ਬਟਾਲਾ/ਕਲਾਨੌਰ (ਬੇਰੀ, ਮਨਮੋਹਨ, ਹਰਜਿੰਦਰ) : ਸਰਹੱਦੀ ਕਸਬਾ ਕਲਾਨੌਰ ਵਿਖੇ ਸਾਹਲੇ ਚੱਕ ਪਿੰਡ ਵੱਲ ਜਾਂਦੇ ਲਿੰਕ ਮਾਰਗ ’ਤੇ ਕੁਝ ਵਿਅਕਤੀਆਂ ਵੱਲੋਂ ਪੁਰਾਣੀ ਰੰਜਿਸ਼ ਤਹਿਤ ਪਿੰਡ ਸਹੂਰ ਕਲਾਂ ਦੇ ਆਮ ਆਦਮੀ ਪਾਰਟੀ ਦੇ ਸਰਪੰਚ ਗੁਰਵਿੰਦਰ ਸਿੰਘ ਦੇ ਛੋਟੇ ਭਰਾ ਨਿਰਮਲ ਸਿੰਘ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਨੂੰ ਲੈ ਕੇ ਇਲਾਕੇ ਅੰਦਰ ਦਹਿਸ਼ਤ ਦਾ ਮਾਹੌਲ ਹੈ। ਇਸ ਘਟਨਾ ਸਬੰਧੀ ਪਤਾ ਚੱਲਦਿਆਂ ਹੀ ਐੱਸ.ਪੀ ਡੀ ਜੁਗਰਾਜ ਸਿੰਘ, ਐੱਸ.ਐੱਚ.ਓ ਕਲਾਨੌਰ ਸਾਹਿਲ ਪਠਾਨੀਆ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨਿਰਮਲ ਸਿੰਘ ਦੇ ਭਰਾ ਸਰਪੰਚ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਬੀਤੇ ਦਿਨੀਂ ਪਿੰਡ ਸਹੂਰ ਖੁਰਦ ਵਿਚ ਪੰਚਾਇਤੀ ਗਲੀ ਦਾ ਨਿਰਮਾਣ ਕਰਵਾ ਰਹੇ ਸਨ ਕਿ ਇਸ ਦੌਰਾਨ ਗਲੀ ਦੇ ਨਿਰਮਾਣ ਨੂੰ ਰੋਕਣ ਨੂੰ ਲੈ ਕੇ ਦੂਸਰੀ ਧਿਰ ਵੱਲੋਂ ਹਮਲਾ ਕਰ ਦਿੱਤਾ ਗਿਆ ਜਿਸ ਕਾਰਨ ਉਨ੍ਹਾਂ ਦਾ ਇਕ ਸਾਥੀ ਜ਼ਖਮੀ ਹੋ ਗਿਆ ਸੀ ਅਤੇ ਉਸੇ ਦਿਨ ਤੋਂ ਹੀ ਉਨ੍ਹਾਂ ਨੂੰ ਵਿਰੋਧੀ ਧਿਰ ਵੱਲੋਂ ਗੋਲੀਆਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ।
ਇਹ ਵੀ ਪੜ੍ਹੋ : ਚਰਚਿਤ ਪਿੰਡ ਸਰਾਵਾਂ ਬੋਦਲਾਂ 'ਚ ਟਾਈਮ ਪਾ ਕੇ ਭਿੜੇ ਮੁੰਡੇ, ਮੋਟਰਸਾਈਕਲ ਫੂਕੇ, ਲੜਾਈ ਦੇਖ ਕੰਬਿਆ ਪਿੰਡ
ਅੱਜ ਦੁਪਹਿਰ ਸਮੇਂ ਮੇਰਾ ਛੋਟਾ ਭਰਾ ਨਿਰਮਲ ਸਿੰਘ ਆਪਣੀ ਮੋਪਡ ’ਤੇ ਸਵਾਰ ਹੋ ਕੇ ਕਲਾਨੌਰ ਸਾਈਡ ਵੱਲੋਂ ਆ ਰਿਹਾ ਸੀ ਕਿ ਉਸ ਨੂੰ ਕਲਾਨੌਰ ਦੇ ਬਾਹਰ ਪਿੰਡ ਸਾਹਲੇ ਚੱਕ ਰੋਡ 'ਤੇ ਗੋਲੀਆਂ ਮਾਰ ਦਿੱਤੀਆਂ ਗਈਆਂ ਜੋ ਉਸਦੀ ਛਾਤੀ ਵਿਚ ਲੱਗੀਆਂ ਸਨ। ਉਨ੍ਹਾਂ ਕਿਹਾ ਕਿ ਜਦ ਉਨ੍ਹਾਂ ਵਲੋਂ ਜ਼ਖਮੀ ਨਿਰਮਲ ਸਿੰਘ ਨੂੰ ਕਮਿਊਨਿਟੀ ਸਿਹਤ ਕੇਂਦਰ ਕਲਾਨੌਰ ਵਿਖੇ ਲਿਜਾਇਆ ਗਿਆ ਤਾਂ ਉੱਥੇ ਡਾਕਟਰਾਂ ਵੱਲੋਂ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਨੂੰ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਇਨਸਾਫ ਦਿੱਤਾ ਜਾਵੇ ਅਤੇ ਉਸਦੇ ਭਰਾ ਦੇ ਕਾਤਲਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ : ਵੱਡਾ ਕਦਮ ਚੁੱਕਣ ਦੀ ਤਿਆਰੀ 'ਚ ਮੁੱਖ ਮੰਤਰੀ ਭਗਵੰਤ ਮਾਨ, ਜ਼ੋਰਾਂ-ਸ਼ੋਰਾਂ ਨਾਲ ਤਿਆਰੀਆਂ ਸ਼ੁਰੂ
ਉਧਰ ਦੂਜੇ ਪਾਸੇ ਘਟਨਾ ਸਥਾਨ 'ਤੇ ਪਹੁੰਚੇ ਐੱਸ.ਪੀ ਡੀ ਜੁਗਰਾਜ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਜਲਦ ਹੀ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਵਧੀ ਸਖ਼ਤੀ, ਡਿਫਾਲਟਰਾਂ ਖ਼ਿਲਾਫ਼ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸੁਖਬੀਰ ਬਾਦਲ ਦੀ ਧੀ ਦਾ ਹੋਇਆ ਵਿਆਹ, ਕੇਂਦਰੀ ਮੰਤਰੀ, ਡੇਰਾ ਬਿਆਸ ਮੁਖੀ ਸਣੇ ਪਹੁੰਚੀਆਂ ਇਹ ਹਸਤੀਆਂ
NEXT STORY