ਜਲੰਧਰ- ਪੰਜਾਬ 'ਚ ਤਾਪਮਾਨ ਲਗਾਤਾਰ ਵਧ ਰਿਹਾ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ 'ਚ ਪੰਜਾਬ ਵਿਚ ਗਰਮੀ ਹੋਰ ਵਧਣ ਦੀ ਸੰਭਾਵਨਾ ਜਤਾਈ ਹੈ। ਹਾਲਾਂਕਿ ਮੌਸਮ ਵਿਭਾਗ ਵੱਲੋਂ ਮਿਲੀ ਤਾਜ਼ਾ ਜਾਣਕਾਰੀ ਮੁਤਾਬਕ ਦੋ ਚੱਕਰਵਾਤੀ ਸਰਕੂਲੇਸ਼ਨ ਦਾ ਅਲਰਟ ਜਾਰੀ ਕੀਤਾ ਗਿਆ ਹੈ। 15 ਮਾਰਚ ਤੱਕ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
ਇਹ ਵੀ ਪੜ੍ਹੋ- ਵਿਜੀਲੈਂਸ ਵਿਭਾਗ ਦੀ ਮਿਹਨਤ ਦੇ ਫਿਰ ਜਾਂਦਾ ਪਾਣੀ, ਜਦ ਅਦਾਲਤ ’ਚ ਮੁਕਰ ਜਾਂਦੇ ਨੇ ਗਵਾਹ
ਪੱਛਮੀ ਗੜਬੜ ਸਰਗਰਮ ਹੋ ਗਈ ਹੈ, ਪਰ ਮੈਦਾਨੀ ਇਲਾਕਿਆਂ 'ਚ ਇਸਦਾ ਪ੍ਰਭਾਵ ਦਿਖਾਈ ਨਹੀਂ ਦੇ ਰਿਹਾ ਪਰ 12 ਤੋਂ 15 ਮਾਰਚ ਤੱਕ ਪੰਜਾਬ ਦੇ ਮੈਦਾਨੀ ਇਲਾਕਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 13-14 ਮਾਰਚ ਨੂੰ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ 'ਚ ਤੂਫਾਨ ਸਬੰਧੀ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। 13 ਤਰੀਕ ਨੂੰ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ 'ਚ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ 14 ਮਾਰਚ ਨੂੰ ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਪੰਜਾਬ ਪੁਲਸ ਨੇ ਅਮਰੀਕੀ ਏਜੰਸੀ FBI ਵੱਲੋਂ ਲੋੜੀਂਦੇ ਮੁਲਜ਼ਮ ਨੂੰ ਕੀਤਾ ਕਾਬੂ, ਹੋਏ ਵੱਡੇ ਖ਼ੁਲਾਸੇ
ਇੱਥੇ ਦੱਸ ਦੇਈਏ ਕਿ ਪੱਛਮੀ ਗੜਬੜੀ ਦਾ ਪ੍ਰਭਾਵ ਉੱਚੀਆਂ ਪਹਾੜੀਆਂ 'ਤੇ ਵਿਖਾਈ ਦੇਣਾ ਸ਼ੁਰੂ ਹੋ ਗਿਆ ਹੈ। 15 ਮਾਰਚ ਤੱਕ ਜੇਕਰ ਮੀਂਹ ਅਤੇ ਬਰਫ਼ਬਾਰੀ ਹੁੰਦੀ ਹੈ ਤਾਂ ਮੈਦਾਨੀ ਇਲਾਕਿਆਂ 'ਚ ਤਾਪਮਾਨ ਥੋੜ੍ਹਾ ਘੱਟ ਸਕਦਾ ਹੈ ਪਰ 12 ਮਾਰਚ ਤੋਂ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਤੇਜ਼ ਹਨੇਰੀ ਅਤੇ ਮੀਂਹ ਪਵੇਗਾ। ਇਸ ਸਮੇਂ ਦੌਰਾਨ ਗੜੇਮਾਰੀ ਹੋ ਸਕਦੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਬਠਿੰਡਾ ਦੌਰਾ, 2000 ਤੋਂ ਵੱਧ ਸੁਰੱਖਿਆ ਮੁਲਾਜ਼ਮ ਤਾਇਨਾਤ
NEXT STORY