ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਬੋਰਡ ਵੱਲੋਂ ਕੀਤੇ ਗਏ ਐਲਾਨ ਮੁਤਾਬਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈਤੋਂ ਫਰੀਦਕੋਟ ਦੀ ਵਿਦਿਆਰਥਣ ਹਰਲੀਨ ਸ਼ਰਮਾ ਨੇ 650 ਵਿੱਚੋਂ 646 ਅੰਕ ਹਾਸਲ ਕਰਕੇ ਪੰਜਾਬ ਭਰ 'ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਚਨੌਲੀ ਬਸੀ ਰੂਪਨਗਰ ਦਾ ਵਿਦਿਆਰਥੀ ਮਨੀਮਹੇਸ਼ ਸ਼ਰਮਾ 650 'ਚੋਂ 645 ਅੰਕ ਲੈ ਕੇ ਪੰਜਾਬ ਭਰ 'ਚੋਂ ਦੂਜੇ ਸਥਾਨ 'ਤੇ ਰਿਹਾ ਹੈ, ਜਦੋਂ ਕਿ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਏ 245 ਚੀਫ ਖਾਲਸਾ ਦੀਵਾਨ ਮਾਡਲ ਟਾਊਨ ਹੁਸ਼ਿਆਰਪੁਰ ਦੀ ਵਿਦਿਆਰਥਣ ਰੀਆ ਰਾਣੀ ਪੁੱਤਰੀ ਸਤਨਾਮ ਸਿੰਘ 650 'ਚੋਂ 645 ਅੰਕ ਪ੍ਰਾਪਤ ਕੀਤੇ ਹਨ ਅਤੇ ਰੀਆ ਰਾਣੀ ਨੂੰ ਸਿੱਖਿਆ ਬੋਰਡ ਵੱਲੋਂ ਤੀਜੇ ਸਥਾਨ 'ਤੇ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਲਈ ਹੋ ਗਿਆ ਵੱਡਾ ਐਲਾਨ, 11 ਮਈ ਨੂੰ ਲੈ ਕੇ ਜਾਰੀ ਹੋਏ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬੱਚਿਆਂ ਦੀ ਸਿਹਤ ਨੂੰ ਲੈ ਕੇ ਵੱਡੀ ਖ਼ਬਰ! ਕੇਂਦਰੀ ਯੂਨੀਵਰਸਿਟੀ ਪੰਜਾਬ ਨੇ ਕੀਤਾ ਵੱਡਾ ਖ਼ੁਲਾਸਾ
NEXT STORY