ਮੋਹਾਲੀ (ਨਿਆਮੀਆਂ)- ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਅਗਸਤ 2025 ਦੀਆਂ ਅਨੂਪੁਰਕ ਅਤੇ ਓਪਨ ਸਕੂਲ (ਬਲਾਕ-II) ਪ੍ਰੀਖਿਆਵਾਂ ਭਾਰੀ ਬਾਰਿਸ਼ ਅਤੇ ਹੜ੍ਹਾਂ ਕਾਰਨ (ਪਹਿਲਾਂ ਜਾਰੀ ਡੇਟਸ਼ੀਟ ਅਨੁਸਾਰ ਮਿਤੀ 27-08-2025 ਤੋਂ) ਮੁਲਤਵੀ ਕੀਤੀਆਂ ਗਈਆਂ ਸਨ। ਹੁਣ ਇਹ ਪ੍ਰੀਖਿਆਵਾਂ ਪਹਿਲਾਂ ਨਿਰਧਾਰਿਤ ਸਮੇਂ ਅਤੇ ਪ੍ਰੀਖਿਆ ਕੇਂਦਰਾਂ 'ਤੇ ਆਯੋਜਿਤ ਕਰਨ ਲਈ ਸਿੱਖਿਆ ਬੋਰਡ ਵੱਲੋਂ ਸੂਚਨਾ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਬਾਰੇ ਸਿੱਖਿਆ ਮੰਤਰੀ ਦਾ ਵੱਡਾ ਐਲਾਨ, ਜਾਣੋ ਕਦੋਂ ਖੁੱਲ੍ਹਣਗੇ ਸਕੂਲ
ਸਿੱਖਿਆ ਬੋਰਡ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪਹਿਲਾਂ ਜਾਰੀ ਡੇਟਸ਼ੀਟ ਅਨੁਸਾਰ ਦਸਵੀਂ ਅਤੇ ਬਾਰਵੀਂ ਜਮਾਤ ਦੀ ਜੋ ਪ੍ਰੀਖਿਆ 27 ਅਗਸਤ ਨੂੰ ਹੋਣੀ ਨਿਰਧਾਰਤ ਕੀਤੀ ਗਈ ਸੀ ਹੁਣ ਉਹ ਪ੍ਰੀਖਿਆ 9 ਸਤੰਬਰ ਨੂੰ ਕਰਵਾਈ ਜਾਵੇਗੀ। ਇਸੇ ਤਰ੍ਹਾਂ 28 ਅਗਸਤ ਨੂੰ ਹੋਣ ਵਾਲੀ ਪ੍ਰੀਖਿਆ ਹੁਣ 10 ਸਤੰਬਰ ਨੂੰ ਅਤੇ 29 ਅਗਸਤ ਨੂੰ ਹੋਣ ਵਾਲੀ ਪ੍ਰੀਖਿਆ ਹੁਣ 11 ਸਤੰਬਰ ਨੂੰ ਆਯੋਜਿਤ ਕੀਤੀ ਜਾਵੇਗੀ। ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਦੋਬਾਰਾ ਨਿਰਧਾਰਿਤ ਕੀਤੀਆਂ ਗਈਆਂ ਪ੍ਰੀਖਿਆਵਾਂ ਸਬੰਧੀ ਹੋਰ ਵਧੇਰੇ ਜਾਣਕਾਰੀ ਬੋਰਡ ਦੀ ਵੈਬਸਾਈਟ www.pseb.ac.in 'ਤੇ ਉਪਲੱਬਧ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਫਿਰ ਬਦਲੇਗਾ ਮੌਸਮ! ਵਿਭਾਗ ਵੱਲੋਂ Alert ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹੁਣ ਪੰਜਾਬ ਦੇ ਇਸ ਇਲਾਕੇ 'ਚ ਮੰਡਰਾਉਣ ਲੱਗਿਆ ਖ਼ਤਰਾ! ਧੁੱਸੀ ਬੰਨ੍ਹ ਨੂੰ ਢਾਹ ਲਾਉਣ ਲੱਗਿਆ ਪਾਣੀ
NEXT STORY