Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    5:18:52 PM

  • kangana ranaut s controversial statement on young hindu girls

    ਨੌਜਵਾਨ ਹਿੰਦੂ ਕੁੜੀਆਂ 'ਤੇ ਕੰਗਨਾ ਰਣੌਤ ਦਾ ਵਿਵਾਦਤ...

  • punjab bjp to run samarasta sankalp abhiyan from tomorrow

    ਪੰਜਾਬ ਭਾਜਪਾ ਭਲਕੇ ਤੋਂ ਚਲਾਏਗੀ 'ਸਮਰਸਤਾ ਸੰਕਲਪ...

  • sanitation worker sewerage man

    ਪਟਿਆਲਾ 'ਚ ਦੋ ਸਫਾਈ ਕਰਮਚਾਰੀਆਂ ਦੀ ਇਕੱਠਿਆਂ ਦੀ...

  • powercom s decision electricity connection

    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mohali
  • ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪੰਜਵੀਂ ਦਾ ਨਤੀਜਾ ਐਲਾਨਿਆ, ਮਾਨਸਾ ਦੀ ਸੁਖਮਨ ਕੌਰ ਰਹੀ ਪੰਜਾਬ ਭਰ ’ਚੋਂ ਅੱਵਲ

PUNJAB News Punjabi(ਪੰਜਾਬ)

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪੰਜਵੀਂ ਦਾ ਨਤੀਜਾ ਐਲਾਨਿਆ, ਮਾਨਸਾ ਦੀ ਸੁਖਮਨ ਕੌਰ ਰਹੀ ਪੰਜਾਬ ਭਰ ’ਚੋਂ ਅੱਵਲ

  • Edited By Gurminder Singh,
  • Updated: 06 May, 2022 05:31 PM
Mohali
punjab school education board class v result
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਪੰਜਵੀਂ ਜਮਾਤ ਦੀ ਪ੍ਰੀਖਿਆ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ। ਸਿਲਵਰ ਵਾਟਿਕਾ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ ਜ਼ਿਲ੍ਹਾ ਮਾਨਸਾ ਦੀ ਵਿਦਿਆਰਥਣ ਸੁਖਮਨ ਕੌਰ ਪੁੱਤਰੀ ਰਣਜੀਤ ਸਿੰਘ ਨੇ ਸੌ ਫ਼ੀਸਦੀ ਅੰਕ ਹਾਸਲ ਕਰਕੇ ਪੰਜਾਬ ਭਰ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਸਬੰਧ ਵਿਚ ਜੂਮ ਐਪ ਰਾਹੀਂ ਕੀਤੀ ਗਈ ਆਨਲਾਈਨ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਸ਼ਰਮਾ ਨੇ ਦੱਸਿਆ ਕਿ ਇਸ ਵਾਰ ਕੁੱਲ 319086 ਪ੍ਰੀਖਿਆਰਥੀ ਇਸ ਪ੍ਰੀਖਿਆ ਵਿਚ ਬੈਠੇ ਸਨ ਜਿਨ੍ਹਾਂ ’ਚੋਂ 317728 ਪ੍ਰੀਖਿਆਰਥੀ ਪਾਸ ਹੋਏ। ਯੋਗਰਾਜ ਸ਼ਰਮਾ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਡੱਲਾ ਜ਼ਿਲ੍ਹਾ ਕਪੂਰਥਲਾ ਦੇ ਰਾਜਬੀਰ ਸਿੰਘ ਮੋਮੀ ਪੁੱਤਰ ਲਖਬੀਰ ਕੁਮਾਰ ਨੇ ਪੰਜਾਬ ਭਰ ਵਿਚੋਂ ਦੂਜਾ ਅਤੇ ਸਹਿਜਪ੍ਰੀਤ ਕੌਰ ਉੱਤਰੀ ਮੱਘਰ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਡੱਲਾ ਜ਼ਿਲ੍ਹਾ ਕਪੂਰਥਲਾ ਨੂੰ ਪੰਜਾਬ ਭਰ ਵਿਚੋਂ ਤੀਜਾ ਸਥਾਨ ਪ੍ਰਾਪਤ ਹੋਇਆ ਹੈ। ਉਨ੍ਹਾਂ ਦੱਸਿਆ ਕਿ ਹਾਲਾਂਕਿ ਇਨ੍ਹਾਂ ਤਿੰਨਾਂ ਪ੍ਰੀਖਿਆਰਥੀਆਂ ਨੇ ਸੌ ਫੀਸਦੀ ਅੰਕ ਹਾਸਲ ਕੀਤੇ ਹਨ ਪ੍ਰੰਤੂ ਉਮਰ ਦੇ ਹਿਸਾਬ ਨਾਲ ਘੱਟ ਉਮਰ ਵਾਲੇ ਪ੍ਰੀਖਿਆਰਥੀ ਨੂੰ ਪਹਿਲਾ ਸਥਾਨ ਦਿੱਤਾ ਜਾਂਦਾ ਹੈ ਜਦਕਿ ਉਸ ਤੋਂ ਵਡੇਰੀ ਉਮਰ ਵਾਲੇ ਨੂੰ ਉਸ ਤੋਂ ਅਗਲੇ ਸਥਾਨ ਦਿੱਤੇ ਜਾਂਦੇ ਹਨ।

ਇਹ ਵੀ ਪੜ੍ਹੋ : ਪਟਿਆਲਾ ਝੜਪ ਮਾਮਲੇ ’ਚ ਵੱਡੀ ਖ਼ਬਰ, ਸ਼ੱਕ ਦੇ ਘੇਰੇ ’ਚ ਪੁਲਸ ਦੀ ਭੂਮਿਕਾ, ਜਾਂਚ ਸ਼ੁਰੂ

ਡਾ. ਯੋਗਰਾਜ ਸ਼ਰਮਾ ਨੇ ਦੱਸਿਆ ਕਿ ਇਸ ਵਾਰ ਕੁੱਲ ਪਾਸ ਫੀਸਦੀ 99.57 ਰਹੀ ਹੈ ਜਦੋਂ ਕਿ ਪਿਛਲੇ ਸਾਲ ਇਹ 99.76 ਫੀਸਦੀ ਸੀ। ਉਨ੍ਹਾਂ ਦੱਸਿਆ ਕਿ ਇਸ ਸਾਲ 169126 ਲੜਕੇ ਇਸ ਪ੍ਰੀਖਿਆ ਵਿਚ ਬੈਠੇ ਸਨ ਜਿਨ੍ਹਾਂ ਵਿਚੋਂ 168321 ਪਾਸ ਹੋਏ ਅਤੇ ਇਨ੍ਹਾਂ ਦੀ ਪਾਸ ਫੀਸਦੀ 99.52 ਰਹੀ ਹੈ। ਦੂਜੇ ਪਾਸੇ ਇਸ ਵਾਰ ਕੁੱਲ 149942 ਲੜਕੀਆਂ ਇਸ ਪ੍ਰੀਖਿਆ ਵਿਚ ਬੈਠੀਆਂ ਸਨ ਜਿਨ੍ਹਾਂ ਵਿੱਚੋਂ 149389 ਪਾਸ ਹੋਣ ਵਿਚ ਕਾਮਯਾਬ ਰਹੀਆਂ। ਲੜਕੀਆਂ ਦੀ ਪਾਸ ਪ੍ਰਤੀਸ਼ਤ 99.63 ਫ਼ੀਸਦੀ ਰਹੀ। ਚੇਅਰਮੈਨ ਨੇ ਦੱਸਿਆ ਕਿ ਇਸ ਵਾਰ ਪਹਿਲੀ ਵਾਰ 18 ਟਰਾਂਸਜੈਂਡਰ ਇਸ ਪ੍ਰੀਖਿਆ ਵਿਚ ਬੈਠੇ ਅਤੇ ਸਾਰੇ ਹੀ ਪਾਸ ਹੋਏ। ਇਸ ਲਈ ਉਨ੍ਹਾਂ ਦੀ ਪਾਸ ਪ੍ਰਤੀਸ਼ਤ 100 ਫ਼ੀਸਦੀ ਰਹੀ ਹੈ। ਉਨ੍ਹਾਂ ਦੱਸਿਆ ਕਿ ਐਫੀਲੀਏਟਿਡ ਸਕੂਲਾਂ ਦੇ ਪ੍ਰੀਖਿਆਰਥੀਆਂ ਦੀ ਗਿਣਤੀ 70631 ਸੀ ਜਿਨ੍ਹਾਂ ਵਿਚੋਂ 99.73 ਫ਼ੀਸਦੀ ਦੀ ਦਰ ਨਾਲ 70442 ਪਾਸ ਹੋਏ। ਐਸੋਸੀਏਟਿਡ ਸਕੂਲਾਂ ਦੇ 23232 ਵਿਚੋਂ 23123 ਪਾਸ ਹੋਣ ਵਿਚ ਕਾਮਯਾਬ ਰਹੇ ਅਤੇ ਇਨ੍ਹਾਂ ਦੀ ਪਾਸ ਪ੍ਰਤੀਸ਼ਤਤਾ 99.53 ਫ਼ੀਸਦੀ ਰਹੀ। ਸਰਕਾਰੀ ਸਕੂਲਾਂ ਦੇ ਪ੍ਰੀਖਿਆਰਥੀਆਂ ਦੀ ਕੁੱਲ ਗਿਣਤੀ 213432 ਸੀ ਜਿਸ ਵਿਚੋਂ 99.55 ਫ਼ੀਸਦੀ ਦੀ ਦਰ ਨਾਲ 212481 ਪ੍ਰੀਖਿਆਰਥੀ ਪਾਸ ਹੋਏ। ਏਡਿਡ ਸਕੂਲਾਂ ਦੇ ਕੁੱਲ 11791 ਪ੍ਰੀਖਿਆਰਥੀ ਇਸ ਪ੍ਰੀਖਿਆ ਵਿਚ ਬੈਠੇ ਜਿਨ੍ਹਾਂ ਵਿਚੋਂ 99.08 ਫੀਸਦ ਦੀ ਦਰ ਨਾਲ 11682 ਪ੍ਰੀਖਿਆਰਥੀ ਪਾਸ ਹੋਏ। ਚੇਅਰਮੈਨ ਨੇ ਦੱਸਿਆ ਕਿ ਇਸ ਪ੍ਰੀਖਿਆ ਦਾ ਨਤੀਜਾ ਭਲਕੇ 7 ਮਈ ਨੂੰ ਸਵੇਰੇ 10 ਵਜੇ ਸਿੱਖਿਆ ਬੋਰਡ ਦੀ ਵੈੱਬਸਾਈਟ ਉਤੇ ਪਾ ਦਿੱਤਾ ਜਾਵੇਗਾ ਜਿੱਥੋਂ ਆਮ ਜਨਤਾ ਇਹ ਨਤੀਜਾ ਵੇਖ ਸਕੇਗੀ।

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Punjab School Education Board
  • Class V
  • Result
  • ਪੰਜਾਬ ਸਕੂਲ ਸਿੱਖਿਆ ਬੋਰਡ
  • ਪੰਜਵੀਂ ਜਮਾਤ
  • ਨਤੀਜਾ

ਰੋਜ਼ੀ ਰੋਟੀ ਖ਼ਾਤਰ ਗੋਆ ਗਏ ਤਰਨਤਾਰਨ ਦੇ ਨੌਜਵਾਨ ਦੀ ਫੈਕਟਰੀ ਦੇ ਕੈਮੀਕਲ ਧਮਾਕੇ ’ਚ ਹੋਈ ਦਰਦਨਾਕ ਮੌਤ

NEXT STORY

Stories You May Like

  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ ਨਿਰਦੇਸ਼ ਜਾਰੀ
  • bibi jagir kaur s big statement
    ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ
  • punjab school teacher
    ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕ ਨੂੰ ਕੀਤਾ Suspend! ਕਾਰਾ ਜਾਣ ਰਹਿ ਜਾਓਗੇ ਦੰਗ
  • school van punjab school
    ਪੰਜਾਬ 'ਚ ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨਾਲ ਵੱਡਾ ਹਾਦਸਾ, ਪੈ ਗਿਆ ਚੀਕ-ਚਿਹਾੜਾ
  • danger of power crisis in punjab
    ਪੰਜਾਬ 'ਚ ਬਿਜਲੀ ਸੰਕਟ ਦਾ ਖ਼ਤਰਾ! ਸੂਬੇ ਭਰ ਦੇ ਹਜ਼ਾਰਾਂ ਮੁਲਾਜ਼ਮ ਸਮੂਹਿਕ ਛੁੱਟੀ 'ਤੇ
  • education crisis students birth certificates
    ਪੰਜਾਬ ’ਚ ਵੱਡਾ ਸਿੱਖਿਆ ਸੰਕਟ, ਜਨਮ ਸਰਟੀਫਿਕੇਟ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਪ੍ਰੇਸ਼ਾਨੀ
  • major incident in punjab boy kidnapped and shot on the way
    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚੋਂ ਅਗਵਾ ਕਰਕੇ ਨੌਜਵਾਨ ਦਾ ਗੋਲ਼ੀਆਂ ਮਾਰ ਕੀਤਾ ਕਤਲ
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
Trending
Ek Nazar
us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • lrgma exhibition day 2
      LRGMA ਦੀ ਐਗਜ਼ੀਬਿਸ਼ਨ ਵਿਚ ਦੇਸ਼ ਭਰ ਤੋਂ ਆਏ ਹੋਲਸੇਲ ਕਾਰੋਬਾਰੀ, ਦੂਜੇ ਦਿਨ 5726...
    • kewal dhillon bhawanigarh
      ਭਵਾਨੀਗੜ੍ਹ ਪਹੁੰਚੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਵਰਕਰਾਂ ਨਾਲ ਕੀਤੀ...
    • health department seizes 60 kg of suspicious cheese
      ਸਿਹਤ ਵਿਭਾਗ ਨੇ 60 ਕਿੱਲੋ ਸ਼ੱਕੀ ਪਨੀਰ ਕੀਤਾ ਬਰਾਮਦ, ਮੌਕੇ 'ਤੇ ਹੀ ਕੀਤਾ ਨਸ਼ਟ
    • lineman  punjab powercom  powercom employee
      ਆਖਿਰਕਾਰ 10 ਦਿਨਾਂ ਬਾਅਦ ਜ਼ਿੰਦਗੀ ਦੀ ਜੰਗ ਹਾਰ ਗਿਆ ਲਾਈਨਮੈਨ ‘ਬੰਟੀ’
    • uproar over death of student at panjab university
      ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ 'ਤੇ ਜ਼ੋਰਦਾਰ ਹੰਗਾਮਾ! ਇਕ ਮਹੀਨੇ 'ਚ...
    • jammu kashmir muktsar
      65 ਸਾਲਾ ਨਾਨੇ ਨੇ 11 ਸਾਲਾ ਦੋਹਤੀ ਨਾਲ ਮੋਟਰਸਾਈਕਲ 'ਤੇ ਫ਼ਤਿਹ ਕੀਤੇ...
    • punjab bjp office news
      ਪੰਜਾਬ 'ਚ ਭਾਜਪਾ ਦਫ਼ਤਰ 'ਤੇ ਪੈਟਰੋਲ ਬੰਬ ਸੁੱਟਣ ਵਾਲੇ 2 ਮੁੰਡੇ ਕਾਬੂ, ਹੋਏ...
    • nia takes major action against pakistani terrorist shahzad bhatti
      ਪਾਕਿਸਤਾਨੀ ਅੱਤਵਾਦੀ ਸ਼ਹਿਜ਼ਾਦ ਭੱਟੀ 'ਤੇ NIA ਦਾ ਵੱਡਾ ਐਕਸ਼ਨ, ਇਸ ਵੇਲੇ ਬ੍ਰਾਜ਼ੀਲ...
    • punjab alarm bell for 40 thousand electricity consumers
      ਪੰਜਾਬ : 40 ਹਜ਼ਾਰ ਬਿਜਲੀ ਖ਼ਪਤਕਾਰਾਂ ਲਈ ਖ਼ਤਰੇ ਦੀ ਘੰਟੀ! ਹੋ ਜਾਣ ਸਾਵਧਾਨ,...
    • sachkhand sri harmandir sahib jai randhawa and actress shehnaz gill
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ ਪੰਜਾਬੀ ਅਦਾਕਾਰ ਜੈ ਰੰਧਾਵਾ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +