ਜਲੰਧਰ- ਪੰਜਾਬ 'ਚ ਮੌਸਮ ਦੀ ਵੱਡੀ ਅਪਡੇਟ ਸਾਹਮਣੇ ਆਈ ਹੈ। ਮੌਸਮ ਵਿਭਾਗ ਦੇ ਮੁਤਾਬਕ ਅੱਜ ਦੇਰ ਸ਼ਾਮ ਤੱਕ ਇਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਕਾਰਨ ਪੰਜਾਬ 'ਚ 3 ਮਾਰਚ ਨੂੰ ਮੀਂਹ ਅਤੇ ਤੂਫ਼ਾਨ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਭਲਕੇ ਗਰਜ ਦੇ ਨਾਲ ਬਿਜਲੀ ਚਮਕਣ ਦਾ ਵੀ ਅਲਰਟ ਜਾਰੀ ਕੀਤਾ ਗਿਆ ਹੈ। ਇਸ ਲਈ ਜੇਕਰ ਭਲਕੇ ਤੁਹਾਡਾ ਕਿਤੇ ਦੂਰ-ਦੁਰਾਡੇ ਜਾਣ ਦਾ ਪ੍ਰੋਗਰਾਮ ਹੈ ਤਾਂ ਇਕ ਵਾਰ ਮੌਸਮ ਨੂੰ ਵੇਖ ਹੀ ਆਪਣਾ ਪਲਾਨ ਬਣਾਓ ਕਿਉਂਕਿ ਮੀਂਹ ਅਤੇ ਤੂਫ਼ਾਨ ਕਾਰਨ ਤੁਹਾਨੂੰ ਰਾਹ 'ਚ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਹ ਵੀ ਪੜ੍ਹੋ : ਧਾਮੀ ਨੂੰ ਮਨਾਉਣ ਪਹੁੰਚੇ ਕਮੇਟੀ ਦੇ 5 ਮੈਂਬਰ, ਮੀਟਿੰਗ ਮਗਰੋਂ ਬਲਦੇਵ ਸਿੰਘ ਕਲਿਆਣ ਨੇ ਦਿੱਤਾ ਵੱਡਾ ਬਿਆਨ
ਤਾਪਮਾਨ ਵਿਚ ਵੀ ਆਈ ਗਿਰਾਵਟ
ਮੌਸਮ ਵਿਗਿਆਨ ਕੇਂਦਰ ਅਨੁਸਾਰ ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚ ਗੜ੍ਹੇਮਾਰੀ ਅਤੇ ਮੀਂਹ ਕਾਰਨ ਤਾਪਮਾਨ 'ਚ ਥੋੜ੍ਹੀ ਗਿਰਾਵਟ ਆਈ ਹੈ ਪਰ ਸ਼ਨੀਵਾਰ ਨੂੰ ਧੁੱਪ ਵਾਲੇ ਮੌਸਮ ਤੋਂ ਬਾਅਦ ਤਾਪਮਾਨ 3.5 ਡਿਗਰੀ ਵੱਧ ਗਿਆ ਅਤੇ ਆਮ ਤੱਕ ਪਹੁੰਚ ਗਿਆ। ਇਸ ਤੋਂ ਇਲਾਵਾ ਸੂਬੇ 'ਚ ਸਭ ਤੋਂ ਵੱਧ ਤਾਪਮਾਨ ਮੋਹਾਲੀ 'ਚ 26.8 ਡਿਗਰੀ ਦਰਜ ਕੀਤਾ ਗਿਆ। ਭਾਵੇਂ ਮਾਰਚ ਦੀ ਸ਼ੁਰੂਆਤ ਮੀਂਹ ਨਾਲ ਹੋਈ ਸੀ ਪਰ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਮਾਰਚ ਦਾ ਮਹੀਨਾ ਵੀ ਗਰਮ ਰਹੇਗਾ। ਮਾਰਚ ਦੇ ਪਹਿਲੇ 15 ਦਿਨਾਂ ਲਈ ਤਾਪਮਾਨ ਆਮ ਨਾਲੋਂ ਉੱਪਰ ਰਹੇਗਾ। ਮੌਸਮ ਵਿਭਾਗ ਅਨੁਸਾਰ ਮਾਰਚ ਦੇ ਪਹਿਲੇ ਹਫ਼ਤੇ ਪੰਜਾਬ ਅਤੇ ਆਲੇ-ਦੁਆਲੇ ਦੇ ਸੂਬਿਆਂ 'ਚ ਤਾਪਮਾਨ ਆਮ ਨਾਲੋਂ 2 ਤੋਂ 4 ਡਿਗਰੀ ਵੱਧ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 7 ਤੋਂ 14 ਮਾਰਚ ਤੱਕ ਤਾਪਮਾਨ ਆਮ ਨਾਲੋਂ ਵੱਧ ਰਹੇਗਾ।
ਇਹ ਵੀ ਪੜ੍ਹੋ : ਜਲੰਧਰ ਦੇ ਇਨ੍ਹਾਂ ਇਲਾਕਿਆਂ 'ਚ ਧੜੱਲੇ ਨਾਲ ਚੱਲ ਰਿਹੈ ਇਹ ਗੰਦਾ ਧੰਦਾ, ਬਣ ਚੁੱਕੇ ਨੇ ਗੜ੍ਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਧਾਮੀ ਨੂੰ ਮਨਾਉਣ ਪਹੁੰਚੇ ਕਮੇਟੀ ਦੇ 5 ਮੈਂਬਰ, ਮੀਟਿੰਗ ਮਗਰੋਂ ਬਲਦੇਵ ਸਿੰਘ ਕਲਿਆਣ ਨੇ ਦਿੱਤਾ ਵੱਡਾ ਬਿਆਨ
NEXT STORY