ਪਟਿਆਲਾ (ਮਨਦੀਪ ਜੋਸਨ, ਰਾਜੇਸ਼ ਪੰਜੌਲਾ)- ਵਿਰਾਸਤੀ ਸ਼ੀਸ਼ ਮਹਿਲ ਵਿਖੇ 21 ਫਰਵਰੀ ਤੋਂ ਚੱਲ ਰਿਹਾ ਪੰਜਾਬ ਸਖੀ ਸ਼ਕਤੀ ਕਰਾਫਟ ਮੇਲਾ ਬੀਤੀ ਰਾਤ ਅਮਿੱਟ ਯਾਦਾਂ ਛੱਡਦਾ ਸਮਾਪਤ ਹੋ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਐੱਸ. ਡੀ. ਐੱਮ. ਨਮਨ ਮਾਰਕੰਨ ਨੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਮੇਲੇ ਦੀ ਸਫਲਤਾ ਲਈ ਸਹਿਯੋਗ ਕਰਨ ਵਾਲਿਆਂ ਸਮੇਤ ਗਾਇਕ ਆਰ. ਨੇਤ ਦਾ ਸਨਮਾਨ ਕੀਤਾ। ਇਸ ਆਖਰੀ ਸ਼ਾਮ ਵੇਲੇ ਪੰਜਾਬੀ ਗਾਇਕ ਆਰ. ਨੇਤ ਦੀ ਗਾਇਕੀ ਨੇ ਦਰਸ਼ਕਾਂ ਨੂੰ ਨੱਚਣ ਲਈ ਮਜਬੂਰ ਕੀਤਾ।
ਇਸੇ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਕਰਾਫਟ ਮੇਲੇ ਨੇ ਦੇਸ਼-ਵਿਦੇਸ਼ ਦੇ ਦਸਤਕਾਰਾਂ ਤੇ ਸ਼ਿਲਪਕਾਰਾਂ ਸਮੇਤ ਸਵੈ-ਸਹਾਇਤਾ ਗਰੁੱਪਾਂ ਦੇ ਮੈਂਬਰਾਂ ਨੂੰ ਸਵੈ-ਰੋਜ਼ਗਾਰ ਅਤੇ ਆਪਣੀਆਂ ਹੱਥੀਂ ਬਣਾਈਆਂ ਵਸਤਾਂ ਫੁਲਕਾਰੀ, ਚਿੱਕਨ ਸੂਟ, ਲੋਹੇ, ਬਾਂਸ ਤੇ ਲੱਕੜ ਦਾ ਫਰਨੀਚਰ, ਮਿੱਟੀ ਦੇ ਭਾਂਡੇ, ਆਚਾਰ, ਮੁਰੱਬੇ ਅਤੇ ਖਾਣ ਪੀਣ ਸਮੇਤ ਹੋਰ ਸਾਜੋ-ਸਾਮਾਨ ਆਦਿ ਵੇਚਣ ਲਈ ਪਟਿਆਲਾ ਵਿਖੇ ਇਕ ਵੱਡਾ ਮੰਚ ਪ੍ਰਦਾਨ ਕੀਤਾ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਹੋਲੀ ਦੇ ਤਿਉਹਾਰ ਦੀਆਂ ਰੌਣਕਾਂ! ਮੰਦਿਰਾਂ 'ਚ ਵੀ ਸ਼ਰਧਾਲੂਆਂ ਦਾ ਉਮੜਿਆ ਸੈਲਾਬ
ਏ. ਡੀ. ਸੀ. ਦਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਮੇਲੇ ਨੇ ਪਟਿਆਲਾ ਵਾਸੀਆਂ ਨੂੰ ਜਿੱਥੇ ਭਾਰਤ ਦੀਆਂ ਪ੍ਰਸਿੱਧ ਦਸਤਕਾਰੀ ਵਸਤਾਂ, ਅਲੱਗ-ਅਲੱਗ ਖੇਤਰਾਂ ਦੇ ਪਕਵਾਨ ਅਤੇ ਵੱਖਰੇ-ਵੱਖਰੇ ਇਲਾਕਿਆਂ ਦੇ ਲੋਕ ਨਾਚਾ ਦਾ ਆਨੰਦ ਮਾਨਣ ਦਾ ਮੌਕਾ ਦਿੱਤਾ ਹੈ, ਉੱਥੇ ਮਹਿਲਾ ਸਵੈ-ਸਹਾਇਤਾ ਸਮੂਹਾਂ ਦੇ ਮੈਂਬਰਾਂ ਵੱਲੋਂ ਬਣਾਏ ਸਾਮਾਨ ਦੀ ਵਿਕਰੀ ਦਾ ਵੀ ਮੰਚ ਪ੍ਰਦਾਨ ਕੀਤਾ ਹੈ।
ਇਸ ਵਾਰ ਥਾਈਲੈਂਡ ਸਮੇਤ ਅਫ਼ਗਾਨਿਸਤਾਨ ਦੀਆਂ ਸਟਾਲਾਂ ਨੇ ਵੀ ਲੋਕਾਂ ਦਾ ਧਿਆਨ ਖਿੱਚਿਆ ਹੈ। ਪੰਜਾਬ ਤੋਂ ਇਲਾਵਾ ਦੇਸ਼-ਵਿਦੇਸ਼ ਤੋਂ ਸੈਲਾਨੀਆਂ ਨੇ ਪਹੁੰਚ ਕੇ ਇਸ ਕਰਾਫਟ ਮੇਲੇ ਦਾ ਆਨੰਦ ਮਾਣਿਆ ਹੈ। ਉਨ੍ਹਾਂ ਕਿਹਾ ਕਿ 4 ਲੱਖ ਦੇ ਕਰੀਬ ਲੋਕਾਂ ਨੇ ਸ਼ਿਰਕਤ ਕਰ ਕੇ ਇਸ ਮੇਲੇ ਨੂੰ ਸਫਲ ਬਣਾਇਆ ਹੈ। ਉੱਥੇ ਹੀ ਕਰੀਬ 6.60 ਕਰੋੜ ਰੁਪਏ ਦੇ ਸਾਜੋ-ਸਾਮਾਨ ਦੀ ਵਿੱਕਰੀ ਨੇ ਦਸਤਕਾਰਾਂ ਨੂੰ ਬਾਗੋ-ਬਾਗ ਕਰ ਦਿੱਤਾ ਹੈ। ਮੌਕੇ ਸਮਾਪਤੀ ਸਮਾਰੋਹ ਸਵੈ-ਸਹਾਇਤਾ ਗਰੁੱਪਾਂ ’ਚੋਂ ਸਭ ਤੋਂ ਵੱਧ ਵਿੱਕਰੀ ਕਰਨ ਵਾਲੇ ਗਰੁੱਪਾਂ ਨੂੰ ਸਨਮਾਨਿਤ ਕੀਤਾ। ਪਹਿਲੇ ਨੰਬਰ ’ਤੇ ਪਟਿਆਲਾ ਕਿੰਗ ਅਜੀਵਿਕਾ ਸਵੈ-ਸਹਾਇਤਾ ਗਰੁੱਪ ਦੀ ਹਰਪ੍ਰੀਤ ਕੌਰ ਰਹੀ। ਜਦਕਿ ਦਸਤਕਾਰਾਂ ’ਚ ਪਹਿਲੇ ਸਥਾਨ ’ਤੇ ਸਜ਼ਾਦ ਅਹਿਮਦ ਭੱਟ ਰਹੇ, ਜਿਨ੍ਹਾਂ ਨੇ ਕਸ਼ਮੀਰੀ ਸੂਟਾਂ ਦੀ 16.85 ਲੱਖ ਰੁਪਏ ਦੀ ਵਿੱਕਰੀ ਕੀਤੀ।
ਇਹ ਵੀ ਪੜ੍ਹੋ: 'ਆਪ' ਸਰਕਾਰ ਨੇ ਕਿਸਾਨਾਂ ਨਾਲ ਕੀਤੀ ਕਰੋੜਾਂ ਰੁਪਏ ਦੀ ਲੁੱਟ: ਸੁਖਪਾਲ ਖਹਿਰਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ: Petrol Pumps 'ਤੇ ਲੱਗੀਆਂ ਲੰਮੀਆਂ ਕਤਾਰਾਂ, 'ਟੈਂਕੀ ਫੁੱਲ' ਕਰਵਾਉਣ ਦੇ ਨਾਲ-ਨਾਲ ਡਰੰਮ ਵੀ ਲੈ ਕੇ ਪਹੁੰਚੇ ਲੋਕ
NEXT STORY