ਲੁਧਿਆਣਾ (ਵਿੱਕੀ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਚੇਅਰਮੈਨ, ਡਾ. ਅਮਰਪਾਲ ਸਿੰਘ, ਦੀ ਯੋਗ ਅਗਵਾਈ ਹੇਠ ਮਿਤੀ 04.04.2025 ਨੂੰ ਅਕਾਦਮਿਕ ਸਾਲ 2024-2025 ਅੱਠਵੀਂ ਸ਼੍ਰੇਣੀ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਹੈ। ਇਸ ਸਾਲ ਅੱਠਵੀਂ ਸ਼੍ਰੇਣੀ ਦੀ ਪ੍ਰੀਖਿਆ ਵਿਚ ਕੁੱਲ 10471 ਸਕੂਲਾਂ ਦੇ 290471 (ਦੋ ਲੱਖ ਨੱਬੇ ਹਜ਼ਾਰ ਚਾਰ ਸੌ ਇਕੱਤਰ) ਪ੍ਰੀਖਿਆਰਥੀ ਪ੍ਰੀਖਿਆ ਵਿਚ ਅਪੀਅਰ ਹੋਏ, ਜਿਨ੍ਹਾਂ ਵਿਚੋਂ 282627 (ਦੋ ਲੱਖ ਬਿਆਸੀ ਹਜ਼ਾਰ ਛੇ ਸੌ ਸਤਾਈ) ਪ੍ਰਮੋਟ ਹੋਏ ਅਤੇ ਇਸ ਨਤੀਜੇ ਦੀ ਪਾਸ ਪ੍ਰਤੀਸ਼ਤਤਾ 97.30 ਰਹੀ ਹੈ।
ਇਹ ਵੀ ਪੜ੍ਹੋ : ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਖ਼ੁਸ਼ਖ਼ਬਰੀ, ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ
ਘੋਸ਼ਿਤ ਕੀਤੇ ਨਤੀਜੇ ਅਨੁਸਾਰ ਪੁਨੀਤ ਵਰਮਾ ਪੁੱਤਰ ਅਸ਼ੋਕ ਵਰਮਾ/ਨੀਤੂ ਵਰਮਾ, (ਰੋਲ ਨੰ. 8025370012) ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਏ-225, ਚੀਫ ਖਾਲਸਾ ਦੀਵਾਨ, ਮਾਡਲ ਟਾਊਨ ,ਹੁਸ਼ਿਆਰਪੁਰ ਨੇ 100 ਪ੍ਰਤੀਸ਼ਤ ਅੰਕ ਪ੍ਰਾਪਤ ਕਰਦੇ ਹੋਏ ਪਹਿਲਾ, ਨਵਜੋਤ ਕੌਰ ਪੁੱਤਰੀ ਕਰਨਜੀਤ ਸਿੰਘ/ਵੀਰਪਾਲ ਕੌਰ (ਰੋਲ ਨੰ. 8025227565) ਸੰਤ ਮੋਹਨ ਦਾਸ ਮੈਮੋਰੀਅਲ ਸੀਨੀ.ਸੈਕੰ. ਸਕੂਲ, ਕੋਟ ਸੁੱਖੀਆ, ਫਰੀਦਕੋਟ ਨੇ 100 ਪ੍ਰਤੀਸ਼ਤ ਅੰਕ ਪ੍ਰਾਪਤ ਕਰਦੇ ਹੋਏ ਦੂਜਾ ਅਤੇ ਨਵਜੋਤ ਕੌਰ ਪੁੱਤਰੀ ਗੁਰਮੇਜ ਸਿੰਘ/ਕੁਲਜੀਤ ਕੌਰ (ਰੋਲ ਨੰ. 8025111174) ਗੁਰੂ ਨਾਨਕ ਪਬਲਿਕ ਸੀਨੀ. ਸੈਕੰ. ਸਕੂਲ, ਚੰਨਣ ਕੇ (ਅੱਡਾ ਨਾਥ ਦੀ ਖੁਈ), ਅੰਮ੍ਰਿਤਸਰ ਨੇ 99.83 ਪ੍ਰਤੀਸ਼ਤ ਅੰਕ ਪ੍ਰਾਪਤ ਕਰਦੇ ਹੋਏ ਤੀਜਾ ਸਥਾਨ ਹਾਸਲ ਕੀਤਾ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਿਯਮਾਂ ਅਨੁਸਾਰ ਬਰਾਬਰ ਅੰਕ ਪ੍ਰਾਪਤ ਕਰਨ ਤੇ ਛੋਟੀ ਉਮਰ ਵਾਲੇ ਪ੍ਰੀਖਿਆਰਥੀ ਨੂੰ ਮੈਰਿਟ ਵਿਚ ਉੱਚ ਸਥਾਨ ਪ੍ਰਦਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਮੇਰਠ ਵਰਗਾ ਕਾਂਡ, ਪਤਨੀ ਤੇ ਸਾਲੀ ਨੇ ਕੀਤੀ ਪਲਾਨਿੰਗ, ਸੂਏ ਨਾਲ ਵਿੰਨ੍ਹ ਛੱਡੀ ਪਤੀ ਦੀ ਛਾਤੀ
ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਨਤੀਜੇ ਬਾਰੇ ਗੱਲ ਕਰਦਿਆਂ ਦੱਸਿਆ ਕਿ ਇਸ ਵਾਰ ਬੋਰਡ ਪ੍ਰੀਖਿਆਵਾਂ ਨੂੰ ਪਹਿਲਾਂ ਨਾਲੋਂ ਵਧੇਰੇ ਸਖ਼ਤੀ ਅਤੇ ਪਾਰਦਰਸ਼ਤਾ ਨਾਲ ਅਯੋਜਿਤ ਕਰਵਾਇਆ ਗਿਆ ਹੈ ਅਤੇ ਭਵਿੱਖ ਵਿਚ ਹੋਣ ਵਾਲੀਆਂ ਬੋਰਡ ਪ੍ਰੀਖਿਆਵਾਂ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਪ੍ਰਸ਼ਨ ਪੱਤਰਾਂ ਦੀ ਗੁਣਵੱਤਾ ਵਧਾਉਣ ਦੇ ਨਾਲ ਨਾਲ ਪਾਠਕ੍ਰਮ ਵਿੱਚ ਲੋੜੀਂਦੇ ਸੁਧਾਰ ਕਰਦੇ ਹੋਏ ਕਈ ਹੋਰ ਵੀ ਉਪਰਾਲੇ ਕੀਤੇ ਜਾਣਗੇ। ਪ੍ਰੀਖਿਆਰਥੀਆਂ ਦੇ ਪੂਰੇ ਵੇਰਵੇ ਅਤੇ ਨਤੀਜਾ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈਬਸਾਈਟ www.pseb.ac.in ਅਤੇ www.indiaresults.com ਤੇ ਅਪਲੋਡ ਕਰ ਦਿੱਤਾ ਗਿਆ ਹੈ। ਜਿਹੜੇ ਪ੍ਰੀਖਿਆਰਥੀ ਇਸ ਪ੍ਰੀਖਿਆ ਵਿੱਚ ਪ੍ਰਮੋਟ ਨਹੀਂ ਹੋ ਸਕੇ, ਉਨ੍ਹਾਂ ਦੀ ਸਪਲੀਮੈਂਟਰੀ ਪ੍ਰੀਖਿਆ ਜੂਨ 2025 ਵਿਚ ਕੰਡਕਟ ਕਰਵਾਈ ਜਾਵੇਗੀ, ਜਿਸਦੇ ਲਈ ਸਬੰਧਿਤ ਵਿਦਿਆਰਥੀ ਵੱਖਰੇ ਤੌਰ 'ਤੇ ਫਾਰਮ ਭਰਨਗੇ। ਇਸ ਸਬੰਧੀ ਸ਼ਡਿਊਲ ਵੱਖਰੇ ਤੌਰ 'ਤੇ School login ਅਤੇ ਵੱਖ-ਵੱਖ ਅਖਬਾਰਾਂ ਰਾਹੀਂ ਸੂਚਿਤ ਕੀਤਾ ਜਾਵੇਗਾ। ਨਤੀਜੇ ਦੀ ਘੋਸ਼ਣਾ ਕਰਨ ਸਮੇਂ ਪਰਲੀਨ ਕੌਰ ਬਰਾੜ ,ਪੀ.ਸੀ.ਐੱਸ, ਸਕੱਤਰ, ਪੰਜਾਬ ਸਕੂਲ ਸਿੱਖਿਆ ਬੋਰਡ, ਲਵਿਸ਼ ਚਾਵਲਾ, ਕੰਟਰੋਲਰ ਪ੍ਰੀਖਿਆਵਾਂ ਅਤੇ ਸਬੰਧਤ ਸ਼ਾਖਾ ਅਧਿਕਾਰੀ ਮੌਜੂਦ ਸਨ।
ਇਹ ਵੀ ਪੜ੍ਹੋ : ਪੰਜਾਬ 'ਚ ਡਿਪੂਆਂ ਤੋਂ ਮੁਫਤ ਰਾਸ਼ਨ ਲੈਣ ਵਾਲਿਆਂ ਲਈ ਬੇਹੱਦ ਜ਼ਰੂਰੀ ਖ਼ਬਰ, ਨਵੇਂ ਹੁਕਮ ਹੋਏ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸੜਕ ਹਾਦਸੇ ਨੇ ਤਬਾਹ ਕੀਤੀਆਂ ਖ਼ੁਸ਼ੀਆਂ, ਪਤੀ-ਪਤਨੀ ਦੀ ਦਰਦਨਾਕ ਮੌਤ
NEXT STORY