ਜਲੰਧਰ (ਵੈੱਬ ਡੈਸਕ)- ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਨੇ ਸੋ-ਮੋਟੋ ਕਾਰਵਾਈ ਕਰਦੇ ਹੋਏ ਡੀ. ਡੀ. ਪੀ. ਓ. ਜਲੰਧਰ ਨੂੰ 14 ਜਨਵਰੀ ਨੂੰ ਚੰਡੀਗੜ੍ਹ ਸਥਿਤ ਕਮਿਸ਼ਨ ਦਫ਼ਤਰ ਵਿਚ ਤਲਬ ਕੀਤਾ ਹੈ। ਇਹ ਕਾਰਵਾਈ ਫਿਲੌਰ ਦੇ ਤਹਿਸੀਲ ਦੇ ਪਿੰਡ ਨਗਰ ਵਿਚ ਗੰਦੇ ਪਾਣੀ ਦੀ ਨਿਕਾਸੀ ਦੀ ਗੰਭੀਰ ਸਮੱਸਿਆ ਨੂੰ ਲੈ ਕੇ ਕੀਤੀ ਗਈ ਹੈ। ਐੱਸ. ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਵੱਲੋਂ ਜਾਰੀ ਕੀਤੇ ਗਏ ਨੋਟਿਸ ਵਿਚ ਦੱਸਿਆ ਗਿਆ ਹੈ ਕਿ ਪਿੰਡ ਨਗਰ ਵਿਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਨੂੰ ਮੰਣਨ ਵਾਲੇ ਰਵਿਦਾਸ ਭਾਈਚਾਰੇ ਦਾ ਇਕ ਵੱਡਾ ਧਾਰਮਿਕ ਡੇਰਾ ਸਥਿਤ ਹੈ। ਆਉਣ ਵਾਲੇ ਦਿਨਾਂ ਵਿਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਸ਼ੋਭਾ ਯਾਤਰਾਵਾਂ ਕੱਢੀਆਂ ਜਾਣੀਆਂ ਹਨ ਪਰ ਪੰਚਾਇਤ ਵਿਭਾਗ ਦੀ ਲਾਪਰਵਾਹੀ ਦੇ ਕਾਰਨ ਗੰਦੇ ਪਾਣੀ ਦੀ ਨਿਕਾਸੀ ਸੜਕ 'ਤੇ ਹੋ ਰਹੀ ਹੈ, ਜਿਸ ਨਾਲ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ:ਆਤਿਸ਼ੀ ਵੀਡੀਓ ਮਾਮਲੇ 'ਚ ਸੁਨੀਲ ਜਾਖੜ ਨੇ ਫੋਰੈਂਸਿਕ ਜਾਂਚ 'ਤੇ ਚੁੱਕੇ ਸਵਾਲ (ਵੀਡੀਓ)
ਗੰਦੇ ਪਾਣੀ 'ਚ ਡੁੱਬਣ ਨਾਲ ਹੋਈ ਸੀ ਇਕ ਔਰਤ ਦੀ ਮੌਤ
ਇਹ ਦੱਸਿਆ ਗਿਆ ਹੈ ਕਿ ਹਾਲ ਹੀ ਵਿੱਚ ਇਸੇ ਗੰਦੇ ਪਾਣੀ ਵਿੱਚ ਡੁੱਬਣ ਨਾਲ ਇਕ ਔਰਤ ਦੀ ਮੌਤ ਹੋ ਗਈ ਸੀ। ਸਮੱਸਿਆ ਦੇ ਸਥਾਈ ਹੱਲ ਦੀ ਮੰਗ ਨੂੰ ਲੈ ਕੇ ਪਿੰਡ ਵਾਸੀਆਂ ਨੇ ਸੜਕ 'ਤੇ ਧਰਨਾ ਲਗਾਇਆ ਹੋਇਆ ਹੈ, ਜਿਸ ਵਿਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਅਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀਆਂ ਤਸਵੀਰਾਂ ਵੀ ਲਗਾਈਆਂ ਗਈਆਂ ਹਨ। ਕਮਿਸ਼ਨ ਨੇ ਇਸ ਮਾਮਲੇ 'ਤੇ ਖ਼ੁਦ ਨੋਟਿਸ ਲਿਆ। ਕਮਿਸ਼ਨ ਨੇ ਜਲੰਧਰ ਜ਼ਿਲ੍ਹਾ ਮੈਜਿਸਟਰੇਟ (ਡੀ. ਡੀ. ਪੀ.ਓ) ਨੂੰ 14 ਜਨਵਰੀ ਨੂੰ ਚੰਡੀਗੜ੍ਹ ਪਹੁੰਚਣ ਦੇ ਨਿਰਦੇਸ਼ ਦਿੱਤੇ ਹਨ। ਕਮਸ਼ਿਨ ਨੇ ਸਪਸ਼ਟ ਕੀਤਾ ਕਿ ਗੰਦੇ ਪਾਣੀ ਦੀ ਸਮੱਸਿਆ ਅਤੇ ਪੰਚਾਇਤ ਵਿਭਾਗ ਦੀ ਭੂਮਿਕਾ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ।
ਇਹ ਵੀ ਪੜ੍ਹੋ: ਪੰਜਾਬ 'ਚ 14 ਜਨਵਰੀ ਤੱਕ Alert! ਮੌਸਮ ਵਿਭਾਗ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੇਂਦਰੀ ਜੇਲ੍ਹ ’ਚੋਂ 17 ਮੋਬਾਈਲ ਫੋਨ ਬਰਾਮਦ, 16 ਕੈਦੀਆਂ ਤੇ ਹਵਾਲਾਤੀਆਂ ਖਿਲਾਫ ਮਾਮਲਾ ਦਰਜ
NEXT STORY