ਫਰੀਦਕੋਟ (ਜਗਤਾਰ ਦੁਸਾਂਝ): ਫਰੀਦਕੋਟ ਵਿਚ ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨਾਲ ਦਰਦਨਾਕ ਹਾਦਸਾ ਵਾਪਰ ਗਿਆ ਹੈ। ਇਸ ਹਾਦਸੇ ਵਿਚ ਇਕ ਵਿਦਿਆਰਥਣ ਦੀ ਮੌਤ ਹੋ ਗਈ ਹੈ, ਜਦਕਿ ਹੋਰ ਵਿਦਿਆਰਥੀ ਤੇ ਡਰਾਈਵਰ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ। ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ ਦੱਸਿਆ ਜਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਸ ਸਕੂਲ 'ਚ ਛੁੱਟੀ ਦਾ ਐਲਾਨ
ਇਹ ਬੱਸ ਸ਼ਹੀਦ ਗੰਜ ਪਬਲਿਕ ਸਕੂਲ ਮੁਦਕੀ ਦੀ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਨੈਸ਼ਨਲ ਹਾਈਵੇਅ 'ਤੇ ਇਕ ਤੇਜ਼ ਰਫ਼ਤਾਰ ਬੱਸ ਨੇ ਸਕੂਲ ਬੱਸ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਇਕ ਵਿਦਿਆਰਥਣ ਦੀ ਮੌਤ ਹੋ ਗਈ ਜਦਕਿ 3 ਹੋਰ ਵਿਦਿਆਰਥਣਾਂ ਤੇ ਬੱਸ ਦਾ ਡਰਾਈਵਰ ਗੰਭੀਰ ਜ਼ਖ਼ਮੀ ਹੋ ਗਏ ਹਨ। ਇਨ੍ਹਾਂ ਨੂੰ ਫਰੀਦਕੋਟ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਜ਼ਖ਼ਮੀਆਂ ਵਿਚ 2 ਸੱਕੀਆਂ ਭੈਣਾਂ ਵੀ ਮੌਜੂਦ ਹਨ।
ਹਾਦਸੇ ਦੇ ਗਵਾਹਾਂ ਮੁਤਾਬਕ ਅੰਮ੍ਰਿਤਸਰ ਪਾਸੇ ਤੋਂ ਆ ਰਹੀ ਇਕ ਨਿੱਜੀ ਕੰਪਨੀ ਦੀ ਬੱਸ ਬਹੁਤ ਹੀ ਤੇਜ਼ ਰਫਤਾਰ ਨਾਲ ਜਾ ਰਹੀ ਸੀ ਤੇ ਉਸ ਨੇ ਨਿੱਜੀ ਸਕੂਲ ਦੀ ਬੱਸ ਨੂੰ ਸਾਹਮਣੇ ਤੋਂ ਟੱਕਰ ਮਾਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਇਸ ਟੱਕਰ ਦੇ ਦੌਰਾਨ ਸਕੂਲ ਬੱਸ ਵਿਚ 6 ਬੱਚੇ ਸਵਾਰ ਸਨ, ਜਿਨ੍ਹਾਂ ਵਿਚੋਂ ਇਕ ਬੱਚੀ ਦੀ ਮੌਤ ਹੋ ਗਈ, ਜਦਕਿ ਤਿੰਨ ਬੱਚੀਆਂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈਆਂ। ਦੋ ਬੱਚੀਆਂ ਨੂੰ ਮਾਮੂਲੀ ਸੱਟਾਂ ਵੱਜੀਆਂ ਜਿਨ੍ਹਾਂ ਨੂੰ ਫਸਟ ਏਡ ਦੇਣ ਤੋਂ ਬਾਅਦ ਘਰ ਭੇਜ ਦਿੱਤਾ ਗਿਆ, ਜਦਕਿ ਜ਼ਖ਼ਮੀ ਬੱਚਿਆਂ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਲਿਜਾਇਆ ਗਿਆ।
ਇਹ ਖ਼ਬਰ ਵੀ ਪੜ੍ਹੋ - ਬਣਨ ਜਾ ਰਿਹੈ MSP ਗਾਰੰਟੀ ਕਾਨੂੰਨ! ਕਿਸਾਨਾਂ ਦੇ ਸੰਘਰਸ਼ ਦੀ ਹੋਵੇਗੀ ਜਿੱਤ
ਮੌਕੇ 'ਤੇ ਪਹੁੰਚੇ ਐੱਸ.ਐੱਸ.ਪੀ. ਫਰੀਦਕੋਟ ਵੱਲੋਂ ਸਥਿਤੀ ਦਾ ਜਾਇਜ਼ਾ ਲਿਆ ਗਿਆ ਅਤੇ ਬੱਚਿਆਂ ਦਾ ਹਾਲ ਚਾਲ ਜਾਣਿਆ। ਇਸ ਵਕਤ ਉਨ੍ਹਾਂ ਨਾਲ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਵਨੀਤ ਕੁਮਾਰ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਵਨੀਤ ਕੁਮਾਰ ਨੇ ਦੱਸਿਆ ਕਿ ਬੱਚਿਆਂ ਦੇ ਇਲਾਜ ਵਿਚ ਕਿਸੇ ਕਿਸਮ ਦੀ ਵੀ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਨੂੰ ਹਰ ਕਿਸਮ ਦੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਉੱਧਰ, ਐੱਸ.ਐੱਸ.ਪੀ. ਫਰੀਦਕੋਟ ਨੇ ਦੱਸਿਆ ਕਿ ਤੇਜ਼ ਰਫਤਾਰ ਬੱਸ ਵਾਲੇ ਡਰਾਈਵਰ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕਿਸੇ ਨੂੰ ਵੀ ਤੇਜ਼ ਰਫਤਾਰ ਵਹੀਕਲ ਚਲਾਉਣ ਦੀ ਆਗਿਆ ਨਹੀਂ ਦਿੱਤੀ ਜਾਂਦੀ। ਇਸ ਲਈ ਸਮੇਂ-ਸਮੇਂ 'ਤੇ ਫਰੀਦਕੋਟ ਪੁਲਸ ਉਨ੍ਹਾਂ ਵਾਹਨਾਂ ਦੇ ਚਲਾਨ ਕਰਨ ਦੀ ਡਰਾਈਵ ਚਲਾਉਂਦੀ ਹੈ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨਾਲ ਮਿਲ ਕੇ ਉਨ੍ਹਾਂ ਨੂੰ ਹੌਸਲਾ ਦਿੱਤਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਭਾਜਪਾ ਦਾ ਐਕਸ਼ਨ! 12 ਲੀਡਰਾਂ ਨੂੰ ਦਿਖਾਇਆ ਬਾਹਰ ਦਾ ਰਾਹ
NEXT STORY