ਚੰਡੀਗੜ੍ਹ— ਪੰੰਜਾਬ ਸਕੂਲ ਸਿੱਖਿਆ ਮਹਿਕਮੇ ਨੇ ਪੰਜਾਬ ਪ੍ਰਾਪਤੀ ਸਰਵੇਖਣ ਕਰਵਾਉਣ ਤੋਂ ਬਾਅਦ ਇਸ ਦਾ ਮੁਲਾਂਕਣ ਕਰਕੇ 26 ਤੋਂ 28 ਨਵੰਬਰ 2020 ਤੱਕ ਸਾਰੇ ਸਕੂਲਾਂ 'ਚ ਮਾਪੇ-ਅਧਿਆਪਕ ਮੀਟਿੰਗਾਂ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ ਕੋਵਿਡ-19 ਸਬੰਧੀ ਪ੍ਰਾਈਵੇਟ ਲੈਬਾਰਟਰੀਆਂ ਲਈ ਨਵੇਂ ਹੁਕਮ ਜਾਰੀ
ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਮਹਿਕਮੇ ਦੇ ਇਕ ਬੁਲਾਰੇ ਨੇ ਦੱਸਿਆ ਕਿ ਸਰਕਾਰੀ ਸਕੂਲਾਂ 'ਚ ਪਹਿਲੀ ਤੋਂ ਬਾਹਰਵੀਂ ਤੱਕ ਪੜਦੇ ਦੇ ਵਿਦਿਆਰਥੀਆਂ ਦੇ ਆਧਾਰ 'ਤੇ ਪੰਜਾਬ ਪ੍ਰਾਪਤੀ ਸਰਵੇਖਣ (ਪੀ. ਏ. ਐੱਸ.) ਦਾ ਮੁਲਾਂਕਣ 11 ਨਵੰਬਰ ਤੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪਿਓ-ਪੁੱਤ ਦਾ ਸ਼ਰਮਨਾਕ ਕਾਰਾ, ਰੇਲਵੇ ਮੁਲਾਜ਼ਮ ਨੂੰ ਕੁੱਟ-ਕੁੱਟ ਕੀਤਾ ਬੇਹਾਲ, ਘਟਨਾ ਕੈਮਰੇ 'ਚ ਕੈਦ
ਇਹ ਆਨਲਾਈਨ ਸਰਵੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀਆਂ ਦੇ ਸਿੱਖਣ ਦੇ ਨਤੀਜਿਆਂ ਦਾ ਮੁਲਾਂਕਣ ਕਰਵਾਉਣ ਲਈ ਤਿੰਨ ਪੜਾਵਾਂ 'ਚ ਆਯੋਜਿਤ ਕਰਵਾਇਆ ਗਿਆ ਹੈ। ਬੁਲਾਰੇ ਅਨੁਸਾਰ ਹੁਣ ਇਸ ਸਰਵੇਖਣ ਸਬੰਧੀ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਉਨਾਂ ਦੇ ਮਾਪਿਆਂ ਨਾਲ ਸਾਂਝੀ ਕਰਨ ਲਈ ਮਾਪੇ ਅਧਿਆਪਕ ਮਿਲਣੀ ਦੇ ਨਿਰਦੇਸ਼ ਦਿੱਤੇ ਗਏ ਹਨ।
ਇਹ ਵੀ ਪੜ੍ਹੋ: ਜਲੰਧਰ: ਪਤੀ ਦੀ ਬਰਸੀ ਵਾਲੇ ਦਿਨ ਪਤਨੀ ਨੇ ਵਿਦੇਸ਼ ਰਹਿੰਦੇ ਪੁੱਤ ਨੂੰ ਵੀਡੀਓ ਕਾਲ ਕਰਦਿਆਂ ਚੁੱਕਿਆ ਖ਼ੌਫ਼ਨਾਕ ਕਦਮ
ਇਨ੍ਹਾਂ ਮੀਟਿੰਗਾਂ ਦੌਰਾਨ ਅਧਿਆਪਿਕਾਂ ਨੂੰ ਬੱਚਿਆਂ, ਉਨ੍ਹਾਂ ਦੇ ਮਾਪਿਆਂ, ਪੰਚਾਇਤ ਮੈਂਬਰਾਂ ਅਤੇ ਹੋਰ ਪਤਵੰਤਿਆਂ ਤੱਕ ਪਹੁੰਚ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਦੀ ਪੜਾਈ 'ਚ ਹੋਰ ਸੁਧਾਰ ਲਿਆਂਦਾ ਜਾ ਸਕੇ। ਬੁਲਾਰੇ ਅਨੁਸਾਰ ਇਸ ਦਾ ਉਦੇਸ਼ ਚਾਲੂ ਸੈਸ਼ਨ ਦੌਰਾਨ ਸਲਾਨਾ ਪ੍ਰੀਖਿਆਵਾਂ 'ਚ ਵਧੀਆ ਨਤੀਜੇ ਪ੍ਰਾਪਤ ਕਰਨਾ, ਮਿਸ਼ਨ ਸ਼ਤ-ਪ੍ਰਤੀਸ਼ਤ ਨੂੰ ਕਾਮਯਾਬ ਬਨਾਉਣਾ, ਬੱਚਿਆਂ ਦੀ ਵਧੀਆ ਤਰੀਕੇ ਨਾਲ ਤਿਆਰੀ ਕਰਵਾਉਣਾ ਆਦਿ ਸ਼ਾਮਲ ਹੈ। ਇਨਾਂ ਮੀਟਿੰਗਾਂ ਦੌਰਾਨ ਅਧਿਆਪਕਾਂ ਨੂੰ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਨਿਰਦੇਸ਼ ਗਿਆ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਖ਼ੌਫਨਾਕ ਵਾਰਦਾਤ: ਪ੍ਰਤਾਪ ਬਾਗ 'ਚ ਮਾਮੂਲੀ ਵਿਵਾਦ ਨੂੰ ਲੈ ਕੇ ਨਾਨ ਵਾਲੇ ਦਾ ਕਤਲ
ਬਾਜਵਾ ਨੇ ਕੇਂਦਰੀ ਸਿੱਖਿਆ ਮੰਤਰੀ ਨੂੰ ਲਿਖ਼ੀ ਚਿੱਠੀ, ਖ਼ੋਜਾਰਥੀਆਂ ਨੂੰ ਵਜੀਫ਼ੇ ਦੇਣ ਦੀ ਕੀਤੀ ਅਪੀਲ
NEXT STORY