ਸੰਗਰੂਰ: ਸੰਗਰੂਰ ਦੇ ਵਿਚ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ। ਸੰਗਰੂਰ ਤੋਂ ਧੂਰੀ ਰੋਡ ਦੇ ਫਲਾਈਓਵਰ ਉੱਪਰ ਸੰਗਰੂਰ ਬਾਜ਼ਾਰ 'ਚੋਂ ਸਾਮਾਨ ਲੈ ਕੇ ਧੂਰੀ ਵੱਲ ਜਾ ਰਹੇ ਐਕਟਿਵਾ ਸਵਾਰ ਦੋ ਨੌਜਵਾਨ ਇਕ ਟਰਾਲੇ ਦੀ ਲਪੇਟ ਵਿਚ ਆ ਗਏ, ਜਿਸ ਕਾਰਨ ਦੋਹਾਂ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਹਾਂ ਨੌਜਵਾਨਾਂ ਦੇ ਸਰੀਰ ਦੇ ਟੋਟੇ-ਟੋਟੇ ਹੋ ਗਏ ਤੇ ਸੜਕ 'ਤੇ ਦੂਰ ਤਕ ਫ਼ੈਲ ਗਏ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲਗਾਤਾਰ ਤਿੰਨ ਛੁੱਟੀਆਂ! ਲੱਗ ਗਈਆਂ ਮੌਜਾਂ
ਇਸ ਭਿਆਨਕ ਹਾਦਸੇ ਵਿਚ ਇਕ ਨੌਜਵਾਨ ਦੇ ਸਰੀਰ ਦੇ ਦੋ ਟੁਕੜੇ ਹੋ ਗਏ ਤੇ ਇਕ ਟੁਕੜਾ ਟਰਾਲੇ ਦੇ ਟਾਇਰ ਵਿਚ ਫੱਸ ਕੇ 30 ਮੀਟਰ ਅੱਗੇ ਤੱਕ ਚਲਾ ਗਿਆ। ਹਾਦਸੇ ਮਗਰੋਂ ਟਰਾਲੇ ਦਾ ਡਰਾਈਵਰ ਟਰਾਲੇ ਨੂੰ ਫਲਾਈਓਵਰ ਦੇ ਉੱਪਰ ਹੀ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਟਰਾਲੇ ਦੇ ਡਰਾਈਵਰ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਲਈ ਕੇਂਦਰ ਦਾ ਇਕ ਹੋਰ ਅਹਿਮ ਫ਼ੈਸਲਾ! ਜਲਦ ਮਿਲੇਗਾ ਖ਼ਾਸ ਤੋਹਫ਼ਾ
ਜਾਣਕਾਰੀ ਅਨੁਸਾਰ ਮ੍ਰਿਤਕਾਂ ਦੇ ਵਿਚੋਂ ਇਕ ਨੌਜਵਾਨ ਸੁਨੀਲ ਕੁਮਾਰ ਸੰਗਰੂਰ ਦੇ ਨਜ਼ਦੀਕੀ ਪਿੰਡ ਗੁਰਦਾਸਪੁਰ ਦਾ ਰਹਿਣ ਵਾਲਾ ਸੀ, ਜਿਸ ਦੀ ਉਮਰ 27 ਸਾਲ ਦੇ ਲਗਭਗ ਸੀ ਅਤੇ ਦੋ ਬੱਚੇ ਅਤੇ ਪਤਨੀ ਨੂੰ ਉਹ ਪਿੱਛੇ ਛੱਡ ਗਿਆ। ਦੂਸਰੇ ਨੌਜਵਾਨ ਦਾ ਨਾਂ ਸੰਦੀਪ ਸੀ ਅਤੇ ਉਹ ਨਾਭੇ ਦੇ ਨਜ਼ਦੀਕੀ ਪਿੰਡ ਛੀਟਾਵਾਲਾ ਦਾ ਰਹਿਣ ਵਾਲਾ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਾਂ ਦੀ ਦਵਾਈ ਲੈਣ ਗਏ ਪੁੱਤ ਦੀ ਚਮਕੀ ਕਿਸਮਤ, ਜਿੱਤ ਗਿਆ 50 ਹਜ਼ਾਰ ਰੁਪਏ
NEXT STORY