਿੱਚ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਧੁੰਦ ਤੋਂ ਇਲਾਵਾ ਇੱਥੇ ਸੀਤ ਲਹਿਰ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਜਦੋਂ ਕਿ ਬਾਕੀ ਪੰਜਾਬ ਵਿੱਚ ਧੁੰਦ ਅਤੇ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
31 ਦਸੰਬਰ ਤੱਕ ਇਨਕਮ ਟੈਕਸ ਰਿਟਰਨ ’ਚ ਮੁਫਤ ਸੋਧ ਦਾ ਮੌਕਾ
NEXT STORY