ਮੋਗਾ (ਗੋਪੀ ਰਾਊਕੇ, ਕਸ਼ਿਸ਼ ਸਿੰਗਲਾ): ਪਿੰਡ ਘੋਲੀਆ ਖੁਰਦ ਤੋਂ ਇਕ ਬੇਹੱਦ ਦੁਖਦਾਈ ਅਤੇ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਪਿੰਡ ਦੇ ਮੌਜੂਦਾ ਸਰਪੰਚ ਅਮਰਜੀਤ ਸਿੰਘ ਭੁੱਟੋ ਦੀ ਆਪਣੀ ਲਾਇਸੰਸੀ ਰਿਵਾਲਵਰ ਦੀ ਸਫ਼ਾਈ ਕਰਦੇ ਸਮੇਂ ਅਚਾਨਕ ਗੋਲ਼ੀ ਚੱਲਣ ਕਾਰਨ ਮੌਤ ਹੋ ਗਈ। ਇਸ ਅਚਾਨਕ ਵਾਪਰੀ ਘਟਨਾ ਨੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਨੂੰ ਗਹਿਰੇ ਸਦਮੇ ਵਿਚ ਪਾ ਦਿੱਤਾ ਹੈ।
ਮਿਲੀ ਜਾਣਕਾਰੀ ਅਨੁਸਾਰ, ਸਰਪੰਚ ਅਮਰਜੀਤ ਸਿੰਘ ਭੁੱਟੋ ਆਪਣੀ ਲਾਇਸੰਸੀ ਰਿਵਾਲਵਰ ਦੀ ਸਫ਼ਾਈ ਕਰ ਰਹੇ ਸਨ ਕਿ ਇਸ ਦੌਰਾਨ ਅਚਾਨਕ ਗੋਲ਼ੀ ਚੱਲ ਗਈ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਦੀ ਮੌਤ ਹੋ ਗਈ। ਇਸ ਮੰਦਭਾਗੀ ਘਟਨਾ ਦੀ ਖ਼ਬਰ ਜਿਵੇਂ ਹੀ ਪਿੰਡ ਵਿਚ ਫੈਲੀ ਤਾਂ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ। ਸਰਪੰਚ ਅਮਰਜੀਤ ਸਿੰਘ ਭੁੱਟੋ ਦੀ ਅਚਾਨਕ ਹੋਈ ਮੌਤ ਨਾਲ ਪਿੰਡ ਘੋਲੀਆ ਖੁਰਦ ਅਤੇ ਆਸ-ਪਾਸ ਦੇ ਇਲਾਕੇ ਵਿਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ। ਪਿੰਡ ਵਾਸੀਆਂ ਵੱਲੋਂ ਇਸ ਦੁਖਦਾਈ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।
ਘੱਲ ਖੁਰਦ ਵਿਖੇ ਮੋਟਰਸਾਈਕਲ ਹਾਦਸੇ ’ਚ ਵਿਅਕਤੀ ਦੀ ਮੌਤ, ਮਾਮਲਾ ਦਰਜ
NEXT STORY