ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਨੂੰ ਰੋਚਿਕ ਅਤੇ ਸੌਖੇ ਤਰੀਕੇ ਨਾਲ ਪੜ੍ਹਾਈ ਕਰਵਾਉਣ ਲਈ ਵਰਤੀ ਜਾਣ ਵਾਲੀ ਸਹਾਇਕ ਸਮੱਗਰੀ ਅਤੇ ਨਵੀਨਤਮ ਵਿਧੀਆਂ ਦੇ ਪ੍ਰਦਰਸ਼ਨ ਲਈ ‘ਅਧਿਆਪਕ ਫੈਸਟ’ ਕਰਵਾਉਣ ਦਾ ਫ਼ੈਸਲਾ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹ ਫੈਸਟ ਬਲਾਕ, ਜ਼ਿਲ੍ਹਾ ਅਤੇ ਸੂਬਾ ਪੱਧਰ ’ਤੇ ਕਰਵਾਇਆ ਜਾਵੇਗਾ। ਬਲਾਕ ਪੱਧਰੀ ਫੈਸਟ 22 ਤੋਂ 24 ਜੁਲਾਈ ਤੱਕ ਹੋਵੇਗਾ ਜਦਕਿ ਜ਼ਿਲ੍ਹਾ ਪੱਧਰੀ ਫੈਸਟ 26 ਤੋਂ 28 ਜੁਲਾਈ ਤੱਕ ਹੋਵੇਗਾ। ਸੂਬਾ ਪੱਧਰੀ ਫੈਸਟ 1 ਤੋਂ 3 ਅਗਸਤ ਤੱਕ ਹੋਵੇਗਾ।
ਇਹ ਵੀ ਪੜ੍ਹੋ : ਪੰਜਾਬ ’ਚ ਚੱਲ ਰਹੇ ਕਾਟੋ-ਕਲੇਸ਼ ਦਰਮਿਆਨ ਕਾਂਗਰਸ ਨੂੰ ਕਪੂਰਥਲਾ ਵਿਚ ਲੱਗਾ ਵੱਡਾ ਝਟਕਾ
ਇਸ ਦੌਰਾਨ ਅਧਿਆਪਕਾਂ ਵੱਲੋਂ ਤਿਆਰ ਕੀਤੇ ਮਾਡਲ, ਸਹਾਇਕ ਸਮੱਗਰੀ, ਵਿੱਦਿਅਕ ਮੋਬਾਈਲ ਐਪ, ਵਿੱਦਿਅਕ ਖੇਡਾਂ, ਵਿੱਦਿਅਕ ਵੀਡੀਓ ਗੇਮ, ਨਵੀਨਤਮ ਚਾਰਟ, ਫਲੈਸ ਕਾਰਡ, ਕਿੱਟ, ਵਿੱਦਿਅਕ ਪਲੇਅ, ਸੁੰਦਰ ਲਿਖਾਈ, ਕੈਲੀਗ੍ਰਾਫੀ, ਇਨਫਰਮੇਸ਼ਨ ਟੈਕਨਾਲੋਜੀ ਆਦਿ ਦਾ ਆਨਲਾਈਨ ਪ੍ਰਦਰਸ਼ਨ ਕੀਤਾ ਜਾਵੇਗਾ। ਪ੍ਰਦਰਸ਼ਨੀ ਦੇ ਹਰ ਪੱਧਰ ਦੇ ਜੇਤੂ ਅਧਿਆਪਕਾਂ ਨੂੰ ਵਿਭਾਗ ਵੱਲੋਂ ਸਰਟੀਫਿਕੇਟਾਂ ਅਤੇ ਸਨਮਾਨ ਪੱਤਰਾਂ ਨਾਲ ਸਨਮਾਨਿਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ : 35 ਲੱਖ ਲਗਾ ਕੇ ਕੈਨੇਡਾ ਭੇਜੀ ਪਤਨੀ ਨੇ ਤੋੜੇ ਸੁਫ਼ਨੇ, ਤਿੰਨ ਸਾਲਾਂ ਤੱਕ ਮੁੰਡਾ ਉਡੀਕਦਾ ਰਿਹਾ ਵੀਜ਼ਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਭੇਤਭਰੇ ਹਾਲਤ ’ਚ ਸਰਕਾਰੀ ਅਧਿਆਪਕਾ ਦੀ ਮੌਤ, ਸਹੁਰੇ ਪਰਿਵਾਰ ’ਤੇ ਲਾਇਆ ਕਤਲ ਦਾ ਦੋਸ਼
NEXT STORY